Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Thursday, 30 Jul 2026 | 9:18 am

+91 90915 01313 , +91 90916 01313

punjabbanni@gmail.com
punjabbani@yahoo.com

ਦਿੱਲੀ ਦੇ ਰੈਸਟੋਰੈਟ ਵਿਚ ਲੱਗੀ ਭਿਆਨਕ ਅੱਗ, ਕਈਆਂ ਦੀ ਮੌਤ

ਦਿੱਲੀ ਦੇ ਰੈਸਟੋਰੈਟ ਵਿਚ ਲੱਗੀ ਭਿਆਨਕ ਅੱਗ, ਕਈਆਂ ਦੀ ਮੌਤ

ਨਵੀਂ ਦਿੱਲੀ, 3 ਜੂਨ 2026 : ਦਿੱਲੀ ਦੇ ਇਕ ਰੈਸਟੋਰੈਟ ਵਿਚ ਭਿਆਨਕ ਅੱਗ ਲਗਣ ਕਾਰਨ ਜਿਥੇ ਕਈ ਲੋਕਾਂ ਦੀ ਦਰਦਨਾਕ ਮੌਤ ਹੋ ਗਈ, ਉਥੇ ਕਈ ਗੰਭੀਰ ਜਖਮੀ ਹਨ।

ਜਾਣਕਾਰੀ ਅਨੁਸਾਰ ਅੱਗ ਇੱਕ ਪੰਜ ਮੰਜ਼ਿਲਾ ਇਮਾਰਤ ਲੈਮਨ ਗ੍ਰੀਨ ਵਿੱਚ ਲੱਗੀ, ਜਿਸ ਵਿੱਚ ਰੈਸਟੋਰੈਂਟ ਚੱਲ ਰਿਹਾ ਸੀ। ਅੱਗ ਦੀ ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ। ਰੈਸਟੋਰੈਂਟ ਦੇ ਬੇਸਮੈਂਟ ਵਿੱਚ ਫਸੇ ਲੋਕਾਂ ਨੂੰ ਬਾਹਰ ਕੱਢਿਆ ਗਿਆ, ਜਿਨ੍ਹਾਂ ਵਿੱਚੋਂ ਤਿੰਨ ਨੂੰ ਤੁਰੰਤ ਇਲਾਜ ਲਈ ਹਸਪਤਾਲ ਭੇਜਿਆ ਗਿਆ।

ਇਸ ਦੁਖਦਾਈ ਘਟਨਾ ਵਿੱਚ 10 ਲੋਕਾਂ ਦੀ ਜਾਨ ਚਲੀ ਗਈ, ਜਦਕਿ ਕੁਝ ਹੋਰ ਵਿਅਕਤੀਆਂ ਨੂੰ ਗੰਭੀਰ ਹਾਲਤ ਵਿੱਚ ਬਚਾ ਕੇ ਹਸਪਤਾਲ ਦਾਖਲ ਕਰਵਾਇਆ ਗਿਆ ਹੈ।

ਦਿੱਲੀ ਫਾਇਰ ਸਰਵਿਸ ਦੇ ਅਧਿਕਾਰੀਆਂ ਮੁਤਾਬਕ ਸਵੇਰੇ ਕਰੀਬ 9:45 ਵਜੇ ਅੱਗ ਲੱਗਣ ਦੀ ਸੂਚਨਾ ਪ੍ਰਾਪਤ ਹੋਈ ਸੀ। ਮੌਕੇ ‘ਤੇ ਪਹੁੰਚੀਆਂ 10 ਫਾਇਰ ਟੈਂਡਰ ਗੱਡੀਆਂ ਨੇ ਕਾਫੀ ਜੱਦੋਜਹਿਦ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ। ਹਾਲਾਂਕਿ ਇਮਾਰਤ ਦੀ ਪੂਰੀ ਤਲਾਸ਼ ਅਤੇ ਬਚਾਅ ਮੁਹਿੰਮ ਅਜੇ ਵੀ ਜਾਰੀ ਹੈ।

Scroll to Top