Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Tuesday, 30 Jun 2026 | 5:57 am

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਗੁੱਗਾ ਮਾੜੀ ਦਰਬਾਰ ਵਿਖੇ ਹੋਏ ਨਤਮਸਤਕ

ਦੁਆਰਾ: Punjab Bani ਪ੍ਰਕਾਸ਼ਿਤ :Wednesday, 24 June, 2026, 05:47 PM

ਪਟਿਆਲਾ, 24 ਜੂਨ 2026 : ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਸ. ਹਰਚੰਦ ਸਿੰਘ ਬਰਸਟ ਵੱਲੋਂ ਪਟਿਆਲਾ ਦੇ ਵਿਕਾਸ ਨਗਰ, ਸਿਉਨਾ ਸਥਿਤ ਗੁੱਗਾ ਮਾੜੀ ਦਰਬਾਰ ਵਿਖੇ ਆਯੋਜਿਤ ਸਮਾਗਮ ਵਿੱਚ ਪਹੁੰਚ ਕੇ ਹਾਜਰੀ ਲਗਵਾਈ ਗਈ। ਸ. ਬਰਸਟ ਨੇ ਸ੍ਰੀ ਗੁੱਗਾ ਜੀ ਦੇ ਦਰਬਾਰ ਵਿੱਚ ਨਤਮਸਤਕ ਹੋ ਕੇ ਆਸ਼ੀਰਵਾਦ ਪ੍ਰਾਪਤ ਕੀਤਾ ਅਤੇ ਸੂਬੇ ਦੀ ਤਰੱਕੀ, ਖੁਸ਼ਹਾਲੀ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਉਨ੍ਹਾਂ ਦਰਬਾਰ ਦੇ ਗੱਦੀ ਨਸ਼ੀਨ ਬਾਬਾ ਜੋਗਨਾਥ ਤੋਂ ਆਸ਼ੀਰਵਾਦ ਵੀ ਪ੍ਰਾਪਤ ਕੀਤਾ।

ਇਸ ਮੌਕੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਅੰਤਰਰਾਸ਼ਟਰੀ ਪੱਧਰ ‘ਤੇ ਪਟਿਆਲਾ ਅਤੇ ਪੂਰੇ ਪੰਜਾਬ ਦਾ ਨਾਮ ਰੌਸ਼ਨ ਕਰਨ ਸਮਰਜੋਤ ਸਿੰਘ ਅਤੇ ਨਵਜੋਤ ਕੌਰ ਨੂੰ ਸਨਮਾਨਿਤ ਕੀਤਾ, ਜਿਨ੍ਹਾਂ ਨੇ ਥਾਈਲੈਂਡ ਵਿਖੇ ਹੋਏ ਤੀਜੇ ਇੰਡੋ ਥਾਈ ਇੰਟਰਨੈਸ਼ਨਲ ਕਰੌਸਬੋ ਸ਼ੂਟਿੰਗ ਚੈਂਪੀਅਨਸ਼ਿਪ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਗੋਲਡ ਮੈਡਲ ਜਿੱਤਿਆ ਹੈ। ਸ. ਬਰਸਟ ਨੇ ਦੋਵਾਂ ਬੱਚਿਆਂ ਦੀ ਇਸ ਪ੍ਰਾਪਤੀ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।

ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਹੀ ਸਾਡੀ ਸੱਭਿਆਚਾਰਕ ਅਤੇ ਧਾਰਮਿਕ ਵਿਰਾਸਤ ਦਾ ਅਹਿਮ ਹਿੱਸਾ ਹਨ, ਜਿਨ੍ਹਾਂ ਰਾਹੀਂ ਅਸੀਂ ਆਪਣੇ ਸੱਭਿਆਚਾਰ ਨਾਲ ਜੁੜੇ ਰਹਿੰਦੇ ਹਾਂ ਅਤੇ ਨਵੀਂ ਪੀੜ੍ਹੀ ਨੂੰ ਵੀ ਆਪਣੀ ਸੰਸਕ੍ਰਿਤੀ ਅਤੇ ਰਿਤੀ-ਰਿਵਾਜਾਂ ਬਾਰੇ ਜਾਣਕਾਰੀ ਮਿਲਦੀ ਹੈ। ਉਨ੍ਹਾਂ ਕਿਹਾ ਕਿ ਸਾਡੀ ਧਾਰਮਿਕ ਅਤੇ ਸੱਭਿਆਚਾਰਕ ਵਿਰਾਸਤ ਹੀ ਸਾਡੀ ਸਭ ਤੋਂ ਵੱਡੀ ਤਾਕਤ ਹੈ। ਅਜਿਹੇ ਸਮਾਗਮ ਸਮਾਜ ਵਿੱਚ ਏਕਤਾ, ਪਿਆਰ ਅਤੇ ਭਾਈਚਾਰਕ ਸਾਂਝ ਨੂੰ ਮਜਬੂਤ ਕਰਦੇ ਹਨ। ਆਯੋਜਕਾਂ ਵੱਲੋਂ ਸ. ਬਰਸਟ ਨੂੰ ਯਾਦਗਾਰੀ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਮੂਹ ਇਲਾਕਾ ਨਿਵਾਸੀ ਮੌਜੂਦ ਰਹੇ।



Scroll to Top