Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 8:02 pm

+91 90915 01313 , +91 90916 01313

punjabbanni@gmail.com
punjabbani@yahoo.com

ਵਿਧਾਇਕ ਕੋਹਲੀ ਵੱਲੋਂ ਵਾਰਡ 37 ਵਿੱਚ 1.33 ਕਰੋੜ ਦੇ ਵਿਕਾਸ ਕਾਰਜਾਂ ਦਾ ਉਦਘਾਟਨ

ਵਿਧਾਇਕ ਕੋਹਲੀ ਵੱਲੋਂ ਵਾਰਡ 37 ਵਿੱਚ 1.33 ਕਰੋੜ ਦੇ ਵਿਕਾਸ ਕਾਰਜਾਂ ਦਾ ਉਦਘਾਟਨ

ਪਟਿਆਲਾ, 6 ਮਈ : ਵਾਰਡ ਨੰਬਰ 37 ਵਿੱਚ ਵਿਕਾਸ ਨੂੰ ਹੋਰ ਤੇਜ਼ੀ ਮਿਲੀ ਜਦੋਂ ਪਟਿਆਲਾ ਸ਼ਹਿਰ ਤੋਂ ਵਿਧਾਇਕ ਸ੍ਰ ਅਜੀਤਪਾਲ ਸਿੰਘ ਕੋਹਲੀ ਵੱਲੋਂ ਸੁੱਲਰ ਚੌਂਕ ਤੋਂ ਸ਼ੀਸ਼ ਮਹਿਲ ਚੌਂਕ ਤੱਕ ਤਿਆਰ ਕੀਤੇ ਗਏ ਰਸਤੇ ਦਾ ਉਦਘਾਟਨ ਕੀਤਾ ਗਿਆ ।

ਇਹ ਪ੍ਰੋਜੈਕਟ ਕਰੀਬ 1.33 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਹੈ, ਜਿਸ ਨਾਲ ਇਲਾਕੇ ਦੀ ਆਵਾਜਾਈ ਪ੍ਰਣਾਲੀ ਵਿੱਚ ਸੁਧਾਰ ਆਵੇਗਾ ਅਤੇ ਲੋਕਾਂ ਨੂੰ ਰੋਜ਼ਾਨਾ ਆਉਣ-ਜਾਣ ਵਿੱਚ ਸਹੂਲਤ ਮਿਲੇਗੀ। ਇਸ ਮੌਕੇ ਸੰਬੋਧਨ ਕਰਦਿਆਂ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਲੋਕਾਂ ਦੀਆਂ ਬੁਨਿਆਦੀ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾ ਰਿਹਾ ਹੈ ਅਤੇ ਅਗਾਂਹ ਵੀ ਵਿਕਾਸ ਕਾਰਜ ਜਾਰੀ ਰਹਿਣਗੇ।

ਇਲਾਕਾ ਨਿਵਾਸੀਆਂ ਨੇ ਇਸ ਉਪਰਾਲੇ ਲਈ ਧੰਨਵਾਦ ਪ੍ਰਗਟ ਕਰਦਿਆਂ ਕਿਹਾ ਕਿ ਇਹ ਪ੍ਰੋਜੈਕਟ ਲੰਮੇ ਸਮੇਂ ਤੋਂ ਲਟਕ ਰਿਹਾ ਸੀ ਅਤੇ ਹੁਣ ਇਸ ਦੇ ਪੂਰਾ ਹੋਣ ਨਾਲ ਵੱਡੀ ਰਾਹਤ ਮਿਲੀ ਹੈ। ਇਸ ਮੌਕੇ ਐਮ ਸੀ ਰੇਣੂ ਬਾਲਾ, ਰਿੱਕੀ ਸੁੱਲਰ, ਭੁਪਿੰਦਰ ਸਿੰਘ ਚੀਮਾ, ਮਨਿੰਦਰ ਸਿੰਘ ਅਤੇ ਸੁਰਜੀਤ ਸਿੰਘ ਚਿੰਨਾ ਸਮੇਤ ਇਲਾਕੇ ਦੇ ਵੱਡੀ ਗਿਣਤੀ ਵਿੱਚ ਨਿਵਾਸੀ ਮੌਜੂਦ ਰਹੇ।

Advertisement
Advertisement
Advertisement
Advertisement
Scroll to Top