Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 2:35 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਚਮੀ ਦੇ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਵੱਡੀ ਗਿਣਤੀ ਵਿਚ ਸੰਗਤਾਂ ਨਤਮਸਤਕ

ਪੰਚਮੀ ਦੇ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਵੱਡੀ ਗਿਣਤੀ ਵਿਚ ਸੰਗਤਾਂ ਨਤਮਸਤਕ

ਪਟਿਆਲਾ 19 ਜੂਨ – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨਛੋਹ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਪੰਚਮੀ ਦਾ ਦਿਹਾੜਾ ਸੰਗਤਾਂ ਵੱਲੋਂ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਤੜਕਸਵੇਰੇ ਕਵਾੜ੍ਹ ਖੁੱਲ੍ਹਣ ਮਗਰੋਂ ਸੰਗਤਾਂ ਨੇ ਵੱਡੀ ਗਿਣਤੀ ’ਚ ਗੁਰੂ ਘਰ ਮੱਥਾ ਟੇਕਿਆ ਅਤੇ ਪਵਿੱਤਰ ਸਰੋਵਰ ’ਚ ਇਸ਼ਨਾਨ ਕਰਕੇ ਪੰਗਤ-ਸੰਗਤ ਕੀਤੀ।

ਇਸ ਮੌਕੇ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਗੁਰੂ ਦਰਬਾਰ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਸੀਸ ਨਿਵਾਉਂਦਿਆਂ ਸੰਗਤਾਂ ਨੇ ਹਜ਼ੂਰੀ ਕੀਰਤਨੀ ਜਥਿਆਂ ਪਾਸੋਂ ਗੁਰਬਾਣੀ ਸਰਵਣ ਕੀਰਤਨ ਰਾਹੀਂ ਗੁਰੂ ਘਰ ਦੀ ਬਖਸ਼ਿਸ਼ ਪ੍ਰਾਪਤ ਕੀਤੀ।

ਪੰਚਮੀ ਦੇ ਦਿਹਾੜੇ ਮੌਕੇ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ’ਚ ਢਾਡੀ ਅਤੇ ਕਵੀਸ਼ਰੀ ਜਥਿਆਂ ’ਚ ਅਮਰੀਕ ਸਿੰਘ ਜਨੇਤਪੁਰ, ਲਖਵਿੰਦਰ ਸਿੰਘ ਬੀ.ਏ., ਗੁਰਪਿਆਰ ਸਿੰਘ ਜੌਹਰ, ਮੁਖਤਿਆਰ ਕੌਰ, ਚਮਕੌਰ ਕਕਰਾਲਾ, ਮੇਵਾ ਸਿੰਘ ਰੌਣਕ ਆਦਿ ਨੇ ਇਤਿਹਾਸਕ ਵਾਰਾਂ ਸੁਣਾ ਕੇ ਸੰਗਤਾਂ ਨੂੰ ਬਾਣੀ ਅਤੇ ਬਾਣੇ ’ਚ ਰਹਿਣ ਦੀ ਦਿ੍ਰੜਤਾ ਪ੍ਰਦਾਨ ਕੀਤਾ। ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਉਚੇਚੇ ਤੌਰ ’ਤੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਮੀਤ ਸਕੱਤਰ ਭਗਵੰਤ ਸਿੰਘ ਧੰਗੇੜਾ ਪੁੱਜੇ ਹੋਏ ਸਨ।

ਇਸ ਮੌਕੇ ਸੰਗਤਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ  ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸਿੱਖਾਂ ਦੀਆਂ ਸਰਵਉਚ ਸੰਸਥਾਵਾਂ ਅੰਦਰ ਦਿੱਤੇ ਜਾ ਰਹੇ ਦਖਲ ’ਤੇ ਗਹਿਰੀ ਚਿੰਤਾ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਧਾਰਮਕ ਸੰਸਥਾਵਾਂ ਦੇ ਕੰਮਕਾਜ ਵਿਚ ਇਸ ਤਰ੍ਹਾਂ ਦਖਲ ਨਹੀਂ ਦੇਣਾ ਚਾਹੀਦਾ ਜਦਕਿ ਧਾਰਮਕ ਸੰਸਥਾਵਾਂ ਦੇ ਕਾਰਜਾਂ ਦੇ ਅੰਦਰ ਮਰਿਆਦਾ ਸਰਬਉਚ ਹੈ ਅਤੇ ਸ੍ਰੀ ਅਕਾਲ ਤਖਤ ਸਾਹਿਬ ਤੋਂ ਲਾਗੂ ਹੁੰਦੀ ਮਰਿਆਦਾ ਅਤੇ ਆਦੇਸ਼ਾਂ ਦੀ ਇਨ ਬਿਨ ਪਾਲਣਾ ਕਰਨਾ ਹਰ ਇਕ ਸਿੱਖ ਦਾ ਅਹਿਮ ਕਰਤੱਵ ਹੈ।

Advertisement
Advertisement
Advertisement
Advertisement
Scroll to Top