Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Thursday, 30 Jul 2026 | 1:16 pm

+91 90915 01313 , +91 90916 01313

punjabbanni@gmail.com
punjabbani@yahoo.com

ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਵੱਲੋਂ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਨਾਲ ਮੁਲਾਕਾਤ

ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਵੱਲੋਂ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਨਾਲ ਮੁਲਾਕਾਤ

ਪਟਿਆਲਾ 27 ਮਈ – ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਅੱਜ ਨਿਹੰਗ ਸਿੰਘਾਂ ਦੀ ਸਿਰਮੌਰ ਜਥੇਬੰਦੀ ਸ਼ੋ੍ਰਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਨਾਲ ਬਾਬਾ ਬਕਾਲਾ ਸਾਹਿਬ ਵਿਖੇ 31 ਮਈ ਨੂੰ ਰੱਖੀ ਪੰਥਕ ਕਾਨਫਰੰਸ ਦੇ ਸਬੰਧ ਵਿਚ ਮੁਲਾਕਾਤ ਕੀਤੀ ਗਈ। ਇਸ ਮੁਲਾਕਾਤ ਦੌਰਾਨ ਪ੍ਰਧਾਨ ਸਾਹਿਬ ਐਡਵੋਕੇਟ ਧਾਮੀ ਦੇ ਨਾਲ ਅੰਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ, ਜਥੇਦਾਰ ਜਸਮੇਰ ਸਿੰਘ ਲਾਛੜੂ, ਜਥੇਦਾਰ ਭੁਪਿੰਦਰ ਸਿੰਘ ਭਲਵਾਨ, ਜਥੇਦਾਰ ਬਲਤੇਜ ਸਿੰਘ ਖੌਖ ਵੀ ਹਾਜਰ ਸਨ।

ਇਸ ਉਪਰੰਤ ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਾਸ ਕੀਤੇ ਗਏ ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ (ਸੋਧ) ਐਕਟ ਵਿਚ ਸ਼ਾਮਲ ਦਰਜ ਕੁਝ ਮੱਦਾਂ ਬਾਰੇ ਸੰਗਤਾਂ ਦੇ ਵੱਡੇ ਇਤਰਾਜ਼ ਹਨ ਅਤੇ ਕਈ ਤਰ੍ਹਾਂ ਦੇ ਭਰਮ ਭੁਲੇਖੇ ਪੈਦਾ ਹੋ ਰਹੇ, ਜਿਨ੍ਹਾਂ ਨੂੰ ਸਿੱਖ ਭਾਵਨਾਵਾਂ ਅਨੁਸਾਰ ਦੂਰ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਸ ਐਕਟ ਵਿਚ ਦਰਜ ਮੱਦਾਂ ਨੂੰ ਹਟਾਉਣ ਲਈ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਆਦੇਸ਼ ਕੀਤੇ ਹੋਏ ਹਨ ਜਿਸ ਤਹਿਤ ਸ਼ੋ੍ਰਮਣੀ ਗਰਦੁਆਰਾ ਪ੍ਰਬੰਧਕ ਕਮੇਟੀ ਆਪਣੇ ਫਰਜ਼ਾਂ ਦੀ ਪਹਿਰੇਦਾਰੀ  ਕਰ ਰਹੀ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰਦੁਆਰਾ ਬਾਬਾ ਬਕਾਲਾ ਸਹਿਬ ਵਿਖੇ 31 ਮਈ ਨੂੰ ਵਿਸ਼ਾਲ ਪੰਥਕ ਇਕੱਠ ਸੱਦਿਆ ਗਿਆ ਤਾਂ ਜੋ ਪੰਥਕ ਇਕੱਠ ਵਿਚ ਸਮੂਹ ਸਿੱਖ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਨਿਰਮਲੇ, ਉਦਾਸੀ ਸੰਪਰਦਾ, ਕਾਰ ਸੇਵਾ ਵਾਲੇ ਮਹਾਂਪੁਰਸ਼ਾਂ ਤੇ ਸਮੂਹ ਸਿੱਖ ਫੈਡਰੇਸ਼ਨਾਂ ਦੀ ਭਰਵੀਂ ਸ਼ਮੂਲੀਅਤ ਨਾਲ ਸਾਂਝਾ  ਗੁਰਮਤਾ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਜੋ ਮੱਦਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ਵਿਚ ਸਰਕਾਰ ਵੱਲੋਂ ਲਿਆਂਦਾ ਗਿਆ ਉਹ ਗੁਰਮਤਿ ਦੇ ਅਨੁਕੂਲ ਨਹੀਂ ਹਨ।

ਐਡਵੋਕੇਟ ਧਾਮੀ ਨੇ ਕਿਹਾ ਕਿ ਜਦੋਂ ਵੀ ਸਮੇਂ ਸਮੇਂ ’ਤੇ ਕਾਨੁੰਨ ਅੰਦਰ ਸੋਧ ਹੋਈ ਉਸ ਸਮੇਂ ਸਿਰਮੌਰ ਸੰਸਥਾ ਵੱਲੋਂ ਮਤਾ ਪਾਸ ਕੀਤਾ ਜਾਂਦਾ ਰਿਹਾ, ਪ੍ਰੰਤੂ ਹੁਣ ਸਰਕਾਰ ਸੋਧ ਕਾਨੂੰਨ ਅੰਦਰ ਅਜਿਹੀਆਂ ਮੱਦਾਂ ਲੈ ਕੇ ਆਈ ਹੈ, ਜੋ ਸਿੱਖ ਕੌਮ ਦੀਆਂ ਭਾਵਨਾਵਾਂ ਦੇ ਅਨੁਕੂਲ ਨਹੀਂ ਹਨ ਅਤੇ ਸਿੱਖ ਸਿਧਾਂਤਾਂ ਦੀ ਤਰਜ਼ਮਾਨੀ ਨਹੀਂ ਹੋ ਪਾ ਰਹੀ ਹੈ। ਉਨ੍ਹਾਂ ਕਿਹਾ ਕਿ ਬੇਅਦਬੀ ਕਰਨ ਵਾਲਿਆਂ ਨੂੰ ਸਖਤ ਸ਼ਜਾਵਾਂ ਮਿਲਣੀਆਂ ਚਾਹੀਦੀਆਂ ਹਨ, ਜਿਸ ’ਤੇ ਕਿਸੇ ਵੀ ਤਰ੍ਹਾਂ ਦਾ ਕੋਈ ਇਤਰਾਜ਼ ਨਹੀਂ ਕੀਤਾ ਜਾ ਰਿਹਾ ਹੈ, ਪ੍ਰੰਤੂ ਸਰਕਾਰ ਨੂੰ ਸੋਧ ਕਾਨੂੰਨ ਅੰਦਰ ਲਿਆਂਦੀਆਂ ਮਦਾਂ ਨੂੰ ਦੂਰ ਕਰਨ ਲਈ ਸਿੱਖ ਕੌਮ ਦੀਆਂ ਭਾਵਨਾਵਾਂ ਦੀ ਅਣਦੇਖੀ ਨਹੀਂ ਕਰਨੀ ਚਾਹੀਦੀ।

ਐਡਵੋਕੇਟ ਧਾਮੀ ਨੇ ਕਿਹਾ ਕਿ ਖਾਲਸਾ ਪੰਥ ਦੀਆਂ ਰਵਾਇਤਾਂ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੀਆਂ ਸਿੱਖ ਮਰਿਆਦਾ ਨਾਲ ਜੁੜੀਆਂ ਤਰਜੀਹਾਂ ਹਨ, ਜਿਨਾਂ ਨੂੰ ਕੌਮ ਦੀਆਂ ਭਾਵਨਾਵਾਂ ਅਨੁਸਾਰ ਲਾਗੂ ਕਰਵਾਉਣਾ ਹੈ।  ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੇ ਟਕਰਾਲ ਦਾ ਸਵਾਲ ਨਹੀਂ ਬਲਕਿ ਸ੍ਰੀ ਅਕਾਲ ਤਖਤ ਸਾਹਿਬ ਦੀ ਮਰਿਆਦਾ ਨੂੰ ਸੰਗਤਾਂ ਵਿਚ ਇਨ ਬਿਨ ਲਾਗੂ ਕਰਵਾਉਣਾ ਵੀ ਵੱਡੀ ਜਿ਼ੰਮੇਵਾਰੀ ਹੈ।

Scroll to Top