Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 9:42 am

+91 90915 01313 , +91 90916 01313

punjabbanni@gmail.com
punjabbani@yahoo.com

ਨੌਵੇਂ ਪਾਤਸ਼ਾਹ ਦੇ ਆਗਮਨ ਪੁਰਬ ਨੂੰ ਸਮਰਪਿਤ ਗੁਰਦੁਆਰਾ ਬਹਾਦਰਗੜ੍ਹ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਨੌਵੇਂ ਪਾਤਸ਼ਾਹ ਦੇ ਆਗਮਨ ਪੁਰਬ ਨੂੰ ਸਮਰਪਿਤ ਗੁਰਦੁਆਰਾ ਬਹਾਦਰਗੜ੍ਹ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਬਹਾਦਰਗੜ੍ਹ 29 ਜੂਨ – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਇਤਿਹਾਸਕ ਅਸਥਾਨ ਪਾਤਸ਼ਾਹੀ ਨੌਵੀਂ ਬਹਾਦਰਗੜ੍ਹ ਸਾਹਿਬ ਵਿਖੇ ਪੰਜ ਪਿਆਰਿਆਂ ਅਤੇ ਨਿਸ਼ਾਨਚੀ ਸਿੰਘਾਂ ਦੀ ਅਗਵਾਈ ’ਚ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੀ ਆਰੰਭਤਾ ਹੈਡ ਗ੍ਰੰਥੀ ਭਾਈ ਅਵਤਾਰ ਸਿੰਘ ਵੱਲੋਂ ਸਰਬੱਤ ਦੇ ਭਲੇ ਲਈ ਕੀਤੀ ਅਰਦਾਸ ਉਪਰੰਤ ਹੋਈ।

ਆਰੰਭਤਾ ਮੌਕੇ ਸਾਬਕਾ ਪ੍ਰਧਾਨ  ਪ੍ਰੋ. ਕਿਰਪਾਲ ਸਿੰਘ ਬਡੂੰਗਰ, ਅੰਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ, ਜਥੇਦਾਰ ਜਸਮੇਰ ਸਿੰਘ ਲਾਛੜੂ, ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਆਦਿ ਉਚੇਚੇ ਤੌਰ ’ਤੇ ਪੁੱਜੇ ਹੋਏ ਸਨ। ਇਸ ਮੌਕੇ ਜਥੇਦਾਰ ਜਸਮੇਰ ਸਿੰਘ ਲਾਛੜੂ  ਨੇ ਅਦਬ ਅਤੇ ਸਤਿਕਾਰ ਨਾਲ ਗੁਰੂ ਮਹਾਰਾਜ ਦੇ ਸਰੂਪ ਫੁੱਲਾਂ ਨਾਲ ਸਜੀ ਪਾਲਕੀ ਵਿਚ ਸੁਸ਼ੋਭਿਤ ਕੀਤੇ ਅਤੇ ਝੌਰ ਸਾਹਿਬ ਦੀ ਸੇਵਾ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਹੋਰਾਂ ਨੇ ਕੀਤੀ।

ਨਗਰ ਕੀਰਤਨ ਪੜ੍ਹਾਅ ਵੱਲ ਰਵਾਨਾ ਹੋਣ ਮੌਕੇ ਫੁੱਲਾਂ ਨਾਲ ਸਜੀ ਪਾਲਕੀ ਦੇ ਨਾਲ ਨਾਲ ਸੰਗਤਾਂ ਵਾਹਿਗੁਰੂ ਦਾ ਜਾਪ ਕਰ ਰਹੀਆਂ ਸਨ ਅਤੇ ਗੱਤਕਾ ਪਾਰਟੀਆਂ ਨੇ ਵੀ ਗੱਤਕੇ ਦੇ ਜੌਹਰ ਵਿਖਾਏ। ਪਾਲਕੀ ਸਾਹਿਬ ਦੇ ਅੱਗੇ ਝਾੜੂ ਬਰਦਾਰ ਬਣੀਆਂ ਸੰਗਤਾਂ ਸੇਵਾ ਕਰ ਰਹੀਆਂ ਸਨ। ਇਸ ਦੌਰਾਨ ਸੰਗਤਾਂ ਵੱਲੋਂ ਫੁੱਲਾਂ ਦੀ ਵਰਖਾ ਕੀਤੀ ਗਈ ਅਤੇ ਖਾਲਸਾਈ ਪਹਿਰਾਵਿਆਂ ਵਿਚ ਸਕੂਲੀ ਬੱਚਿਆਂ ਵੱਲੋਂ ਨਗਰ ਕੀਰਤਨ ਨੂੰ ਖਾਲਸਾਈ ਰੰਗ ਪ੍ਰਦਾਨ ਕੀਤਾ ਗਿਆ।

 

Advertisement
Advertisement
Advertisement
Advertisement
Scroll to Top