Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Thursday, 30 Jul 2026 | 12:28 pm

+91 90915 01313 , +91 90916 01313

punjabbanni@gmail.com
punjabbani@yahoo.com

ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵੱਲੋਂ ਖੇੜੀ ਗੁਜਰਾਂ ਤੋਂ ਤੀਰਥ ਯਾਤਰੀਆਂ ਦੀ ਬੱਸ ਰਵਾਨਾ

ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵੱਲੋਂ ਖੇੜੀ ਗੁਜਰਾਂ ਤੋਂ ਤੀਰਥ ਯਾਤਰੀਆਂ ਦੀ ਬੱਸ ਰਵਾਨਾ

ਪਟਿਆਲਾ 28 ਮਈ : ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖੇੜੀ ਗੁਜਰਾਂ ਤੋਂ ਸ਼ਰਧਾਲੂਆਂ ਦੀ ਬੱਸ ਨੂੰ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਇਲਾਕੇ ਦੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਅਤੇ ਸ਼ਰਧਾਲੂ ਮੌਜੂਦ ਰਹੇ।
ਵਿਧਾਇਕ ਕੋਹਲੀ ਨੇ ਯਾਤਰੀਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਪੂਰਾ ਸਤਿਕਾਰ ਕਰ ਰਹੀ ਹੈ ਅਤੇ ਇਸੇ ਮਕਸਦ ਨਾਲ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਸ਼ੁਰੂ ਕੀਤੀ ਗਈ ਹੈ, ਤਾਂ ਜੋ ਹਰ ਵਰਗ ਦੇ ਲੋਕ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰ ਸਕਣ।
ਉਨ੍ਹਾਂ ਕਿਹਾ ਕਿ ਇਸ ਯੋਜਨਾ ਨਾਲ ਖਾਸ ਕਰਕੇ ਬਜ਼ੁਰਗਾਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਲੋਕਾਂ ਨੂੰ ਵੱਡਾ ਲਾਭ ਮਿਲ ਰਿਹਾ ਹੈ। ਸਰਕਾਰ ਵੱਲੋਂ ਯਾਤਰੀਆਂ ਲਈ ਆਵਾਜਾਈ ਸਮੇਤ ਹੋਰ ਲੋੜੀਂਦੀਆਂ ਸਹੂਲਤਾਂ ਦਾ ਵੀ ਵਿਸ਼ੇਸ਼ ਧਿਆਨ ਰੱਖਿਆ ਜਾ ਰਿਹਾ ਹੈ।
ਵਿਧਾਇਕ ਕੋਹਲੀ ਨੇ ਕਿਹਾ ਕਿ ਪੰਜਾਬ ਸਰਕਾਰ ਲੋਕ ਭਲਾਈ ਲਈ ਵਚਨਬੱਧ ਹੈ ਅਤੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ।
ਇਸ ਮੌਕੇ ਸਰਪੰਚ ਬਲਵਿੰਦਰ ਸੰਧੂ ਅਤੇ ਹਰਵਿੰਦਰਪਾਲ ਸਿੰਘ ਵਿੰਟੀ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ। ਉਨ੍ਹਾਂ ਵੀ ਸਰਕਾਰ ਦੀ ਇਸ ਯੋਜਨਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਨਾਲ ਲੋਕਾਂ ਨੂੰ ਧਾਰਮਿਕ ਯਾਤਰਾ ਕਰਨ ਦਾ ਸੁਨੇਹਰਾ ਮੌਕਾ ਮਿਲ ਰਿਹਾ ਹੈ। ਪਿੰਡ ਵਾਸੀਆਂ ਨੇ ਵੀ ਸਰਕਾਰ ਦੇ ਇਸ ਉਪਰਾਲੇ ਦੀ ਪ੍ਰਸ਼ੰਸਾ ਕੀਤੀ ਅਤੇ ਵਿਧਾਇਕ ਕੋਹਲੀ ਦਾ ਧੰਨਵਾਦ ਕੀਤਾ।
Scroll to Top