Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Tuesday, 30 Jun 2026 | 8:10 am

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

ਸਕੂਲਾਂ ਦੀ ਫੀਸਾਂ ਨੂੰ ਲੈ ਕੇ ਪੰਜਾਬ ਕੈਬਨਿਟ ਦੇ ਵੱਡੇ ਫੈਸਲੇ : ਮਿਲੇਗਾ ਨਵਾਂ ਪ੍ਰਸ਼ਾਸਕੀ ਢਾਂਚਾ

ਦੁਆਰਾ: Punjab Bani ਪ੍ਰਕਾਸ਼ਿਤ :Tuesday, 23 June, 2026, 02:32 PM

ਚੰਡੀਗੜ੍ਹ, 23 ਜੂਨ 2026 : ਪੰਜਾਬ ਦੇ ਸਕੂਲਾਂ ਦੀ ਫੀਸਾਂ ਨੂੰ ਲੈ ਕੇ ਅੱਜ ਪੰਜਾਬ ਕੈਬਨਿਟ ਵਲੋ ਵੱਡੇ ਫੈਸਲੇ ਲਏ ਗਏ ਹਨ, ਜਿਸ ਤਹਿਤ ਹੁਣ ਸਕੂਲਾਂ ਲਈ ਨਵਾਂ ਪ੍ਰਸ਼ਾਸ਼ਕੀ ਢਾਂਚਾ ਵੀ ਮਿਲੇਗਾ।

ਜਾਣਕਾਰੀ ਅਨੁਸਾਰ ਇਨ੍ਹਾਂ ਫੈਸਲਿਆਂ ਦਾ ਉਦੇਸ਼ ਸਿੱਖਿਆ ਖੇਤਰ ਵਿੱਚ ਪਾਰਦਰਸ਼ਤਾ ਲਿਆਉਣਾ, ਉਦਯੋਗਿਕ ਵਿਕਾਸ ਨੂੰ ਹੋਰ ਹੁਲਾਰਾ ਦੇਣਾ, ਡਿਜੀਟਲ ਪ੍ਰਸ਼ਾਸਨ ਨੂੰ ਮਜ਼ਬੂਤ ਕਰਨਾ ਅਤੇ ਲੋਕਾਂ ਤੱਕ ਸਰਕਾਰੀ ਸੇਵਾਵਾਂ ਦੀ ਪਹੁੰਚ ਨੂੰ ਹੋਰ ਬਿਹਤਰ ਬਣਾਉਣਾ ਹੈ।

ਕੈਬਨਿਟ ਨੇ ਨਿੱਜੀ ਗੈਰ-ਸਹਾਇਤਾ ਪ੍ਰਾਪਤ ਸਕੂਲਾਂ ਵੱਲੋਂ ਮਨਮਾਨੇ ਢੰਗ ਨਾਲ ਫੀਸਾਂ ਵਧਾਉਣ ਦੀ ਪ੍ਰਥਾ ਨੂੰ ਨਿਯੰਤਰਿਤ ਕਰਨ ਲਈ ਇੱਕ ਆਰਡੀਨੈਂਸ ਨੂੰ ਹਰੀ ਝੰਡੀ ਦੇ ਦਿੱਤੀ ਹੈ। ਸਰਕਾਰ ਦਾ ਮੰਨਣਾ ਹੈ ਕਿ ਇਸ ਕਦਮ ਨਾਲ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਸਿੱਖਿਆ ਖੇਤਰ ਵਿੱਚ ਜਵਾਬਦੇਹੀ ਨੂੰ ਯਕੀਨੀ ਬਣਾਇਆ ਜਾ ਸਕੇਗਾ।

ਇਸ ਤੋਂ ਇਲਾਵਾ, ਉਦਯੋਗਿਕ ਵਿਕਾਸ ਨੂੰ ਹੋਰ ਗਤੀ ਦੇਣ ਲਈ ਉਦਯੋਗਿਕ ਰਿਆਇਤਾਂ ਸਬੰਧੀ ਦਿਸ਼ਾ-ਨਿਰਦੇਸ਼ਾਂ ਵਿੱਚ ਸੋਧ ਨੂੰ ਵੀ ਮਨਜ਼ੂਰੀ ਦਿੱਤੀ ਗਈ ਹੈ। ਸਰਕਾਰ ਨੂੰ ਉਮੀਦ ਹੈ ਕਿ ਇਸ ਨਾਲ ਸੂਬੇ ਵਿੱਚ ਨਵੇਂ ਨਿਵੇਸ਼ ਆਕਰਸ਼ਿਤ ਹੋਣਗੇ ਅਤੇ ਰੋਜ਼ਗਾਰ ਦੇ ਹੋਰ ਮੌਕੇ ਪੈਦਾ ਹੋਣਗੇ।



Scroll to Top