Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Saturday, 01 Aug 2026 | 5:06 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਵੱਲੋਂ ਸਫ਼ਾਈ ਕਰਮਚਾਰੀਆਂ ਦੀਆਂ ਸਮੱਸਿਆਵਾਂ ਸਬੰਧੀ ਸੁਣਵਾਈ

ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਵੱਲੋਂ ਸਫ਼ਾਈ ਕਰਮਚਾਰੀਆਂ ਦੀਆਂ ਸਮੱਸਿਆਵਾਂ ਸਬੰਧੀ ਸੁਣਵਾਈ

ਪਟਿਆਲਾ, 4 ਮਈ : ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਸ੍ਰੀ ਚੰਦਨ ਗਰੇਵਾਲ ਨੇ ਅੱਜ ਨਗਰ ਨਿਗਮ ਪਟਿਆਲਾ ਦੇ ਸਫ਼ਾਈ ਕਰਮਚਾਰੀਆਂ ਨੂੰ ਦਰਪੇਸ਼ ਸਮੱਸਿਆਵਾਂ ਦੇ ਨਿਪਟਾਰੇ ਲਈ ਮੇਅਰ ਸ੍ਰੀ ਕੁੰਦਨ ਗੋਗੀਆ ਅਤੇ ਕਮਿਸ਼ਨਰ ਸ੍ਰੀ ਪਰਮਜੀਤ ਸਿੰਘ ਨਾਲ ਵਿਸਥਾਰਪੂਰਵਕ ਬੈਠਕ ਕੀਤੀ।

ਇਸ ਮੌਕੇ ਸਫ਼ਾਈ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਤੋਂ ਇਲਾਵਾ ਏ.ਡੀ.ਸੀ. (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ, ਸੰਯੁਕਤ ਕਮਿਸ਼ਨਰ ਮਨਰੀਤ ਰਾਣਾ ਅਤੇ ਹੋਰ ਸਬੰਧਤ ਅਧਿਕਾਰੀ ਵੀ ਮੌਜੂਦ ਸਨ।

ਬੈਠਕ ਦੌਰਾਨ ਚੇਅਰਮੈਨ ਚੰਦਨ ਗਰੇਵਾਲ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਫ਼ਾਈ ਕਰਮਚਾਰੀਆਂ ਦੀਆਂ ਸਮਾਂਬੱਧ ਤਰੱਕੀਆਂ ਯਕੀਨੀ ਬਣਾਈਆਂ ਜਾਣ ਅਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ। ਉਨ੍ਹਾਂ ਨੇ ਭਗਤ ਗੁਰਾਦਾਸ ਹੰਸ ਕਮੇਟੀ ਦੀਆਂ ਸਿਫ਼ਾਰਸ਼ਾਂ ਅਨੁਸਾਰ ਤਰੱਕੀਆਂ ਦੇਣ ‘ਤੇ ਵੀ ਜ਼ੋਰ ਦਿੱਤਾ। ਇਸਦੇ ਨਾਲ ਹੀ ਉਨ੍ਹਾਂ ਨੇ ਵਾਰਡ ਵਾਰ ਮੇਟ ਅਤੇ ਸੈਨਟਰੀ ਦਰੋਗਾ ਦੀਆਂ ਅਸਾਮੀਆਂ ਸਬੰਧੀ ਵੀ ਸਮੀਖਿਆ ਕੀਤੀ।

ਚੇਅਰਮੈਨ ਨੇ ਕੱਚੇ ਕਰਮਚਾਰੀਆਂ ਨੂੰ ਪੱਕਾ ਕਰਨ, ਸੇਵਾ ਮੁਕਤ ਕਰਮਚਾਰੀਆਂ ਦੇ ਬਕਾਇਆ ਫੰਡਾਂ ਦੀ ਅਦਾਇਗੀ ਅਤੇ ਸਫ਼ਾਈ ਕਰਮਚਾਰੀਆਂ ਨੂੰ ਸਾਬਣ, ਤੇਲ ਅਤੇ ਵਰਦੀਆਂ ਮੁਹੱਈਆ ਕਰਵਾਉਣ ਸਬੰਧੀ ਮਾਮਲਿਆਂ ਦਾ ਵੀ ਜਾਇਜ਼ਾ ਲਿਆ।

ਉਨ੍ਹਾਂ ਨੇ ਕਿਹਾ ਕਿ ਪੰਜਾਬ ਰਾਜ ਸਫ਼ਾਈ ਕਮਿਸ਼ਨ ਸਫ਼ਾਈ ਕਰਮਚਾਰੀਆਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਕਿਸੇ ਵੀ ਕਰਮਚਾਰੀ ਨਾਲ ਅਨਿਆਇ ਜਾਂ ਸ਼ੋਸ਼ਣ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਨੇ ਇਹ ਵੀ ਕਿਹਾ ਕਿ ਕੋਈ ਵੀ ਕਰਮਚਾਰੀ ਆਪਣੀ ਸਮੱਸਿਆ ਲਈ ਬਿਨਾ ਝਿਜਕ ਕਮਿਸ਼ਨ ਨਾਲ ਸੰਪਰਕ ਕਰ ਸਕਦਾ ਹੈ।

ਇਸ ਮੌਕੇ ਮੇਅਰ ਕੁੰਦਨ ਗੋਗੀਆ ਨੇ ਜਾਣਕਾਰੀ ਦਿੱਤੀ ਕਿ ਕਰਮਚਾਰੀਆਂ ਦੇ ਲਗਭਗ 11 ਕਰੋੜ ਰੁਪਏ ਬਕਾਇਆ ਅਦਾ ਕਰ ਦਿੱਤੇ ਗਏ ਹਨ। ਨਗਰ ਨਿਗਮ ਕਮਿਸ਼ਨਰ ਪਰਮਜੀਤ ਸਿੰਘ ਨੇ ਭਰੋਸਾ ਦਿਵਾਇਆ ਕਿ ਚੇਅਰਮੈਨ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾਵੇਗੀ।

Scroll to Top