Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 3:22 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੂੰ ਗੁਰਪਤਵੰਤ ਪੰਨੂ ਨੇ ਦਿੱਤੀ ਧਮਕੀ : ਵਿਰੋਧ ਦੀ ਚੇਤਾਵਨੀ

ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੂੰ ਗੁਰਪਤਵੰਤ ਪੰਨੂ ਨੇ ਦਿੱਤੀ ਧਮਕੀ : ਵਿਰੋਧ ਦੀ ਚੇਤਾਵਨੀ

ਚੰਡੀਗੜ੍ਹ, 06 ਮਈ 2026: ਖਾਲਿਸਤਾਨੀ ਜਥੇਬੰਦੀ ‘ਸਿੱਖਸ ਫਾਰ ਜਸਟਿਸ’ ਦੇ ਮੁਖੀ ਗੁਰਪਤਵੰਤ ਪੰਨੂ ਵੱਲੋਂ ਪੰਜਾਬੀ ਗਾਇਕ ਦਿਲੀਜਤ ਦੋਸਾਂਝ ਨੂੰ ਇਕ ਵਾਰ ਫਿਰ ਧਮਕੀ ਦਿੱਤੀ ਗਈ ਹੈ ਅਤੇ ਧਮਕੀ ਦੌਰਾਨ ਗਾਇਕ ਦੇ “ਵਰਲਡ ਔਰਾ ਟੂਰ 2026” ਨੂੰ ਲੈ ਕੇ ਵਿਰੋਧ ਕਰਨ ਦੀ ਚਿਤਾਵਨੀ ਵੀ ਦਿਤੀ ਗਈ ਹੈ।

ਜਿਕਰਯੋਗ ਹੈ ਕਿ ਵੀਡੀਓ ਵਿੱਚ ਪਨੂੰ ਨੇ ਦਿਲਜੀਤ ‘ਤੇ ਨਿੱਜੀ ਟਿੱਪਣੀਆਂ ਕਰਦਿਆਂ ਉਸਨੂੰ “ਹੰਕਾਰੀ” ਕਿਹਾ ਅਤੇ ਦਾਅਵਾ ਕੀਤਾ ਕਿ ਉਸਦਾ ਰਵੱਈਆ ਉਸਦੇ ਲਈ ਮੁਸ਼ਕਲਾਂ ਖੜ੍ਹਾ ਕਰੇਗਾ। ਇਸਦੇ ਨਾਲ ਹੀ ਉਸਨੇ ਦਿਲਜੀਤ ਦੇ ਕੁਝ ਜਨਤਕ ਬਿਆਨਾਂ ਅਤੇ ਹਸਤੀਆਂ ਪ੍ਰਤੀ ਦਰਸਾਏ ਆਦਰ ‘ਤੇ ਵੀ ਇਤਰਾਜ਼ ਜਤਾਇਆ।

ਦਸ ਦਈਏ ਕਿ ਕੈਨੇਡਾ ਵਿੱਚ ਦਿਲਜੀਤ ਦੇ ਕੁਝ ਪ੍ਰੋਗਰਾਮਾਂ ਦੌਰਾਨ ਖਾਲਿਸਤਾਨੀ ਸਮਰਥਕਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ, ਜਿਸਦਾ ਜਵਾਬ ਗਾਇਕ ਵੱਲੋਂ ਖੁੱਲ੍ਹ ਕੇ ਦਿੱਤਾ ਜਾ ਰਿਹਾ ਹੈ। ਇਸ ਮਾਮਲੇ ਤੋਂ ਬਾਅਦ ਗਾਇਕ ਦੇ ਪ੍ਰੋਗਰਾਮਾਂ ਨੂੰ ਲੈ ਕੇ ਸੁਰੱਖਿਆ ਮਾਮਲੇ ਅਤੇ ਚਰਚਾਵਾਂ ਤੇਜ਼ ਹੋ ਗਈਆਂ ਹਨ, ਜਦਕਿ ਪ੍ਰਸ਼ੰਸਕਾਂ ਵੱਲੋਂ ਦਿਲਜੀਤ ਨੂੰ ਸਮਰਥਨ ਵੀ ਦਿੱਤਾ ਜਾ ਰਿਹਾ ਹੈ।

Advertisement
Advertisement
Advertisement
Advertisement
Scroll to Top