Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Thursday, 30 Jul 2026 | 10:43 pm

+91 90915 01313 , +91 90916 01313

punjabbanni@gmail.com
punjabbani@yahoo.com

ਚੇਅਰਮੈਨ ਪੀ.ਆਰ.ਟੀ.ਸੀ. ਨੇ ਬੁਢਲਾਡਾ ਬੱਸ ਸਟੈਂਡ ਦੀਆਂ ਬੁਨਿਆਦੀ ਸਹੂਲਤਾਂ ਸੁਧਾਰਨ ਲਈ ਦਿੱਤਾ ਅਮਲੀ ਰੂਪ

ਚੇਅਰਮੈਨ ਪੀ.ਆਰ.ਟੀ.ਸੀ. ਨੇ ਬੁਢਲਾਡਾ ਬੱਸ ਸਟੈਂਡ ਦੀਆਂ ਬੁਨਿਆਦੀ ਸਹੂਲਤਾਂ ਸੁਧਾਰਨ ਲਈ ਦਿੱਤਾ ਅਮਲੀ ਰੂਪ

ਪਟਿਆਲਾ, 24 ਜੂਨ :  ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਦੀ ਸਰਪ੍ਰਸਤੀ ਅਤੇ ਯੋਗ ਅਗਵਾਈ ਹੇਠ ਅਤੇ ਸ. ਹਰਪਾਲ ਸਿੰਘ ਚੀਮਾ, ਟਰਾਂਸਪੋਰਟ ਮੰਤਰੀ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਰਾਜ ਦੇ ਬੱਸ ਸਟੈਂਡਾਂ ਵਿਖੇ ਯਾਤਰੀਆਂ ਨੂੰ ਬਿਹਤਰ, ਸੁਚੱਜੀਆਂ ਅਤੇ ਆਧੁਨਿਕ ਆਵਾਜਾਈ ਸਹੂਲਤਾਂ ਪ੍ਰਦਾਨ ਕਰਨ ਲਈ ਪੀ.ਆਰ.ਟੀ.ਸੀ. ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।
ਇਸੇ ਕੜੀ ਤਹਿਤ ਚੇਅਰਮੈਨ ਪੀ.ਆਰ.ਟੀ.ਸੀ. ਐਡਵੋਕੇਟ ਹਰਪਾਲ ਜੁਨੇਜਾ ਵੱਲੋਂ ਮਿਤੀ 27 ਮਈ 2026 ਨੂੰ ਬੁਢਲਾਡਾ ਬੱਸ ਸਟੈਂਡ ਅਤੇ ਡਿਪੂ/ਵਰਕਸ਼ਾਪ ਦਾ ਅਚਨਚੇਤ ਨਿਰੀਖਣ ਕੀਤਾ ਗਿਆ । ਨਿਰੀਖਣ ਦੌਰਾਨ ਉਨ੍ਹਾਂ ਨੇ ਯਾਤਰੀਆਂ ਅਤੇ ਮੁਲਾਜ਼ਮਾਂ ਨਾਲ ਸਿੱਧੀ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ, ਲੋੜਾਂ ਅਤੇ ਸੁਝਾਵਾਂ ਬਾਰੇ ਜਾਣਕਾਰੀ ਹਾਸਲ ਕੀਤੀ। ਸਵਾਰੀਆਂ ਅਤੇ ਸਟਾਫ਼ ਵੱਲੋਂ ਉਠਾਏ ਗਏ ਮੁੱਦਿਆਂ ਦਾ ਗੰਭੀਰ ਨੋਟਿਸ ਲੈਂਦਿਆਂ ਚੇਅਰਮੈਨ ਵੱਲੋਂ ਸਬੰਧਤ ਅਧਿਕਾਰੀਆਂ ਨੂੰ ਮੌਕੇ ’ਤੇ ਹੀ ਤੁਰੰਤ ਕਾਰਵਾਈ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਸਨ।
ਚੇਅਰਮੈਨ ਪੀ.ਆਰ.ਟੀ.ਸੀ. ਐਡਵੋਕੇਟ ਹਰਪਾਲ ਜੁਨੇਜਾ ਵੱਲੋਂ ਸ਼੍ਰੀਮਤੀ ਮਨੀਸ਼ਾ ਰਾਣਾ, ਆਈ.ਏ.ਐਸ., ਮੈਨੇਜਿੰਗ ਡਾਇਰੈਕਟਰ, ਪੀ.ਆਰ.ਟੀ.ਸੀ. ਅਤੇ ਇੰਜੀਨੀਅਰ ਜਤਿੰਦਰਪਾਲ ਸਿੰਘ ਗਰੇਵਾਲ, ਕਾਰਜਕਾਰੀ ਇੰਜੀਨੀਅਰ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਬੁਢਲਾਡਾ ਵਿਖੇ ਨਵੇਂ ਪ੍ਰਬੰਧਕੀ ਬਲਾਕ ਦੀ ਉਸਾਰੀ, ਡਿਪੂ/ਵਰਕਸ਼ਾਪ ਅਤੇ ਬੱਸ ਸਟੈਂਡ ਦੇ ਟਾਇਲਟ ਬਲਾਕਾਂ ਦੀ ਮੁਰੰਮਤ, ਯਾਤਰੀਆਂ ਲਈ ਪੀਣ ਵਾਲੇ ਸਾਫ਼ ਪਾਣੀ ਦੀ ਸਹੂਲਤ ਵਾਸਤੇ ਨਵੇਂ ਆਰ.ਓ. ਸਿਸਟਮ ਅਤੇ ਵਾਟਰ ਕੂਲਰ ਦੀ ਸਥਾਪਨਾ, ਲਾਈਟਾਂ, ਪੱਖਿਆਂ ਅਤੇ ਹੋਰ ਲੋੜੀਂਦੀਆਂ ਬੁਨਿਆਦੀ ਸਹੂਲਤਾਂ ਨੂੰ ਮੁਕੰਮਲ ਤੌਰ ’ਤੇ ਦਰੁਸਤ ਕਰਨ ਸਬੰਧੀ ਸਿਵਲ ਇੰਜੀਨੀਅਰਿੰਗ ਸੈੱਲ ਵੱਲੋਂ ਤਿਆਰ ਕੀਤੀਆਂ ਤਜਵੀਜ਼ਾਂ ਅਤੇ ਤਖ਼ਮੀਨਿਆਂ ਨੂੰ ਪ੍ਰਵਾਨਗੀ ਦਿੱਤੀ ਗਈ।
Scroll to Top