Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 5:24 pm

+91 90915 01313 , +91 90916 01313

punjabbanni@gmail.com
punjabbani@yahoo.com

ਡਿਪਟੀ ਕਮਿਸ਼ਨਰ ਨੇ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਕਰਕੇ ਐਸ.ਆਈ.ਆਰ. ਬਾਰੇ ਦਿੱਤੀ ਜਾਣਕਾਰੀ

ਡਿਪਟੀ ਕਮਿਸ਼ਨਰ ਨੇ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਕਰਕੇ ਐਸ.ਆਈ.ਆਰ. ਬਾਰੇ ਦਿੱਤੀ ਜਾਣਕਾਰੀ

ਪਟਿਆਲਾ, 27 ਮਈ : ਭਾਰਤੀ ਚੋਣ ਕਮਿਸ਼ਨ ਵਲੋਂ ਵੋਟਰ ਸੂਚੀਆਂ ਦੀ ਕਰਵਾਈ ਜਾਣ ਵਾਲੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਸਬੰਧੀ ਅੱਜ ਪਟਿਆਲਾ ਦੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹੇ ਵਿੱਚ ਸਮੂਹ ਰਾਜਨੀਤਿਕ ਪਾਰਟੀਆਂ ਦੇ ਪ੍ਰਤੀਨਿਧੀਆਂ ਨਾਲ ਮੀਟਿੰਗ ਕਰਕੇ ਐਸ.ਆਈ.ਆਰ. ਸਬੰਧੀ ਆਪਣੇ ਬੂਥ ਲੈਵਲ ਏਜੰਟ (ਬੀ.ਐਲ.ਏ.) ਲਗਾਉਣ ਦੀ ਅਪੀਲ ਕੀਤੀ।
               ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਦਾ ਉਦੇਸ਼ ਹਰੇਕ ਯੋਗ ਨਾਗਰਿਕ ਨੂੰ ਵੋਟਰ ਸੂਚੀ ਵਿੱਚ ਸ਼ਾਮਲ ਕਰਨਾ ਅਤੇ ਅਯੋਗ ਵਿਅਕਤੀਆਂ ਨੂੰ ਸੂਚੀ ਵਿੱਚੋਂ ਬਾਹਰ ਕਰਨਾ ਹੈ। ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਦੋਹਰੀ ਵੋਟ ਰੱਖਣਾ ਭਾਰਤੀ ਸੰਵਿਧਾਨ ਅਨੁਸਾਰ ਅਪਰਾਧ ਹੈ ਜਿਸ ਲਈ ਇੱਕ ਸਾਲ ਤੱਕ ਦੀ ਕੈਦ ਦੀ ਸਜ਼ਾ ਹੈ, ਜਿਸ ਲਈ ਸਮੂਹ ਸਿਆਸੀ ਪਾਰਟੀਆਂ ਇਸ ਮਕਸਦ ਲਈ ਆਪਣਾ ਸਹਿਯੋਗ ਦੇਣ।
               ਇਸ ਬੈਠਕ ਤੋਂ ਬਾਅਦ ਐਸ.ਆਈ.ਆਰ ਬਾਰੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਅਧੀਨ ਪੰਜਾਬ ਰਾਜ ਵਿੱਚ 25 ਜੂਨ, 2026 ਤੋਂ 24 ਜੁਲਾਈ, 2026 ਤੱਕ ਬੀਐਲਓਜ਼ ਘਰੋਂ-ਘਰੀਂ ਜਾ ਕੇ ਵੋਟਰਜ਼ ਦੇ ਫਾਰਮ ਭਰਵਾਉਣਗੇ। ਇਸ ਕਾਰਜ ਲਈ ਜ਼ਿਲ੍ਹੇ ਅੰਦਰ 1786 ਬੀਐਲਓਜ਼, 185 ਸੁਪਰਵਾਈਜ਼ਰ, 8 ਈਆਰਓਜ਼ ਅਤੇ 16 ਏਈਆਰਓਜ਼ ਸਮੇਤ ਪੂਰਾ ਚੋਣ ਅਮਲਾ ਲਗਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਐਸ.ਆਈ.ਆਰ. ਸਬੰਧੀ ਬੀਐਲਓਜ਼ ਨੂੰ ਟ੍ਰੇਨਿੰਗ ਦੇਣ ਅਤੇ ਹੋਰ ਤਿਆਰੀਆਂ ਸਬੰਧੀ ਕੰਮ 15 ਜੂਨ, 2026 ਤਂ2 24 ਜੂਨ, 2026 ਤੱਕ ਕੀਤਾ ਜਾਵੇਗਾ।
               ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਸਾਲ 2003 ਵਿੱਚ ਵੀ ਪੰਜਾਬ ਵਿੱਚ ਐਸ.ਆਈ.ਆਰ. ਹੋਈ ਸੀ। ਉਸ ਐਸ.ਆਈ.ਆਰ. ਨੂੰ ਆਧਾਰ ਮੰਨ ਕੇ ਮੌਜੂਦਾ ਐਸ.ਆਈ.ਆਰ. ਕੀਤੀ ਜਾ ਰਹੀ ਹੈ, ਇਸੇ ਅਧਾਰ ਉਪਰ ਪਟਿਆਲਾ ਅੰਦਰ 82.82 ਫ਼ੀਸਦੀ ਮੈਪਿੰਗ ਹੋ ਚੁੱਕੀ ਹੈ।
               ਜ਼ਿਲ੍ਹਾ ਚੋਣ ਅਫ਼ਸਰ ਨੇ ਸਿਆਸੀ ਪਾਰਟੀਆਂ ਨੂੰ ਐਸ.ਆਈ.ਆਰ. ਸਬੰਧੀ ਅਹਿਮ ਜਾਣਕਾਰੀ ਦਿੰਦਿਆਂ ਦੱਸਿਆ ਕਿ ਐਸ.ਆਈ.ਆਰ. ਸਬੰਧੀ ਬੂਥ ਲੈਵਲ ਏਜੰਟ (ਬੀ.ਐਲ.ਏ.) ਦੀਆਂ ਨਿਯੁਕਤੀਆਂ ਜਲਦ ਤੋਂ ਜਲਦ ਕਰ ਦੇਣ ਤਾਂ ਜੋ ਇਹਨਾਂ ਬੀ.ਐਲ.ਏਜ਼ ਨੂੰ ਬੀ.ਐਲ.ਓਜ਼ ਦੇ ਨਾਲ ਹੀ ਸਮਾਂ ਰਹਿੰਦਿਆਂ ਟ੍ਰੇਨਿੰਗ ਦਿੱਤੀ ਜਾ ਸਕੇ। ਉਨ੍ਹਾਂ ਕਿਹਾ ਕਿ ਬੀ.ਐਲ.ਏਜ਼ ਦੀ ਭੂਮਿਕਾ ਬਹੁਤ ਅਹਿਮ ਹੈ ਅਤੇ ਐਸ.ਆਈ.ਆਰ. ਦੇ ਹਰੇਕ ਪੜਾਅ ਉੱਤੇ ਬੀ.ਐਲ.ਓ. ਵੱਲੋਂ ਬੀ.ਐਲ.ਏ. ਨਾਲ ਜਾਣਕਾਰੀਆਂ ਸਾਂਝੀਆਂ ਕੀਤੀਆਂ ਜਾਣਗੀਆਂ ਤਾਂ ਜੋ ਇਸ ਸਾਰੀ ਪ੍ਰਕਿਰਿਆ ਦੀ ਪਾਰਦਰਸ਼ਤਾ ਬਰਕਰਾਰ ਰਹੇ। ਉਨ੍ਹਾਂ ਰਾਜਨੀਤਿਕ ਪਾਰਟੀਆਂ ਨੂੰ ਕਿਹਾ ਕਿ ਬੀ.ਐਲ.ਏ.-1 ਦੀ ਨਿਯੁਕਤੀ ਸਬੰਧੀ ਵੀ ਪ੍ਰਕਿਰਿਆ ਨੂੰ ਵੀ ਜਲਦ ਮੁਕੰਮਲ ਕਰ ਲਿਆ ਜਾਵੇ। ਉਨ੍ਹਾਂ ਕਿਹਾ ਕਿ ਅੱਜ ਦੀ ਮਿਤੀ ਤੱਕ ਸਿਰਫ ਆਮ ਆਦਮੀ ਪਾਰਟੀ, ਬਹੁਜਨ ਸਮਾਜ ਪਾਰਟੀ ਅਤੇ ਕਾਂਗਰਸ ਪਾਰਟੀ ਵੱਲੋਂ ਹੀ ਜਿਲ੍ਹਾ ਪੱਧਰ ਤੇ ਪ੍ਰਤੀਨਿਧ ਨਿਯੁਕਤ ਕੀਤੇ ਗਏ ਹਨ।
Advertisement
Advertisement
Advertisement
Advertisement
Scroll to Top