Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 3:08 pm

+91 90915 01313 , +91 90916 01313

punjabbanni@gmail.com
punjabbani@yahoo.com

ਮਿਸ਼ਨ ਕਲੀਨ ਪੰਜਾਬ ਨੂੰ ਪਟਿਆਲਾ ਨਗਰ ਨਿਗਮ ਵੱਲੋਂ ਮਿਲੀ ਹੋਰ ਰਫ਼ਤਾਰ

ਮਿਸ਼ਨ ਕਲੀਨ ਪੰਜਾਬ ਨੂੰ ਪਟਿਆਲਾ ਨਗਰ ਨਿਗਮ ਵੱਲੋਂ ਮਿਲੀ ਹੋਰ ਰਫ਼ਤਾਰ

ਪਟਿਆਲਾ, 18 ਜੂਨ – ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ‘ਮਿਸ਼ਨ ਕਲੀਨ ਪੰਜਾਬ’ ਤਹਿਤ ਪਟਿਆਲਾ ਸ਼ਹਿਰ ਵਿੱਚ ਚੱਲ ਰਹੀ ਸਫਾਈ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਨਗਰ ਨਿਗਮ ਦੇ ਅਧਿਕਾਰੀਆਂ ਵੱਲੋਂ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ। ਇਸ ਮੁਹਿੰਮ ਦਾ ਪਿਛਲੇ ਦਿਨੀਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਰਸਮੀ ਉਦਘਾਟਨ ਕੀਤਾ ਗਿਆ ਸੀ, ਜਿਸ ਤੋਂ ਬਾਅਦ ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿੱਚ ਸਫਾਈ ਕਾਰਜ ਤੇਜ਼ੀ ਨਾਲ ਜਾਰੀ ਹਨ।
ਇਸੇ ਕੜੀ ਦੇ ਤਹਿਤ ਨਗਰ ਨਿਗਮ ਪਟਿਆਲਾ ਦੀ ਵਧੀਕ ਕਮਿਸ਼ਨਰ ਸਿਮਰਪ੍ਰੀਤ ਕੌਰ ਵੱਲੋਂ ਸਫਾਈ ਮੁਹਿੰਮ ਦਾ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਵਿਖੇ ਜਾ ਕੇ ਮੌਕੇ ‘ਤੇ ਪਹੁੰਚ ਕੇ ਨਿਰੀਖਣ ਕੀਤਾ ਗਿਆ। ਉਨ੍ਹਾਂ ਨੇ ਸਫਾਈ ਕਰਮਚਾਰੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲਿਆ ਅਤੇ ਸ਼ਹਿਰ ਨੂੰ ਸਾਫ਼-ਸੁਥਰਾ ਬਣਾਉਣ ਲਈ ਹੋਰ ਵੱਧ ਮਿਹਨਤ ਅਤੇ ਸਮਰਪਣ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ।
ਜਾਂਚ ਦੌਰਾਨ ਉਨ੍ਹਾਂ ਨੇ ਸਫਾਈ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਸੜਕਾਂ, ਗਲੀਆਂ, ਪਾਰਕਾਂ ਅਤੇ ਜਨਤਕ ਥਾਵਾਂ ਦੀ ਸਫਾਈ ਨੂੰ ਪਹਿਲ ਦੇ ਆਧਾਰ ‘ਤੇ ਯਕੀਨੀ ਬਣਾਇਆ ਜਾਵੇ ਤਾਂ ਜੋ ਸ਼ਹਿਰ ਵਾਸੀਆਂ ਨੂੰ ਸਾਫ਼ ਅਤੇ ਸਿਹਤਮੰਦ ਵਾਤਾਵਰਨ ਮੁਹੱਈਆ ਕਰਵਾਇਆ ਜਾ ਸਕੇ। ਇਸ ਦੇ ਨਾਲ ਹੀ ਉਨ੍ਹਾਂ ਨੇ ਕੂੜੇ ਦੇ ਸਹੀ ਨਿਪਟਾਰੇ, ਗਿੱਲੇ ਅਤੇ ਸੁੱਕੇ ਕੂੜੇ ਨੂੰ ਵੱਖ-ਵੱਖ ਇਕੱਠਾ ਕਰਨ ਅਤੇ ਸਫਾਈ ਸਬੰਧੀ ਸਰਕਾਰੀ ਨਿਯਮਾਂ ਦੀ ਪਾਲਣਾ ਕਰਨ ਉੱਤੇ ਵੀ ਜ਼ੋਰ ਦਿੱਤਾ।
ਸਿਮਰਪ੍ਰੀਤ ਕੌਰ ਨੇ ਕਿਹਾ ਕਿ ‘ਮਿਸ਼ਨ ਕਲੀਨ ਪੰਜਾਬ’ ਸਿਰਫ਼ ਇੱਕ ਸਰਕਾਰੀ ਮੁਹਿੰਮ ਨਹੀਂ, ਸਗੋਂ ਲੋਕਾਂ ਦੀ ਭਾਗੀਦਾਰੀ ਨਾਲ ਸੂਬੇ ਨੂੰ ਸਾਫ਼ ਅਤੇ ਸੁੰਦਰ ਬਣਾਉਣ ਦਾ ਇੱਕ ਵੱਡਾ ਅਭਿਆਨ ਹੈ। ਉਨ੍ਹਾਂ ਕਿਹਾ ਕਿ ਨਗਰ ਨਿਗਮ ਦੀਆਂ ਟੀਮਾਂ ਦਿਨ-ਰਾਤ ਆਪਣੀ ਡਿਊਟੀ ਨਿਭਾ ਰਹੀਆਂ ਹਨ ਅਤੇ ਸ਼ਹਿਰ ਦੇ ਹਰ ਕੋਨੇ ਵਿੱਚ ਸਫਾਈ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।
ਉਨ੍ਹਾਂ ਨੇ ਸ਼ਹਿਰ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਆਲੇ-ਦੁਆਲੇ ਸਫਾਈ ਬਣਾਈ ਰੱਖਣ, ਕੂੜਾ ਇੱਧਰ-ਉੱਧਰ ਨਾ ਸੁੱਟਣ ਅਤੇ ਨਗਰ ਨਿਗਮ ਵੱਲੋਂ ਚਲਾਈ ਜਾ ਰਹੀ ਇਸ ਮੁਹਿੰਮ ਵਿੱਚ ਸਰਗਰਮ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਸਰਕਾਰ ਅਤੇ ਲੋਕਾਂ ਦੇ ਸਾਂਝੇ ਯਤਨਾਂ ਨਾਲ ਹੀ ਪਟਿਆਲਾ ਨੂੰ ਇੱਕ ਸਾਫ਼, ਸੁੰਦਰ ਅਤੇ ਮਿਸਾਲੀ ਸ਼ਹਿਰ ਬਣਾਇਆ ਜਾ ਸਕਦਾ ਹੈ।
Advertisement
Advertisement
Advertisement
Advertisement
Scroll to Top