Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 1:40 pm

+91 90915 01313 , +91 90916 01313

punjabbanni@gmail.com
punjabbani@yahoo.com

1 ਜੁਲਾਈ ਤੋ ਔਰਤਾਂ ਦੇ ਖਾਤਿਆਂ ਵਿਚ ਆਉਣਗੇ ਪੈਸੇ, 'ਮਾਵਾਂ-ਧੀਆਂ ਸਤਿਕਾਰ ਯੋਜਨਾ' ਨੂੰ ਹਰੀ ਝੰਡੀ

1 ਜੁਲਾਈ ਤੋ ਔਰਤਾਂ ਦੇ ਖਾਤਿਆਂ ਵਿਚ ਆਉਣਗੇ ਪੈਸੇ, 'ਮਾਵਾਂ-ਧੀਆਂ ਸਤਿਕਾਰ ਯੋਜਨਾ' ਨੂੰ ਹਰੀ ਝੰਡੀ

ਨਵੀਂ ਦਿੱਲੀ, 23 ਜੂਨ 2026 : ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਪੰਜਾਬ ਸਰਕਾਰ ਦੀ ਯੋਜਨਾ ਨੂੰ ਲੈ ਕੇ ਐਲਾਨ ਕੀਤਾ ਹੈ ਕਿ ਹੁਣ 1 ਜੁਲਾਈ ਤੋ ਮਹਿਲਾਵਾਂ ਦੇ ਖਾਤਿਆਂ ਵਿਚ ਪੈਸੇ ਆਉਣਗੇ। ਉਨਾ ਪੰਜਾਬ ਸਰਕਾਰ ਦੀ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਸ਼ਲਾਘਾ ਕਰਦਿਆਂ ਕਿਹਾ ਹੈ ਕਿ ਇਹ ਮਹਿਲਾਵਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਬਣਾਉਣ ਵੱਲ ਇੱਕ ਇਤਿਹਾਸਕ ਕਦਮ ਹੈ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਔਰਤਾਂ ਦੇ ਖਾਤਿਆਂ ਵਿੱਚ ਇੱਕੋ ਸਮੇਂ ਤਿੰਨ ਮਹੀਨਿਆਂ ਦੀ ਵਿੱਤੀ ਸਹਾਇਤਾ ਜਮ੍ਹਾਂ ਕਰਵਾਉਣ ਦੇ ਐਲਾਨ ਦਾ ਸਵਾਗਤ ਕੀਤਾ।

ਕੇਜਰੀਵਾਲ ਨੇ ਪੰਜਾਬ ਦੀਆਂ ਮਾਵਾਂ, ਭੈਣਾਂ ਅਤੇ ਧੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਯੋਜਨਾ ਮਹਿਲਾ ਸਸ਼ਕਤੀਕਰਨ ਦੀ ਦਿਸ਼ਾ ਵਿੱਚ ਇੱਕ ਵੱਡਾ ਮੀਲ ਪੱਥਰ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਆਮ ਵਰਗ ਦੀਆਂ ਔਰਤਾਂ ਨੂੰ ਹਰ ਮਹੀਨੇ 1,000 ਰੁਪਏ ਅਤੇ ਅਨੁਸੂਚਿਤ ਜਾਤੀ ਨਾਲ ਸਬੰਧਤ ਔਰਤਾਂ ਨੂੰ 1,500 ਰੁਪਏ ਦੀ ਸਹਾਇਤਾ ਦਿੱਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ 1 ਜੁਲਾਈ ਨੂੰ ਇਸ ਯੋਜਨਾ ਤਹਿਤ ਤਿੰਨ ਮਹੀਨਿਆਂ ਦੀ ਰਕਮ ਇਕਮੁਸ਼ਤ ਔਰਤਾਂ ਦੇ ਬੈਂਕ ਖਾਤਿਆਂ ਵਿੱਚ ਭੇਜੀ ਜਾਵੇਗੀ। ਇਸ ਤਹਿਤ ਆਮ ਵਰਗ ਦੀਆਂ ਮਹਿਲਾਵਾਂ ਨੂੰ 3,000 ਰੁਪਏ, ਜਦਕਿ ਐਸਸੀ ਵਰਗ ਦੀਆਂ ਮਹਿਲਾਵਾਂ ਨੂੰ 4,500 ਰੁਪਏ ਪ੍ਰਾਪਤ ਹੋਣਗੇ।

Advertisement
Advertisement
Advertisement
Advertisement
Scroll to Top