Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 3:51 pm

+91 90915 01313 , +91 90916 01313

punjabbanni@gmail.com
punjabbani@yahoo.com

ਸਬਜ਼ੀ ਮੰਡੀ ਵਿਚ ਕੰਮ ਕਰਨ ਵਾਲੇ ਕੈਸ਼ੀਅਰ ਦਾ ਬੇਰਹਿਮੀ ਨਾਲ ਕਤਲ

ਸਬਜ਼ੀ ਮੰਡੀ ਵਿਚ ਕੰਮ ਕਰਨ ਵਾਲੇ ਕੈਸ਼ੀਅਰ ਦਾ ਬੇਰਹਿਮੀ ਨਾਲ ਕਤਲ

ਮਾਨਸਾ, 18 ਜੂਨ 2026 : ਮਾਨਸਾ ਜ਼ਿਲ੍ਹੇ ਵਿੱਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਸਬਜ਼ੀ ਮੰਡੀ ਵਿੱਚ ਕੰਮ ਕਰਨ ਵਾਲੇ ਇੱਕ ਕੈਸ਼ੀਅਰ ਦਾ ਅਣਪਛਾਤੇ ਹਮਲਾਵਰਾਂ ਨੇ ਉਸਨੂੰ ਘੇਰਕੇ ਕਤਲ ਕਰ ਦਿਤਾ, ਜਿਸ ਕਾਰਨ ਉਕਤ ਨੌਜਵਾਨ ਨੇ ਮੌਕੇ ਤੇ ਹੀ ਦਮ ਤੋੜ ਦਿੱਤਾ।

ਜਾਣਕਾਰੀ ਅਨੁਸਾਰ ਇਸ ਮਾਮਲੇ ਨੂੰ ਲੈ ਕੇ ਪੁਲਸ ਪਾਰਟੀਆਂ ਵਲੋ ਡੂੰਘਾਈ ਨਾਲ ਜਾਂਚ ਵੀ ਕੀਤੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਪਿੰਡ ਦਰਿਆਪੁਰ ਖੁਰਦ ਦਾ ਰਹਿਣ ਵਾਲਾ ਰਾਜਦੀਪ ਸਿੰਘ, ਜੋ ਸਥਾਨਕ ਸਬਜ਼ੀ ਮੰਡੀ ਵਿੱਚ ਕੈਸ਼ੀਅਰ ਵਜੋਂ ਕੰਮ ਕਰਦਾ ਸੀ, ਮੰਗਲਵਾਰ ਸਵੇਰੇ ਆਪਣੇ ਸਕੂਟਰ ‘ਤੇ ਡਿਊਟੀ ਲਈ ਜਾ ਰਿਹਾ ਸੀ।

ਜਦੋਂ ਉਹ ਦਰਿਆਪੁਰ ਖੁਰਦ ਤੋਂ ਕੁਲਾਣਾ ਗੇਟ ਵੱਲ ਪਹੁੰਚਿਆ ਤਾਂ ਰਸਤੇ ਵਿੱਚ ਕੁਝ ਅਣਪਛਾਤੇ ਵਿਅਕਤੀਆਂ ਨੇ ਉਸ ਨੂੰ ਘੇਰ ਲਿਆ ਅਤੇ ਉਸ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ, ਜਿਸ ਕਾਰਨ ਉਸ ਨੇ ਮੌਕੇ ‘ਤੇ ਹੀ ਦਮ ਤੋੜ ਦਿੱਤਾ। ਘਟਨਾ ਦੀ ਸੂਚਨਾ ਮਿਲਦਿਆਂ ਹੀ ਬੁਢਲਾਡਾ ਪੁਲਿਸ ਅਤੇ ਫੋਰੈਂਸਿਕ ਟੀਮ ਮੌਕੇ ‘ਤੇ ਪਹੁੰਚ ਗਈ ਅਤੇ ਸਬੂਤ ਇਕੱਠੇ ਕਰਨ ਦੀ ਕਾਰਵਾਈ ਸ਼ੁਰੂ ਕੀਤੀ।

ਪੁਲਿਸ ਵੱਲੋਂ ਅਣਪਛਾਤੇ ਹਮਲਾਵਰਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਕਤਲ ਦੇ ਕਾਰਨਾਂ ਸਮੇਤ ਹਮਲਾਵਰਾਂ ਦੀ ਪਛਾਣ ਲਈ ਵੱਖ-ਵੱਖ ਪੱਖਾਂ ਤੋਂ ਜਾਂਚ ਕੀਤੀ ਜਾ ਰਹੀ ਹੈ।

Advertisement
Advertisement
Advertisement
Advertisement
Scroll to Top