Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Wednesday, 01 Jul 2026 | 5:35 pm

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ
ਡਾਕਟਰ ਦਿਵਸ ਦੇ ਮੌਕੇ ਤੇ ਮਾਤਾ ਕੁਸ਼ਲਿਆ ਹਸਪਤਾਲ ਦੇ ਡਾਕਟਰਾਂ ਵਲੋਂ ਲਗਾਏ ਗਏ ਬੂਟੇ

ਡਾਕਟਰ ਦਿਵਸ ਦੇ ਮੌਕੇ ਤੇ ਮਾਤਾ ਕੁਸ਼ਲਿਆ ਹਸਪਤਾਲ ਦੇ ਡਾਕਟਰਾਂ ਵਲੋਂ ਲਗਾਏ ਗਏ ਬੂਟੇ

ਪਟਿਆਲਾ 1 ਜੁਲਾਈ –  ਅੱਜ ਪਟਿਆਲਾ ਵਿਖੇ ਸਰਕਾਰੀ ਮਾਤਾ ਕੁਸ਼ਲਿਆ ਜਿਲ੍ਹਾ ਹਸਪਤਾਲ ਦੇ ਡਾਕਟਰਾਂ ਵਲੋਂ ਡਾਕਟਰ ਦਿਵਸ ਮਨਾਉਂਦੇ ਹੋਏ ਹਸਪਤਾਲ ਵਿਚ ਫਲਦਾਰ ਬੂਟੇ ਲਗਵਾਏ ਗਏ। ਇਸ ਕਾਰਜ ਵਿਚ ਗਿਆਨ ਜਿਓਤੀ ਐਜੂਕੇਸ਼ਨ ਸੁਸਾਇਟੀ ਵੱਲੋਂ ਸਹਿਯੋਗ ਦਿੱਤਾ ਗਿਆ। ਇਸ ਮੌਕੇ ਮੈਡੀਕਲ ਸੁਪਰਡੈਂਟ ਡਾ.ਵਿਕਾਸ ਗੋਇਲ ਨੇ ਕਿਹਾ ਕਿ ਮੌਸਮੀ ਤਬਦੀਲੀ ਦਾ ਪ੍ਰਭਾਵ ਹੁਣ ਪੂਰੀ ਦੁਨੀਆ ਤੇ ਦੇਖਣ ਨੂੰ ਮਿਲ ਰਿਹਾ ਹੈ।

ਯੂਰੋਪ ਵਿੱਚ ਇਸ ਸਮੇਂ ਹੀਟਵੇਵ ਕਾਰਨ ਹੋ ਰਹੀਆਂ ਮੌਤਾਂ ਵਾਤਾਵਰਣ ਸਬੰਧੀ ਹੁਣ ਸਾਰੇ ਵਿਸ਼ਵ ਨੂੰ ਗੰਭੀਰਤਾਂ ਨਾਲ ਸੋਚਣ ਲਈ ਮਜਬੂਰ ਕਰ ਰਹੀਆਂ ਹਨ। ਡਾ.ਸੁਮੀਤ ਸਿੰਘ ਨੇ ਕਿਹਾ ਕਿ ਇਸ ਲੋੜ ਨੂੰ ਦੇਖਦੇ ਹੋਏ, ਹਰੇਕ ਵਿਅਕਤੀ ਆਪਣੇ ਪੱਧਰ ਤੇ ਵਾਤਾਵਰਣ ਨੂੰ ਬਚਾਉਣ ਲਈ ਕੀਤੇ ਜਾ ਸਕਦੇ ਯਤਨ ਕਰੇ ਕਿਉਕਿ ਇਹ ਕਿਸੇ ਇਕ ਸੰਸਥਾ ਜਾ ਵਿਭਾਗ ਦੇ ਕਰਨ ਨਾਲ ਨਹੀਂ ਹੋ ਸਕਦਾ। ਪੱਕੀ ਥਾਵਾਂ ਦੇ ਕਿਨਾਰੇ ਬੂਟੇ ਲਗਾਉਣ ਦੇ ਨਾਲ ਨਾਲ ਬਰਸਾਤੀ ਪਾਣੀ ਦੀ ਸੰਭਾਲ, ਟੋਬਿਆ ਨੂੰ ਦੁਬਾਰਾ ਸੁਰਜੀਤ ਕਰਨ ਦੀ ਲੋੜ ਹੈ।

ਇਸ ਮੌਕੇ ਗਿਆਨ ਜਯੋਤੀ ਸੁਸਾਇਟੀ ਵੱਲੋਂ ਉਪਕਾਰ ਸਿੰਘ ਪ੍ਰਧਾਨ ਜਤਵਿੰਦਰ ਗਰੇਵਾਲ , ਵਿਨੇ ਸਰਵੇਰੇ, ਸਤਨਾਮ  ਸਿੰਘ, ਵਿੱਕੀ ਸਿੰਘ ਮੌਜੂਦ ਰਹੇ ਜਿਨ੍ਹਾਂ ਦੱਸਿਆ ਕਿ ਓਹਨਾ ਦੀ ਸੰਸਥਾ ਵਲੋਂ ਪਟਿਆਲਾ ਸ਼ਹਿਰ ਦੇ ਵੱਖ ਪਾਰਕਾਂ, ਹਸਪਤਾਲਾਂ ਅਤੇ ਸਾਂਝੀਆਂ ਥਾਵਾਂ ਤੇ ਹੁਣ ਮੀਂਹ ਦੇ ਮੌਸਮ ਨੂੰ ਵੇਖਦੇ ਹੋਏ ਬੂਟੇ ਲਗਾਏ ਜਾ ਰਹੇ ਹਨ। ਮਾਤਾ ਕੁਸ਼ਲਿਆ ਹਸਪਤਾਲ ਵਲੋਂ ਐਸ.ਐਮ.ਓ ਡਾ.ਜੈਦੀਪ ਭਾਟੀਆ ਅਤੇ ਡਾ.ਸ਼ਬਦੀਪ, ਡਾ.ਸੁਮੀਤ ਸਿੰਘ, ਡਾ.ਬਲਜਿੰਦਰ ਮਾਨ ਅਤੇ ਫੈਸੀਲਟੀ ਮੈਨੇਜਰ ਸ਼ਵੇਤਾ ਵਰਮਾ ਹਾਜਰ ਸਨ।

Scroll to Top