Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 2:59 pm

+91 90915 01313 , +91 90916 01313

punjabbanni@gmail.com
punjabbani@yahoo.com

ਅੰਤਰਰਾਸ਼ਟਰੀ ਯੋਗ ਦਿਵਸ ਗੁਰੂ ਨਾਨਕ ਨਗਰ ਵਿਖੇ ਮਨਾਇਆ

ਅੰਤਰਰਾਸ਼ਟਰੀ ਯੋਗ ਦਿਵਸ ਗੁਰੂ ਨਾਨਕ ਨਗਰ ਵਿਖੇ ਮਨਾਇਆ

ਪਟਿਆਲਾ, 19 ਜੂਨ : ਅੰਤਰਰਾਸ਼ਟਰੀ ਯੋਗ ਦਿਵਸ ਗੁਰੂ ਨਾਨਕ ਨਗਰ, ਨੇੜੇ ਝੂਲੇ ਲਾਲ  ਮੰਦਿਰ, ਤ੍ਰਿਪੜੀ ਵਿਖੇ ਯੋਗਾ ਇੰਸਟਰਕਟਰ ਗੁਰਦੀਪ ਕੌਰ ਖੱਟੜਾ ਦੀ ਅਗਵਾਈ ਹੇਠ ਮਨਾਇਆ ਗਿਆ। ਇਸ ਵਿਸ਼ੇਸ਼ ਮੁਬਾਰਕ ਮੌਕੇ ‘ਤੇ ਛੇ ਬੈਚਾਂ  ਦੇ ਯੋਗਾ ਸਿੱਖਿਆਰਥੀਆਂ ਨੇ ਬੜੇ ਉਤਸ਼ਾਹ ਅਤੇ ਲਗਨ ਨਾਲ ਭਾਗ ਲਿਆ।
ਇਸ ਵਿਸ਼ੇਸ਼ ਸਮਾਗਮ ਵਿੱਚ ਬਤੌਰ ਮੁੱਖ ਮਹਿਮਾਨ ਐਡਵੋਕੇਟ ਰਾਹੁਲ ਸੈਣੀ ਅਤੇ ਮੈਡਮ ਰਮਨਜੀਤ ਕੌਰ ਜਿਲ੍ਹਾ ਸੁਪਰਵਾਈਜ਼ਰ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਜਦਕਿ ਵਿਸ਼ੇਸ਼ ਮਹਿਮਾਨ ਵਜੋਂ ਤੇਜਿੰਦਰ ਮਹਿਤਾ  ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ, ਸ਼ਿਵਰਾਜ ਵਿਰਕ ਐਮ.ਸੀ, ਅਮਨ ਅਰੋੜਾ ਸਮਾਜ ਸੇਵਕ ਨੇ ਵਿਸ਼ੇਸ਼ ਤੌਰ ‘ਤੇ ਇਸ ਪ੍ਰੋਗਰਾਮ ਵਿੱਚ ਭਾਗ ਲਿਆ ਅਤੇ ਸਮੂਹ ਯੋਗਾ ਪ੍ਰੇਮੀਆਂ ਨੂੰ ਯੋਗ ਲਈ ਪ੍ਰੇਰਿਤ ਕੀਤਾ। ਮਹਿਮਾਨ ਦੇ ਤੌਰ ਪ੍ਰਬੰਧਕ ਮਨਜੀਤ ਸਿੰਘ ਪ੍ਰਧਾਨ (ਗੁਰੂ ਨਾਨਕ ਨਗਰ ਪਾਰਕ) ਲਖਵੀਰ ਸਿੰਘ ਮੀਤ ਪ੍ਰਧਾਨ (ਗੁਰੂ ਨਾਨਕ ਨਗਰ ਪਾਰਕ ), ਅੰਮ੍ਰਿਤਪਾਲ ਕੌਰ ਨੇ ਇਸ ਪ੍ਰੋਗਰਾਮ ਦੀ ਸ਼ੋਭਾ ਵਧਾਈ।
ਪ੍ਰੋਗਰਾਮ ਦੀ ਸ਼ੁਰੂਆਤ ਸਮੂਹ ਯੋਗਾ ਪ੍ਰੇਮੀਆਂ ਅਤੇ ਮੁੱਖ ਮਹਿਮਾਨਾਂ ਵੱਲੋਂ ਸਮਾਂ ਰੋਸ਼ਨ ਕਰਕੇ ਕੀਤੀ ਗਈ। ਇਸ ਮੌਕੇ ਡਾ. ਭੁਪਿੰਦਰ ਕੌਰ ਅਤੇ ਗੁਰਦੀਪ ਕੌਰ ਖੱਟੜਾ ਨੇ ਮੁੱਖ ਮਹਿਮਾਨ ਅਤੇ ਵਿਸ਼ੇਸ਼ ਮਹਿਮਾਨਾਂ ਨੂੰ ਫੁੱਲਾਂ ਦਾ ਗੁਲਦਸਤਾ ਭੇਂਟ ਕਰਕੇ ਨਿੱਘਾ ਸਵਾਗਤ ਕੀਤਾ। ਮੰਚ ਦਾ ਸੰਚਾਲਨ ਮੈਡਮ ਪੂਨਮ ਭਾਰਦਵਾਜ ਨੇ ਬੜੇ ਸੁਚੱਜੇ ਢੰਗ ਨਾਲ ਕੀਤਾ। ਇਸ ਉਪਰੰਤ ਮੈਡਮ ਜਸਵਿੰਦਰ ਨੇ ਸਮੂਹ ਯੋਗਾ ਦੀ ਕਮਾਂਡ ਬੜੀ ਪ੍ਰਭਾਵਸ਼ਾਲੀ ਤਰੀਕੇ ਨਾਲ ਕੀਤੀ। ਗੁਰੱਪ ਪ੍ਰਫੋਰਮੈਂਸ ਅਤੇ ਯੋਗ ਅਭਿਆਸ ਨਾਲ ਨਾਲ ਸਬੰਧਿਤ ਬੋਲੀਆਂ ਦਰਸ਼ਕਾਂ ਦੀ ਖਿੱਚ ਦਾ ਕੇਂਦਰ ਬਣੀਆਂ।
ਇਸ ਉਪਰੰਤ ਐਡਵੋਕੇਟ ਰਾਹੁਲ ਅਤੇ ਤੇਜਿੰਦਰ ਮਹਿਤਾ ਨੇ ਯੋਗ ਸਿੱਖਿਆਰਥੀਆਂ ਨੂੰ ਯੋਗ ਪ੍ਰਤੀ ਪ੍ਰੇਰਿਤ ਕੀਤਾ। ਅੰਤ ਵਿੱਚ ਆਏ ਹੋਏ ਮਹਿਮਾਨਾਂ ਅਤੇ ਵੱਖ ਵੱਖ ਪ੍ਰਫੋਰਮੈਂਸ ਵਿੱਚ ਭਾਗ ਲੈਣ ਵਾਲਿਆਂ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਤਰ੍ਹਾਂ ਅੰਤਰਰਾਸ਼ਟਰੀ ਯੋਗ ਦਿਵਸ ਬੜੇ ਉਤਸ਼ਾਹ ਅਤੇ ਉੱਲਾਸ ਨਾਲ ਸਿਖਰ ‘ਤੇ ਪਹੁੰਚਿਆ।
Advertisement
Advertisement
Advertisement
Advertisement
Scroll to Top