Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Tuesday, 30 Jun 2026 | 1:26 am

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

ਨਗਰ ਨਿਗਮ ਤੇ ਨਗਰ ਕੌਸਲ ਚੋਣਾਂ : ਆਪ ਨੇ ਕਈ ਸ਼ਹਿਰਾਂ ਵਿਚ ਬਣਾਈ ਚੜਤ

ਦੁਆਰਾ: Punjab Bani ਪ੍ਰਕਾਸ਼ਿਤ :Friday, 29 May, 2026, 01:44 PM

ਚੰਡੀਗੜ੍ਹ, 29 ਮਈ : ਨਗਰ ਨਿਗਮ ਅਤੇ ਨਗਰ ਕੌਸਲ ਚੋਣਾਂ ਦੇ ਅੱਜ ਆਏ ਨਤੀਜਿਆਂ ਦੇ ਦੌਰਾਨ ਪੰਜਾਬ ਅੰਦਰ ਆਮ ਆਦਮੀ ਪਾਰਟੀ ਨੇ ਕਈ ਸ਼ਹਿਰਾਂ ਅੰਦਰ ਆਪਣੀ ਚੜਤ ਬਣਾਈ ਹੈ।

ਜਿਕਰਯੋਗ ਹੈ ਕਿ ਪੰਜਾਬ ਵਿੱਚ 8 ਨਗਰ ਨਿਗਮਾਂ, 75 ਨਗਰ ਕੌਂਸਲਾਂ ਅਤੇ 20 ਨਗਰ ਪੰਚਾਇਤਾਂ ਲਈ ਪਈਆਂ ਵੋਟਾਂ ਦੀ ਗਿਣਤੀ ਸ਼ੁੱਕਰਵਾਰ ਸਵੇਰੇ 8 ਵਜੇ ਤੋਂ ਸ਼ੁਰੂ ਹੋ ਗਈ। ਸੂਬੇ ਭਰ ਦੇ ਕਾਊਂਟਿੰਗ ਕੇਂਦਰਾਂ ’ਤੇ ਸੁਰੱਖਿਆ ਦੇ ਕੜੇ ਪ੍ਰਬੰਧਾਂ ਵਿਚਾਲੇ ਨਤੀਜੇ ਲਗਾਤਾਰ ਸਾਹਮਣੇ ਆ ਰਹੇ ਹਨ। ਕੁਝ ਥਾਵਾਂ ’ਤੇ ਗਿਣਤੀ ਵਿੱਚ ਹਲਕੀ ਦੇਰੀ ਵੀ ਦਰਜ ਕੀਤੀ ਗਈ, ਜਿਨ੍ਹਾਂ ਵਿੱਚ ਸਮਾਣਾ ਵੀ ਸ਼ਾਮਲ ਰਿਹਾ।

ਸ਼ੁਰੂਆਤੀ ਰੁਝਾਨਾਂ ਅਤੇ ਐਲਾਨੇ ਨਤੀਜਿਆਂ ਮੁਤਾਬਕ ਆਪ ਨੇ ਸੂਬੇ ਭਰ ਵਿੱਚ ਮਜ਼ਬੂਤ ਪ੍ਰਦਰਸ਼ਨ ਕਰਦਿਆਂ 158 ਸੀਟਾਂ ’ਤੇ ਜਿੱਤ ਦਰਜ ਕੀਤੀ ਹੈ। ਇਸਦੇ ਨਾਲ ਹੀ ਆਜ਼ਾਦ ਉਮੀਦਵਾਰਾਂ ਨੇ ਵੀ ਚੋਣ ਮੈਦਾਨ ਵਿੱਚ ਪ੍ਰਭਾਵਸ਼ਾਲੀ ਹਾਜ਼ਰੀ ਦਰਜ ਕਰਵਾਈ ਹੈ ਅਤੇ 54 ਸੀਟਾਂ ਜਿੱਤ ਕੇ ਦੂਜੇ ਸਥਾਨ ’ਤੇ ਰਹੇ ਹਨ। ਹੋਰ ਪਾਰਟੀਆਂ ਦੇ ਨਤੀਜੇ ਵੀ ਲਗਾਤਾਰ ਸਾਹਮਣੇ ਆ ਰਹੇ ਹਨ।

ਸ੍ਰੀ ਆਨੰਦਪੁਰ ਸਾਹਿਬ ਨਗਰ ਕੌਂਸਲ ਚੋਣ ਵਿੱਚ ਆਮ ਆਦਮੀ ਪਾਰਟੀ ਨੇ ਵੱਡੀ ਜਿੱਤ ਹਾਸਲ ਕਰਦਿਆਂ 13 ਵਿੱਚੋਂ 11 ਸੀਟਾਂ ਆਪਣੇ ਨਾਮ ਕੀਤੀਆਂ ਹਨ। ਉਧਰ ਮੋਹਾਲੀ ਵਿੱਚ ਵੋਟਾਂ ਦੀ ਗਿਣਤੀ ਜਾਰੀ ਹੈ ਅਤੇ ਕਈ ਵਾਰਡਾਂ ਦੇ ਨਤੀਜੇ ਆਉਣੇ ਬਾਕੀ ਹਨ।

ਬਟਾਲਾ ਨਗਰ ਨਿਗਮ ਵਿੱਚ ਵੀ ‘ਆਪ’ ਦੇ ਉਮੀਦਵਾਰਾਂ ਨੇ ਸ਼ੁਰੂਆਤੀ ਪੜਾਅ ਵਿੱਚ ਕਈ ਵਾਰਡਾਂ ਵਿੱਚ ਜਿੱਤ ਦਰਜ ਕੀਤੀ ਹੈ। ਜਦਕਿ ਮਲੇਰਕੋਟਲਾ ਦੇ ਐਲਾਨੇ ਨਤੀਜਿਆਂ ਵਿੱਚ ਕਾਂਗਰਸ ਅਤੇ ‘ਆਪ’ ਦੋਵਾਂ ਨੂੰ ਸਫਲਤਾ ਮਿਲੀ ਹੈ।



Scroll to Top