Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 5:25 pm

+91 90915 01313 , +91 90916 01313

punjabbanni@gmail.com
punjabbani@yahoo.com

ਪੀਆਰਟੀਸੀ ਚੇਅਰਮੈਨ ਹਰਪਾਲ ਜੁਨੇਜਾ ਵੱਲੋਂ ਬੁਢਲਾਡਾ ਡਿਪੂ ਦੀ ਅਚਨਚੇਤ ਚੈਕਿੰਗ 

ਪੀਆਰਟੀਸੀ ਚੇਅਰਮੈਨ ਹਰਪਾਲ ਜੁਨੇਜਾ ਵੱਲੋਂ ਬੁਢਲਾਡਾ ਡਿਪੂ ਦੀ ਅਚਨਚੇਤ ਚੈਕਿੰਗ 

ਪਟਿਆਲਾ, 28 ਮਈ : ਪੀਆਰਟੀਸੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਨੇ ਆਮ ਲੋਕਾਂ ਨੂੰ ਬਿਹਤਰ ਅਤੇ ਸੁਚੱਜੀਆਂ ਆਵਾਜਾਈ ਸਹੂਲਤਾਂ ਪ੍ਰਦਾਨ ਕਰਨ ਦੇ ਮੰਤਵ ਨਾਲ ਪੀਆਰਟੀਸੀ ਬੁਢਲਾਡਾ ਡਿਪੂ ਅਤੇ ਵਰਕਸ਼ਾਪ ਦਾ ਅਚਨਚੇਤ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਬੱਸ ਸਟੈਂਡ ਅਤੇ ਡਿਪੂ ‘ਚ ਮੌਜੂਦ ਯਾਤਰੀਆਂ, ਆਮ ਲੋਕਾਂ ਅਤੇ ਕਰਮਚਾਰੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਸੁਝਾਵ ਗੰਭੀਰਤਾ ਨਾਲ ਸੁਣੇ।
ਚੇਅਰਮੈਨ ਐਡਵੋਕੇਟ ਜੁਨੇਜਾ ਨੇ ਚੈਕਿੰਗ ਦੌਰਾਨ ਵਰਕਸ਼ਾਪ ਅਤੇ ਡਿਪੂ ਸਟਾਫ਼ ਵੱਲੋਂ ਰੱਖੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਦਿਆਂ ਮੌਕੇ ‘ਤੇ ਹੀ ਸੰਬੰਧਿਤ ਅਧਿਕਾਰੀਆਂ ਨੂੰ ਉਨ੍ਹਾਂ ਦੇ ਜਲਦ ਨਿਪਟਾਰੇ ਲਈ ਨਿਰਦੇਸ਼ ਦਿੱਤੇ।
ਇਸ ਮੌਕੇ ਚੇਅਰਮੈਨ ਹਰਪਾਲ ਜੁਨੇਜਾ ਨੇ ਡਿਪੂ ਅੰਦਰ ਸਫ਼ਾਈ ਪ੍ਰਬੰਧਾਂ ਦੀ ਮੰਦਹਾਲੀ, ਬਾਥਰੂਮਾਂ ਦੀ ਖ਼ਰਾਬ ਸਥਿਤੀ ਅਤੇ ਪੀਣ ਵਾਲੇ ਪਾਣੀ ਵਰਗੀਆਂ ਬੁਨਿਆਦੀ ਸਹੂਲਤਾਂ ਦੀ ਕਮੀ ‘ਤੇ ਨਾਰਾਜ਼ਗੀ ਜ਼ਾਹਿਰ ਕੀਤੀ।
ਚੇਅਰਮੈਨ ਨੇ ਸੰਬੰਧਿਤ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦਿੱਤੇ ਕਿ ਆਉਣ ਵਾਲੇ 15 ਦਿਨਾਂ ਦੇ ਅੰਦਰ ਡਿਪੂ, ਵਰਕਸ਼ਾਪ, ਪਖਾਨਿਆਂ ਅਤੇ ਵਾਟਰ ਕੂਲਰਾਂ ਸਮੇਤ ਸਾਰੀਆਂ ਬੁਨਿਆਦੀ ਸਹੂਲਤਾਂ ਨੂੰ ਮੁਕੰਮਲ ਤੌਰ ‘ਤੇ ਦਰੁਸਤ ਕਰਨ ਦੀ ਕਾਰਵਾਈ ਕੀਤੀ ਜਾਵੇ ਅਤੇ ਰਿਪੋਰਟ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਲੋਕਾਂ ਦੀਆਂ ਸਹੂਲਤਾਂ ਅਤੇ ਕਰਮਚਾਰੀਆਂ ਲਈ ਵਧੀਆ ਕਾਰਜਕਾਰੀ ਮਾਹੌਲ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਨਿਰਧਾਰਤ ਸਮੇਂ ਮਗਰੋਂ ਮੁੜ ਸਮੀਖਿਆ ਕੀਤੀ ਜਾਵੇਗੀ।
Advertisement
Advertisement
Advertisement
Advertisement
Scroll to Top