Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 5:24 pm

+91 90915 01313 , +91 90916 01313

punjabbanni@gmail.com
punjabbani@yahoo.com

ਗੁਰਦੇਵ ਸਿੰਘ ਟਿਵਾਣਾ ਨੇ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਕੇ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ 

ਗੁਰਦੇਵ ਸਿੰਘ ਟਿਵਾਣਾ ਨੇ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਕੇ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ 

ਪਟਿਆਲਾ, 28 ਮਈ : ਆਮ ਆਦਮੀ ਪਾਰਟੀ ਦੇ ਸੀਨੀਅਰ ਯੂਥ ਆਗੂ ਗੁਰਦੇਵ ਸਿੰਘ ਟਿਵਾਣਾ ਨੇ ਅੱਜ ਪਰਮਾਤਮਾ ਅੱਗੇ ਅਰਦਾਸ ਅਤੇ ਸ੍ਰੀ ਗੁਰੂ ਸਾਹਿਬ ਜੀ ਦਾ ਸ਼ੁਕਰਾਨਾ ਕਰਕੇ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਵਜੋਂ ਰਸਮੀ ਤੌਰ ‘ਤੇ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਦੇ ਨਾਲ ਬਿੰਦਰ ਕੌਰ ਨੇ ਵੀ ਵਾਈਸ ਚੇਅਰਪਰਸਨ ਵਜੋਂ ਅਹੁਦਾ ਸੰਭਾਲ ਲਿਆ ਹੈ।
ਇੱਥੇ ਸਰਹਿੰਦ ਰੋਡ ‘ਤੇ ਸਥਿਤ ਜਿਲ੍ਹਾ ਪ੍ਰੀਸ਼ਦ ਦੇ ਦਫ਼ਤਰ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਕਰਵਾਏ ਪਾਠ ਸਮਾਗਮ ਦੌਰਾਨ ਵਿਸ਼ੇਸ਼ ਤੌਰ ‘ਤੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ, ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ ਬਲਬੀਰ ਸਿੰਘ, ਜਲ ਸਰੋਤ ਮੰਤਰੀ ਬਰਿੰਦਰ ਗੋਇਲ, ਵਿਧਾਇਕ ਚੇਤਨ ਸਿੰਘ ਜੌੜਾਮਾਜਰਾ, ਅਜੀਤਪਾਲ ਸਿੰਘ ਕੋਹਲੀ, ਨੀਨਾ ਮਿੱਤਲ, ਗੁਰਲਾਲ ਘਨੌਰ, ਕੁਲਵੰਤ ਸਿੰਘ ਬਾਜ਼ੀਗਰ, ਗੁਰਦੇਵ ਸਿੰਘ ਦੇਵ ਮਾਨ ਅਤੇ ਚੇਅਰਮੈਨ ਮੰਡੀ ਬੋਰਡ ਹਰਚੰਦ ਸਿੰਘ ਬਰਸਟ, ਮੇਅਰ ਕੁੰਦਨ ਗੋਗੀਆ ਸਮੇਤ ਹੋਰ ਸੀਨੀਅਰ ਆਗੂਆਂ ਨੇ ਸ਼ਿਰਕਤ ਕੀਤੀ।
ਇਸ ਮੌਕੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ, ਡਾ. ਬਲਬੀਰ ਸਿੰਘ ਤੇ ਬਰਿੰਦਰ ਗੋਇਲ ਨੇ ਗੁਰਦੇਵ ਸਿੰਘ ਟਿਵਾਣਾ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸ ਨੌਜਵਾਨ ਆਗੂ ਦੇ ਜ਼ਿਲ੍ਹਾ ਪ੍ਰੀਸ਼ਦ ਦਾ ਚੇਅਰਮੈਨ ਬਣਨ ਨਾਲ ਪਟਿਆਲਾ ਜ਼ਿਲ੍ਹੇ ਦੇ ਪੇਂਡੂ ਵਿਕਾਸ ਨੂੰ ਹੋਰ ਰਫ਼ਤਾਰ ਮਿਲੇਗੀ। ਉਨ੍ਹਾਂ ਕਿਹਾ ਕਿ ਪੰਜਾਬ ਪਿੰਡਾਂ ਵਿੱਚ ਵੱਸਦਾ ਹੈ ਅਤੇ ਜ਼ਿਲ੍ਹਾ ਪ੍ਰੀਸ਼ਦ ਪਿੰਡਾਂ ਦੇ ਵਿਕਾਸ ਦਾ ਧੁਰਾ ਹੁੰਦਾ ਹੈ ਅਤੇ ਪਿੰਡਾਂ ਦੇ ਲੋਕਾਂ ਨੇ ਇਸ ਟੀਮ ਉੱਪਰ ਵਿਸ਼ਵਾਸ ਜਤਾਉਂਦਿਆਂ ਵੱਡੀ ਜਿੱਤ ਦਿਵਾਈ ਹੈ। ਉਨ੍ਹਾਂ ਕਿਹਾ ਕਿ ਜਿਵੇਂ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ ਹਨ, ਉਸੇ ਤਰ੍ਹਾਂ ਜ਼ਿਲ੍ਹਾ ਪ੍ਰੀਸ਼ਦ ਦੀ ਸਾਰੀ ਟੀਮ ਵੀ ਲੋਕਾਂ ਦੇ ਇਸ ਵਿਸ਼ਵਾਸ ਉੱਪਰ ਖਰਾ ਉਤਰੇਗੀ।
ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਦਿਹਾਤੀ ਵਿਕਾਸ ਸਮੇਤ ਪਿੰਡ-ਪਿੰਡ ‘ਚ ਖੇਡ ਸਟੇਡੀਅਮ ਬਣਾਉਣ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ, ਇਸ ਤੋਂ ਇਲਾਵਾ ਛੱਪੜਾਂ ਦੀ ਸਫ਼ਾਈ ਅਤੇ ਵਾਤਾਵਰਨ ਦੀ ਸੰਭਾਲ ਲਈ ਬੂਟੇ ਲਗਾਉਣ ਦੀ ਮੁਹਿੰਮ ਵੀ ਚਲਾਈ ਜਾ ਰਹੀ ਹੈ, ਜਿਸ ਨੂੰ ਪੂਰਾ ਕਰਵਾਉਣਾ ਜ਼ਿਲ੍ਹਾ ਪ੍ਰੀਸ਼ਦ ਦੀ ਅਹਿਮ ਜ਼ਿੰਮੇਵਾਰੀ ਹੁੰਦੀ ਹੈ, ਅਤੇ ਉਨ੍ਹਾਂ ਨੂੰ ਉਮੀਦ ਹੈ ਕਿ ਗੁਰਦੇਵ ਸਿੰਘ ਟਿਵਾਣਾ ਅਤੇ ਵਾਈਸ ਚੇਅਰਪਰਸਨ ਬਿੰਦਰ ਕੌਰ ਸਮੇਤ ਸਾਰੀ ਨਵੀਂ ਟੀਮ ਪੰਜਾਬ ਸਰਕਾਰ ਦੀਆਂ ਸਕੀਮਾਂ ਦਾ ਲਾਭ ਲੋਕਾਂ ਤੱਕ ਪੁੱਜਦਾ ਕਰਨਗੇ ਅਤੇ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣਗੇ। ਸੌਂਦ ਨੇ ਇੱਕ ਸਧਾਰਨ ਪਰਿਵਾਰ ਵਿੱਚ ਜਨਮੇ ਗੁਰਦੇਵ ਸਿੰਘ ਟਿਵਾਣਾ ਦੀਆਂ ਪਾਰਟੀ ਤੇ ਲੋਕਾਂ ਪ੍ਰਤੀ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪਾਰਟੀ ਨੇ ਹਮੇਸ਼ਾ ਅਜਿਹੇ ਲੋਕਾਂ ਨਾਲ ਜੁੜੇ ਵਲੰਟੀਅਰਾਂ ਨੂੰ ਮਾਣ ਸਤਿਕਾਰ ਦਿੱਤਾ ਹੈ।
Advertisement
Advertisement
Advertisement
Advertisement
Scroll to Top