Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Friday, 14 Aug 2026 | 7:21 am

+91 90915 01313 , +91 90916 01313

punjabbanni@gmail.com
punjabbani@yahoo.com

ਪੁਲਸ ਸਟੇਸ਼ਨ ਵਿਚ ਹਮਲੇ ਦੇ ਮਾਮਲੇ ਨੂੰ ਲੈ ਕੇ ਬਿਕਰਮ ਮਜੀਠੀਆ ਦੇ ਘਰ ਹੋਈ ਛਾਪਾਮਾਰੀ

ਪੁਲਸ ਸਟੇਸ਼ਨ ਵਿਚ ਹਮਲੇ ਦੇ ਮਾਮਲੇ ਨੂੰ ਲੈ ਕੇ ਬਿਕਰਮ ਮਜੀਠੀਆ ਦੇ ਘਰ ਹੋਈ ਛਾਪਾਮਾਰੀ

ਅੰਮ੍ਰਿਤਸਰ, 1 ਜੂਨ 2026 : ਪੰਜਾਬ ਪੁਲਸ ਦੀਆਂਟੀਮਾਂ ਨੇ ਅੱਜ ਅਕਾਲੀ ਦਲ ਦੇ ਸੀਨੀਅਰ ਨੇਤਾ ਬਿਕਰਮ ਸਿੰਘ ਮਜੀਠੀਆ ਦੇ ਨਿਵਾਸ ਸਥਾਨ ਤੇ ਛਾਪਾਮਾਰੀ ਕੀਤੀ ਹੈ। ਇਹ ਛਾਪਾਮਾਰੀ ਬੀਤੇ ਕੁੱਝ ਦਿਨ ਪਹਿਲਾਂ ਮਜੀਠਾ ਪੁਲੀਸ ਸਟੇਸ਼ਨ ਵਿੱਚ ਕਥਿਤ ਹਮਲੇ, ਭੰਨਤੋੜ ਅਤੇ ਪੁਲੀਸ ਹਿਰਾਸਤ ਵਿੱਚੋਂ ਇੱਕ ਨਜ਼ਰਬੰਦ ਨੂੰ ਛੁਡਾਉਣ ਦੀ ਕੋਸ਼ਿਸ਼ ਦੇ ਮਾਮਲੇ ਵਿਚ ਕੀਤੀ ਗਈ ਹੈ।

ਜਿਕਰਯੋਗ ਹੈ ਕਿ ਇਹ ਕਾਰਵਾਈ ਐਸ.ਪੀ. ਆਦਿਤਿਆ ਵਾਰੀਅਰ ਦੀ ਅਗਵਾਈ ਹੇਠ ਕੀਤੀ ਗਈ। ਹਾਲਾਂਕਿ ਛਾਪੇਮਾਰੀ ਦੌਰਾਨ ਬਿਕਰਮ ਸਿੰਘ ਮਜੀਠੀਆ ਘਰ ਵਿੱਚ ਮੌਜੂਦ ਨਹੀਂ ਮਿਲੇ। ਪੁਲੀਸ ਵੱਲੋਂ ਉਨ੍ਹਾਂ ਦੀ ਤਲਾਸ਼ ਲਈ ਹੋਰ ਕਈ ਥਾਵਾਂ ‘ਤੇ ਵੀ ਛਾਪੇ ਮਾਰੇ ਜਾ ਰਹੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੰਮ੍ਰਿਤਸਰ ਦਿਹਾਤੀ ਦੇ ਐੱਸ.ਐੱਸ.ਪੀ. ਸੋਹੇਲ ਕਾਸਿਮ ਮੀਰ ਨੇ ਦੱਸਿਆ ਕਿ ਜੋਬਨਪ੍ਰੀਤ ਨਾਮਕ ਵਿਅਕਤੀ ਨੂੰ ਮਜੀਠਾ ਥਾਣੇ ਵਿੱਚ ਦਰਜ ਇੱਕ ਮਾਮਲੇ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਸੀ। ਉਨ੍ਹਾਂ ਮੁਤਾਬਕ ਐਤਵਾਰ ਸਵੇਰੇ ਇੱਕ ਵੱਡੀ ਭੀੜ ਥਾਣੇ ਦੇ ਬਾਹਰ ਇਕੱਠੀ ਹੋਈ ਅਤੇ ਬਾਅਦ ਵਿੱਚ ਪੁਲੀਸ ਸਟੇਸ਼ਨ ਅੰਦਰ ਦਾਖਲ ਹੋ ਗਈ, ਜਿਸਨੂੰ ਲੈ ਕੇ ਅੱਜ ਇਹਕਾਰਵਾਈ ਕੀਤੀ ਗਈ ਹੈ।

ਜਾਣਕਾਰੀ ਦੇ ਅਨੁਸਾਰ ਅਧਿਕਾਰੀਆਂ ਦਾ ਕਹਿਣਾ ਹੈ ਕਿ ਭੀੜ ਨੇ ਥਾਣੇ ਦੇ ਅੰਦਰ ਦਾਖਲ ਹੋ ਕੇ ਹੰਗਾਮਾ ਕੀਤਾ ਅਤੇ ਉਸ ਕਮਰੇ ਤੱਕ ਪਹੁੰਚ ਗਈ ਜਿੱਥੇ ਗ੍ਰਿਫ਼ਤਾਰ ਵਿਅਕਤੀ ਤੋਂ ਪੁੱਛਗਿੱਛ ਚੱਲ ਰਹੀ ਸੀ।

Advertisement
Advertisement
Advertisement
Advertisement
Scroll to Top