Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Thursday, 30 Jul 2026 | 10:05 am

+91 90915 01313 , +91 90916 01313

punjabbanni@gmail.com
punjabbani@yahoo.com

ਵਿਦਿਆਰਥਣ ਮੌਤ ਮਾਮਲਾ : ਸਿੱਖਿੀਆ ਮੰਤਰੀ ਦੇ ਆਦੇਸ਼ ਹੋਵੇ ਸਖਤ ਕਾਰਵਾਈ

ਵਿਦਿਆਰਥਣ ਮੌਤ ਮਾਮਲਾ : ਸਿੱਖਿੀਆ ਮੰਤਰੀ ਦੇ ਆਦੇਸ਼ ਹੋਵੇ ਸਖਤ ਕਾਰਵਾਈ

ਅੰਮ੍ਰਿਤਸਰ, 2 ਜੂਨ 2026 : ਬੀਤੇ ਦਿਨੀ ਅੰਮ੍ਰਿਤਸਰ ਵਿੱਚ ਇੱਕ ਸਕੂਲੀ ਵਿਦਿਆਰਥਣ ਦੀ ਮੌਤ ਦੇ ਮਾਮਲੇ ਨੂੰ ਲੈ ਕੇ ਸਿੱਖਿਆ ਮੰਤਰੀ ਨੇ ਆਦੇਸ਼ ਕੀਤੇ ਹਨ ਕਿ ਇਸ ਮਾਮਲੇ ਵਿਚ ਸਖਤ ਕਾਰਵਾਈ ਹੋਵੇਗੀ। ਉਧਰ ਦੂਸਰੇ ਪਾਸੇ ਪੰਜਾਬ ਸਰਕਾਰ ਨੇ ਘਟਨਾ ਨੂੰ ਗੰਭੀਰਤਾ ਨਾਲ ਲੈਂਦਿਆਂ ਸਬੰਧਤ ਸਕੂਲ ਪ੍ਰਬੰਧਨ ਅਤੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮਾਮਲੇ ਵਿੱਚ ਖੁਦਕੁਸ਼ੀ ਲਈ ਉਕਸਾਉਣ ਸਬੰਧੀ ਕੇਸ ਦਰਜ ਕੀਤਾ ਗਿਆ ਹੈ ਅਤੇ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

ਦਸ ਦਈਏ ਕਿ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਮ੍ਰਿਤਕ ਵਿਦਿਆਰਥਣ ਅਮਜੋਤ ਕੌਰ ਨੇ ਫਤਿਹਗੜ੍ਹ ਚੂੜੀਆਂ ਰੋਡ ਸਥਿਤ ਇੱਕ ਨਿੱਜੀ ਸਕੂਲ ਤੋਂ 11ਵੀਂ ਜਮਾਤ ਪਾਸ ਕੀਤੀ ਸੀ। ਪਰਿਵਾਰ ਦੇ ਦੋਸ਼ਾਂ ਮੁਤਾਬਕ ਸਕੂਲ ਪ੍ਰਬੰਧਨ ਵੱਲੋਂ ਫੀਸਾਂ ਅਤੇ ਹੋਰ ਮਸਲਿਆਂ ਨੂੰ ਲੈ ਕੇ ਉਸ ‘ਤੇ ਦਬਾਅ ਬਣਾਇਆ ਜਾ ਰਿਹਾ ਸੀ ਅਤੇ ਉਸਨੂੰ 10ਵੀਂ ਜਮਾਤ ਦਾ ਸਰਟੀਫਿਕੇਟ ਵੀ ਜਾਰੀ ਨਹੀਂ ਕੀਤਾ ਜਾ ਰਿਹਾ ਸੀ।

ਪੁਲਿਸ ਵੱਲੋਂ ਕੀਤੀ ਗਈ ਕਾਰਵਾਈ ਤਹਿਤ ਸਕੂਲ ਦੀ ਪ੍ਰਿੰਸੀਪਲ ਸ਼ਬਨਮ ਸ਼ਰਮਾ ਅਤੇ ਕਲਾਸ ਅਧਿਆਪਕਾ ਅਕਾਂਕਸ਼ਾ ਸ਼ਰਮਾ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਹੇਠ ਮਾਮਲਾ ਦਰਜ ਕੀਤਾ ਗਿਆ ਹੈ। ਹਾਲਾਂਕਿ ਅਜੇ ਤੱਕ ਕਿਸੇ ਦੀ ਗ੍ਰਿਫ਼ਤਾਰੀ ਨਹੀਂ ਹੋਈ, ਪਰ ਪੁਲਿਸ ਟੀਮਾਂ ਵੱਲੋਂ ਮੁਲਜ਼ਮਾਂ ਦੀ ਭਾਲ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ।

Scroll to Top