Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Tuesday, 30 Jun 2026 | 1:27 am

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

ਬੰਗਾਲ ‘ਚ ਭਾਜਪਾ ਦੀ ਜਿੱਤ : ਸਰਕਾਰ ਬਣਾਉਣ ਦੀ ਤਿਆਰੀ ਤੇਜ਼ : 9 ਮਈ ਨੂੰ ਹੋਵੇਗਾ ਸਹੁੰ ਚੁੱਕ ਸਮਾਰੋਹ

ਦੁਆਰਾ: Punjab Bani ਪ੍ਰਕਾਸ਼ਿਤ :Tuesday, 05 May, 2026, 01:41 PM

ਦਿੱਲੀ, 05 ਮਈ 2026 : ਬੀਤੇ ਦਿਨੀ ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ ਦੀ ਹੋਈ ਸ਼ਾਨਦਾਰ ਜਿੱਤ ਤੋ ਬਾਅਦ ਹੁਣ ਸਰਕਾਰ ਬਣਾਉਣ ਦੀਆਂ ਤਿਆਰੀਆਂ ਤੇਜ ਕਰ ਦਿਤੀਆਂ ਗਈਆਂ ਹਨ। ਇਸ ਮੌਕੇ ਜਾਣਕਾਰੀ ਦਿੰਦੇ ਸੂਬਾ ਭਾਜਪਾ ਪ੍ਰਧਾਨ ਸਮਿਕ ਭੱਟਾਚਾਰੀਆ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ 9 ਮਈ ਨੂੰ ਕਰਵਾਇਆ ਜਾਣਾ ਤੈਅ ਕੀਤਾ ਜਾ ਰਿਹਾ ਹੈ। ਇਸ ਨਾਲ ਸੂਬੇ ਵਿੱਚ ਸਿਆਸੀ ਹਲਚਲ ਹੋਰ ਵੀ ਤੇਜ਼ ਹੋ ਗਈ ਹੈ।

ਜਿਕਰਯੋਗ ਹੈ ਕਿ ਭਾਰੀ ਜਿੱਤ ਦਰਜ ਕਰਨ ਤੋਂ ਬਾਅਦ ਹੁਣ ਭਾਰਤੀ ਜਨਤਾ ਪਾਰਟੀ ਵੱਲੋਂ ਨਵੀਂ ਸਰਕਾਰ ਦੀ ਰਚਨਾ ਲਈ ਗਤੀਵਿਧੀਆਂ ਤੇਜ਼ ਹੋ ਗਈਆਂ ਹਨ। ਸੂਬੇ ਦੀ ਸਿਆਸਤ ਵਿੱਚ ਪਹਿਲੀ ਵਾਰ ਭਾਜਪਾ ਸਰਕਾਰ ਬਣਨ ਜਾ ਰਹੀ ਹੈ, ਜਿਸ ਕਾਰਨ ਸਭ ਦੀ ਨਜ਼ਰ ਮੁੱਖ ਮੰਤਰੀ ਦੇ ਚਿਹਰੇ ਅਤੇ ਸਹੁੰ ਚੁੱਕ ਸਮਾਗਮ ‘ਤੇ ਟਿਕੀ ਹੋਈ ਹੈ।
ਇਸਦੇ ਨਾਲ ਹੀ, ਭਾਜਪਾ ਦੇ ਸੀਨੀਅਰ ਆਗੂ ਸੁਵੇਂਦੂ ਅਧਿਕਾਰੀ ਨਵੇਂ ਚੁਣੇ ਵਿਧਾਇਕਾਂ ਦੇ ਨਾਲ ਦਿੱਲੀ ਲਈ ਰਵਾਨਾ ਹੋ ਰਹੇ ਹਨ, ਜਿੱਥੇ ਉਹ ਪਾਰਟੀ ਦੇ ਉੱਚ ਨੇਤ੍ਰਿਤਵ ਨਾਲ ਅਗਲੀ ਰਣਨੀਤੀ ‘ਤੇ ਵਿਚਾਰ-ਵਟਾਂਦਰਾ ਕਰਨਗੇ।



Scroll to Top