Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Thursday, 30 Jul 2026 | 11:04 am

+91 90915 01313 , +91 90916 01313

punjabbanni@gmail.com
punjabbani@yahoo.com

ਗੈਰ ਕਾਨੂੰਨੀ ਕਲੋਨੀਆਂ ਤੇ ਜਾਅਲੀ ਰਜਿਸਟਰੀਆਂ ਖਿਲਾਫ ਅਨਿਲ ਵਿਜ ਨੇ ਦਿੱਤੇ ਕਾਰਵਾਈ ਦੇ ਆਦੇਸ਼

ਗੈਰ ਕਾਨੂੰਨੀ ਕਲੋਨੀਆਂ ਤੇ ਜਾਅਲੀ ਰਜਿਸਟਰੀਆਂ ਖਿਲਾਫ ਅਨਿਲ ਵਿਜ ਨੇ ਦਿੱਤੇ ਕਾਰਵਾਈ ਦੇ ਆਦੇਸ਼

ਹਰਿਆਣਾ, 30 ਮਈ : ਹਰਿਆਣਾ ਦੇ ਊਰਜਾ, ਆਵਾਜਾਈ ਅਤੇ ਕਿਰਤ ਮੰਤਰੀ ਅਲਿਲ ਵਿਜ ਨੇ ਯਮੁਨਾਨਗਰ ਵਿੱਚ
ਹੋ ਰਹੀਆਂ ਗੈਰ ਕਾਨੂੰਨੀ ਰਜਿਸਟਰੀਆਂ ਤੇ ਬਣ ਰਹੀਆਂ ਗੈਰ ਕਾਨੂੰਨੀ ਕਲੋਨੀਆਂ ਨੂੰ ਲੈ ਕੇ ਵੱਡੀ ਕਾਰਵਾਈ ਦੇ ਆਦੇਸ਼ ਦਿਤੇ ਹਨ।

ਅਧਿਕਾਰੀਆਂ ਦੇ ਨਾਲ ਮੀਟਿੰਗ ਦੌਰਾਨ ਮੰਤਰੀ ਅਨਿਲ ਵਿਜ ਨੇ ਗੈਰ-ਕਾਨੂੰਨੀ ਕਲੋਨੀਆਂ ਦੇ ਮਾਮਲਿਆਂ ਵਿੱਚ ਸ਼ਾਮਲ ਰਜਿਸਟਰਾਰਾਂ ਵਿਰੁੱਧ ਕੇਸ ਦਰਜ ਕਰਨ ਲਈ ਕਿਹਾ। ਇਸ ਤੋਂ ਇਲਾਵਾ ਸੈਕਟਰ-17, ਜਗਾਧਰੀ ਵਿੱਚ ਜ਼ਮੀਨ ਦੀ ਕਥਿਤ ਗਲਤ ਰਜਿਸਟ੍ਰੇਸ਼ਨ ਦੇ ਮਾਮਲੇ ਵਿੱਚ ਨਗਰ ਨਿਗਮ ਦੇ ਸਹਾਇਕ ਇੰਜੀਨੀਅਰ ਦੀਪਕ ਸੁਖੀਜਾ ਵਿਰੁੱਧ ਐਫਆਈਆਰ ਦਰਜ ਕਰਨ ਅਤੇ ਗ੍ਰਿਫ਼ਤਾਰੀ ਕਰਨ ਦੇ ਹੁਕਮ ਵੀ ਜਾਰੀ ਕੀਤੇ।

ਉਨਾ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਦੌਰਾਨ ਗੈਰ-ਕਾਨੂੰਨੀ ਕਲੋਨੀਆਂ, ਜਾਅਲੀ ਰਜਿਸਟਰੀਆਂ, ਨਾਜਾਇਜ਼ ਕਬਜ਼ਿਆਂ, ਪ੍ਰਦੂਸ਼ਣ ਅਤੇ ਕਾਲਾਬਾਜ਼ਾਰੀ ਵਰਗੇ ਮਾਮਲਿਆਂ ‘ਤੇ ਸਖ਼ਤ ਰੁਖ਼ ਅਪਣਾਇਆ। ਉਨ੍ਹਾਂ ਨੇ ਸੰਬੰਧਤ ਅਧਿਕਾਰੀਆਂ ਨੂੰ ਤੁਰੰਤ ਅਤੇ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ।

ਬੈਠਕ ਦੀ ਪ੍ਰਧਾਨਗੀ ਕਰਦੇ ਹੋਏ ਅਨਿਲ ਵਿਜ ਨੇ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਗੰਭੀਰਤਾ ਨਾਲ ਸੁਣਿਆ। ਇਸ ਦੌਰਾਨ ਕੁੱਲ 15 ਸ਼ਿਕਾਇਤਾਂ ਪੇਸ਼ ਹੋਈਆਂ, ਜਿਨ੍ਹਾਂ ਵਿੱਚੋਂ 7 ਦਾ ਮੌਕੇ ‘ਤੇ ਹੀ ਨਿਪਟਾਰਾ ਕਰ ਦਿੱਤਾ ਗਿਆ। ਬਾਕੀ 8 ਮਾਮਲਿਆਂ ਲਈ ਅਧਿਕਾਰੀਆਂ ਨੂੰ ਨਿਰਧਾਰਤ ਸਮਾਂ ਸੀਮਾ ਵਿੱਚ ਹੱਲ ਕਰਕੇ ਅਗਲੀ ਮੀਟਿੰਗ ਵਿੱਚ ਰਿਪੋਰਟ ਪੇਸ਼ ਕਰਨ ਲਈ ਕਿਹਾ ਗਿਆ।

Scroll to Top