Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Wednesday, 29 Jul 2026 | 11:11 pm

+91 90915 01313 , +91 90916 01313

punjabbanni@gmail.com
punjabbani@yahoo.com

ਕਰਣਪ੍ਰਯਾਗ ਵਿਖੇ ਸਿੱਖ ਨੌਜਵਾਨਾਂ ਨਾਲ ਕੀਤਾ ਗਿਆ ਵਿਤਕਰਾ : ਹਰਜਿੰਦਰ ਧਾਮੀ

ਕਰਣਪ੍ਰਯਾਗ ਵਿਖੇ ਸਿੱਖ ਨੌਜਵਾਨਾਂ ਨਾਲ ਕੀਤਾ ਗਿਆ ਵਿਤਕਰਾ : ਹਰਜਿੰਦਰ ਧਾਮੀ

ਅੰਮ੍ਰਿਤਸਰ, 20 ਜੂਨ 2026 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਖਿਆ ਕਿ ਬੀਤੇ ਦਿਨੀ ਉੱਤਰਾਖੰਡ ਦੇ ਕਰਣਪ੍ਰਯਾਗ ਵਿਖੇ ਸਿੱਖ ਨੌਜਵਾਨਾਂ ਦੇ ਨਾਲ ਉਥੇ ਦੇ ਅਧਿਕਾਰੀਆਂ ਵਲੋ ਵੱਡਾ ਵਿਤਕਰਾ ਕੀਤਾ ਗਿਆ ਹੈ, ਜੋਕਿ ਬਹੁਤ ਹੀ ਨਿੰਦਣਯੋਗ ਹੈ।

ਉਨਾ ਕਿਹਾ ਕਿ ਪਹਿਲਾਂ ਕੁਝ ਸਥਾਨਕ ਲੋਕਾਂ ਵੱਲੋਂ ਸਿੱਖ ਨੌਜਵਾਨਾਂ ਨਾਲ ਤਕਰਾਰ ਅਤੇ ਹਮਲੇ ਦੀ ਘਟਨਾ ਵਾਪਰੀ, ਜਿਸ ਤੋਂ ਬਾਅਦ ਮਾਹੌਲ ਤਣਾਅਪੂਰਨ ਬਣ ਗਿਆ। ਪਰ ਉਨ੍ਹਾਂ ਦੇ ਅਨੁਸਾਰ, ਪੁਲਿਸ ਵੱਲੋਂ ਮਾਮਲੇ ਦੀ ਨਿਰਪੱਖ ਜਾਂਚ ਕਰਨ ਦੀ ਬਜਾਏ ਸਿੱਖ ਨੌਜਵਾਨਾਂ ਖ਼ਿਲਾਫ਼ ਹੀ ਮਾਮਲੇ ਦਰਜ ਕਰ ਦਿੱਤੇ ਗਏ। ਉਸਤੋ ਬਾਅਦ ਗ੍ਰਿਫ਼ਤਾਰ ਕੀਤੇ ਗਏ ਨੌਜਵਾਨਾਂ ਦੀਆਂ ਦਸਤਾਰਾਂ ਉਤਾਰ ਕੇ ਉਨ੍ਹਾਂ ਨੂੰ ਜਨਤਕ ਤੌਰ ‘ਤੇ ਪੇਸ਼ ਕਰਨ ਦੀਆਂ ਰਿਪੋਰਟਾਂ ਬਹੁਤ ਦੁਖਦਾਈ ਹਨ।

ਉਨਾ ਇਸ ਮਾਮਲੇ ਨੂੰ ਲੈ ਕੇ ਐਸਜੀਪੀਸੀ ਪ੍ਰਧਾਨ ਨੇ ਉੱਤਰਾਖੰਡ ਸਰਕਾਰ ਨੂੰ ਅਪੀਲ ਕੀਤੀ ਕਿ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ, ਦੋਸ਼ੀਆਂ ਦੀ ਪਛਾਣ ਕਰਕੇ ਉਨ੍ਹਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਭਵਿੱਖ ਵਿੱਚ ਕਿਸੇ ਵੀ ਧਾਰਮਿਕ ਭਾਈਚਾਰੇ ਨਾਲ ਅਜਿਹਾ ਵਿਵਹਾਰ ਨਾ ਹੋਵੇ।

Scroll to Top