Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 12 Aug 2026 | 1:32 pm

+91 90915 01313 , +91 90916 01313

punjabbanni@gmail.com
punjabbani@yahoo.com

ਰਜਿੰਦਰਾ ਲੇਕ ਬਣੇਗੀ ਪਟਿਆਲਾ ਦੀ ਨਵੀਂ ਸ਼ਾਨ: ਮੇਅਰ ਕੁੰਦਨ ਗੋਗੀਆ 

ਰਜਿੰਦਰਾ ਲੇਕ ਬਣੇਗੀ ਪਟਿਆਲਾ ਦੀ ਨਵੀਂ ਸ਼ਾਨ: ਮੇਅਰ ਕੁੰਦਨ ਗੋਗੀਆ 

ਪਟਿਆਲਾ, 24 ਜੂਨ : ਸ਼ਾਹੀ ਸ਼ਹਿਰ ਪਟਿਆਲਾ ਦੀ ਇਤਿਹਾਸਕ ਪਹਿਚਾਣ ਅਤੇ ਲੋਕਾਂ ਦੀ ਪਸੰਦੀਦਾ ਸੈਰਗਾਹ ਰਜਿੰਦਰਾ ਲੇਕ ਨੂੰ ਹੋਰ ਸੁੰਦਰ ਅਤੇ ਆਕਰਸ਼ਕ ਬਣਾਉਣ ਲਈ ਪਟਿਆਲਾ ਦੇ ਮੇਅਰ ਕੁੰਦਨ ਗੋਗੀਆ ਅਤੇ ਨਗਰ ਨਿਗਮ ਕਮਿਸ਼ਨਰ ਪੂਜਾ ਸਿਆਲ ਗਰੇਵਾਲ ਨੇ ਕਾਲੀ ਮਾਤਾ ਮੰਦਰ ਨੇੜੇ ਸਥਿਤ ਰਜਿੰਦਰਾ ਲੇਕ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਲੇਕ ਦੇ ਆਲੇ-ਦੁਆਲੇ ਦੀ ਸਫ਼ਾਈ, ਹਰਿਆਲੀ, ਪੈਦਲ ਰਸਤੇ ਅਤੇ ਹੋਰ ਬੁਨਿਆਦੀ ਸਹੂਲਤਾਂ ਦਾ ਜਾਇਜ਼ਾ ਲਿਆ।
ਇਸ ਦੌਰਾਨ ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਰਜਿੰਦਰਾ ਲੇਕ ਪਟਿਆਲਾ ਸ਼ਹਿਰ ਦੀ ਵਿਰਾਸਤ ਨਾਲ ਜੁੜਿਆ ਇੱਕ ਮਹੱਤਵਪੂਰਨ ਸਥਾਨ ਹੈ। ਇੱਥੇ ਹਰ ਰੋਜ਼ ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀ, ਸ਼ਰਧਾਲੂ, ਸੈਲਾਨੀ ਅਤੇ ਸਵੇਰ-ਸ਼ਾਮ ਸੈਰ ਕਰਨ ਵਾਲੇ ਲੋਕ ਪਹੁੰਚਦੇ ਹਨ। ਇਸ ਲਈ ਲੇਕ ਨੂੰ ਸੁੰਦਰ, ਸਾਫ਼-ਸੁਥਰਾ ਅਤੇ ਲੋਕਾਂ ਲਈ ਵਧੇਰੇ ਸੁਵਿਧਾਜਨਕ ਬਣਾਉਣਾ ਨਗਰ ਨਿਗਮ ਦੀ ਪ੍ਰਾਥਮਿਕਤਾ ਹੈ।
ਉਨ੍ਹਾਂ ਕਿਹਾ ਕਿ ਲੇਕ ਦੇ ਸੁੰਦਰੀਕਰਨ ਲਈ ਇੱਕ ਵਿਸ਼ੇਸ਼ ਯੋਜਨਾ ਤਿਆਰ ਕੀਤੀ ਜਾਵੇਗੀ। ਇਸ ਤਹਿਤ ਲੇਕ ਦੇ ਕੰਢਿਆਂ ਦੀ ਸੰਭਾਲ, ਪੈਦਲ ਚੱਲਣ ਵਾਲੇ ਰਸਤਿਆਂ ਦੀ ਮੁਰੰਮਤ, ਬੈਠਣ ਲਈ ਬੈਂਚਾਂ ਦੀ ਵਿਵਸਥਾ, ਸਜਾਵਟੀ ਲਾਈਟਾਂ, ਫੁੱਲਦਾਰ ਪੌਦੇ ਅਤੇ ਹਰਿਆਲੀ ਵਿੱਚ ਵਾਧਾ ਕਰਨ ਵਰਗੇ ਕੰਮਾਂ ’ਤੇ ਧਿਆਨ ਦਿੱਤਾ ਜਾਵੇਗਾ।
ਕਮਿਸ਼ਨਰ ਪੂਜਾ ਸਿਆਲ ਗਰੇਵਾਲ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੇਕ ਦੇ ਸੁੰਦਰੀਕਰਨ ਨਾਲ ਜੁੜੇ ਲੋੜੀਂਦੇ ਕੰਮਾਂ ਦੀ ਸੂਚੀ ਤਿਆਰ ਕਰਕੇ ਤਰਜੀਹ ਅਨੁਸਾਰ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪਾਣੀ ਦੀ ਸਫ਼ਾਈ, ਕੂੜਾ ਪ੍ਰਬੰਧਨ ਅਤੇ ਲੇਕ ਦੇ ਆਲੇ-ਦੁਆਲੇ ਸਫ਼ਾਈ ਵਿਵਸਥਾ ਨੂੰ ਮਜ਼ਬੂਤ ਕਰਨ ਲਈ ਵੀ ਯੋਜਨਾਬੱਧ ਤਰੀਕੇ ਨਾਲ ਕੰਮ ਕੀਤਾ ਜਾਵੇਗਾ।
Advertisement
Advertisement
Advertisement
Advertisement
Scroll to Top