Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 6:19 am

+91 90915 01313 , +91 90916 01313

punjabbanni@gmail.com
punjabbani@yahoo.com

ਭਗਵੰਤ ਮਾਨ ਸਰਕਾਰ ਨੇ ਔਰਤਾਂ ਦੇ ਖਾਤਿਆਂ ’ਚ ਰਾਸ਼ੀ ਪਾਉਣ ਦੀ ਗਾਰੰਟੀ ਕੀਤੀ ਪੂਰੀ :  ਕੋਹਲੀ

ਭਗਵੰਤ ਮਾਨ ਸਰਕਾਰ ਨੇ ਔਰਤਾਂ ਦੇ ਖਾਤਿਆਂ ’ਚ ਰਾਸ਼ੀ ਪਾਉਣ ਦੀ ਗਾਰੰਟੀ ਕੀਤੀ ਪੂਰੀ :  ਕੋਹਲੀ

ਪਟਿਆਲਾ 1 ਜੁਲਾਈ : ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਹੈ ਕਿ ਮਾਨ ਸਰਕਾਰ ਨੇ ਸੂਬੇ ਦੀਆਂ ਮਾਵਾਂ-ਧੀਆਂ ਦਾ ਅਸਲ ਸਤਿਕਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਔਰਤਾਂ ਨਾਲ ਕੀਤੇ ਗਏ ਵਾਅਦਿਆਂ ਨੂੰ ਸਰਕਾਰ ਨੇ ਪੂਰੀ ਤਨਦੇਹੀ ਨਾਲ ਨਿਭਾਇਆ ਹੈ ਅਤੇ ਸੂਬੇ ਦੀਆਂ ਔਰਤਾਂ ਦੇ ਬੈਂਕ ਖਾਤਿਆਂ ਵਿੱਚ ਮਾਸਿਕ ਵਿੱਤੀ ਸਹਾਇਤਾ ਰਾਸ਼ੀ ਪਾਉਣ ਦੀ ਇਤਿਹਾਸਕ ਗਾਰੰਟੀ ਨੂੰ ਸਫਲਤਾਪੂਰਵਕ ਪੂਰਾ ਕਰਕੇ ਵਿਖਾਇਆ ਹੈ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਕੋਹਲੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇਸ਼ ਦੀ ਇੱਕੋ-ਇੱਕ ਅਜਿਹੀ ਸਿਆਸੀ ਪਾਰਟੀ ਹੈ, ਜੋ ਵੀ ਕਹਿੰਦੀ ਹੈ, ਉਹ ਕਰਕੇ ਦਿਖਾਉਂਦੀ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਹਮੇਸ਼ਾ ਔਰਤਾਂ ਨੂੰ ਸਿਰਫ਼ ਵੋਟ ਬੈਂਕ ਵਜੋਂ ਵਰਤਿਆ ਅਤੇ ਚੋਣਾਂ ਤੋਂ ਬਾਅਦ ਉਨ੍ਹਾਂ ਦੀਆਂ ਲੋੜਾਂ ਨੂੰ ਵਿਸਾਰ ਦਿੱਤਾ। ਇਸ ਦੇ ਉਲਟ, ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਸੱਤਾ ਸੰਭਾਲਦਿਆਂ ਹੀ ਔਰਤਾਂ ਦੇ ਸਸ਼ਕਤੀਕਰਨ ਅਤੇ ਉਨ੍ਹਾਂ ਨੂੰ ਆਰਥਿਕ ਤੌਰ ’ਤੇ ਆਤਮ-ਨਿਰਭਰ ਬਣਾਉਣ ਲਈ ਠੋਸ ਕਦਮ ਚੁੱਕੇ ਹਨ।

ਵਿਧਾਇਕ ਕੋਹਲੀ ਨੇ ਦੱਸਿਆ ਕਿ ਸਰਕਾਰ ਦੇ ਇਸ ਫੈਸਲੇ ਨਾਲ ਸੂਬੇ ਦੀਆਂ ਔਰਤਾਂ ਵਿੱਚ ਭਾਰੀ ਉਤਸ਼ਾਹ ਅਤੇ ਖੁਸ਼ੀ ਦੀ ਲਹਿਰ ਹੈ। ਇਸ ਵਿੱਤੀ ਸਹਾਇਤਾ ਨਾਲ ਹੁਣ ਮਾਵਾਂ-ਧੀਆਂ ਨੂੰ ਆਪਣੀਆਂ ਛੋਟੀਆਂ-ਮੋਟੀਆਂ ਲੋੜਾਂ ਲਈ ਕਿਸੇ ਹੋਰ ’ਤੇ ਨਿਰਭਰ ਨਹੀਂ ਹੋਣਾ ਪਵੇਗਾ। ਉਨ੍ਹਾਂ ਆਖਿਆ ਕਿ ਵਿਰੋਧੀ ਪਾਰਟੀਆਂ ਜੋ ਕਦੇ ਇਸ ਗਾਰੰਟੀ ਨੂੰ ਅਸੰਭਵ ਦੱਸਦੀਆਂ ਸਨ, ਅੱਜ ਮਾਨ ਸਰਕਾਰ ਦੀ ਕਾਰਗੁਜ਼ਾਰੀ ਦੇਖ ਕੇ ਲਾਜਵਾਬ ਹੋ ਚੁੱਕੀਆਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਪੰਜਾਬ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਇਸੇ ਤਰ੍ਹਾਂ ਇਤਿਹਾਸਕ ਫੈਸਲੇ ਲੈਂਦੀ ਰਹੇਗੀ।

ਅਜੀਤਪਾਲ ਸਿੰਘ ਕੋਹਲੀ ਨੇ ਜ਼ੋਰ ਦੇ ਕੇ ਕਿਹਾ ਕਿ ਮਾਨ ਸਰਕਾਰ ਨਾ ਸਿਰਫ਼ ਔਰਤਾਂ, ਸਗੋਂ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਦਿਨ-ਰਾਤ ਕੰਮ ਕਰ ਰਹੀ ਹੈ। ਉਨ੍ਹਾਂ ਸਰਕਾਰ ਦੀਆਂ ਪ੍ਰਮੁੱਖ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਪੰਜਾਬ ਦੇ ਲਗਭਗ 90 ਫੀਸਦੀ ਘਰਾਂ ਦਾ ਬਿਜਲੀ ਬਿੱਲ ਹੁਣ ਜ਼ੀਰੋ ਆ ਰਿਹਾ ਹੈ, ਜਿਸ ਦਾ ਸਭ ਤੋਂ ਵੱਡਾ ਫਾਇਦਾ ਘਰ ਦੀਆਂ ਮਹਿਲਾਵਾਂ ਨੂੰ ਹੋਇਆ ਹੈ, ਕਿਉਂਕਿ ਉਨ੍ਹਾਂ ਦੇ ਘਰੇਲੂ ਬਜਟ ਦਾ ਬੋਝ ਘਟਿਆ ਹੈ। ਹਜ਼ਾਰਾਂ ਨੌਜਵਾਨਾਂ ਨੂੰ ਬਿਨਾਂ ਕਿਸੇ ਰਿਸ਼ਵਤ ਜਾਂ ਸਿਫਾਰਸ਼ ਦੇ, ਨਿਰੋਲ ਮੈਰਿਟ ਦੇ ਆਧਾਰ ’ਤੇ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ, ਜਿਨ੍ਹਾਂ ਵਿੱਚ ਲੜਕੀਆਂ ਦੀ ਵੱਡੀ ਗਿਣਤੀ ਸ਼ਾਮਲ ਹੈ।

Advertisement
Advertisement
Advertisement
Advertisement
Scroll to Top