Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Wednesday, 01 Jul 2026 | 6:56 pm

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ
ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਦੇ ਤਹਿਤ ਔਰਤਾਂ ਦੇ ਖਾਤਿਆਂ ਵਿਚ ਆਈ ਰਾਸ਼ੀ

ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਦੇ ਤਹਿਤ ਔਰਤਾਂ ਦੇ ਖਾਤਿਆਂ ਵਿਚ ਆਈ ਰਾਸ਼ੀ

ਸੰਗਰੂਰ, 1 ਜੁਲਾਈ 2026 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਵਿਧਾਨ ਸਭਾ ਹਲਕੇ ਧੂਰੀ ਤੋਂ ਸੂਬਾ ਸਰਕਾਰ ਦੀ ਮਹੱਤਵਪੂਰਨ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਦਾ ਆਗਾਜ ਕਰਦਿਆਂ ਪੰਜਾਬ ਦੀਆਂ ਔਰਤਾਂ ਨੂੰ ਇਹ ਯੋਜਨਾ ਸਪੁਰਦ ਕੀਤੀ ਹੈ, ਜਿਸ ਤਹਿਤ ਇਸ ਯੋਜਨਾ ਅਧੀਨ ਆਉਣ ਵਾਲੀਆਂ ਸਮੁਚੀਆਂ ਔਰਤਾਂ ਦੇ ਖਾਤਿਆਂ ਵਿਚ 3 ਹਜਾਰ ਰਾਸ਼ੀ ਦੇ ਮੈਸਜ ਆਉਣੇ ਸ਼ੁਰੂ ਹੋ ਗਏ ਹਨ, ਜਿਸ ਕਾਰਨ ਔਰਤਾਂ ਅੰਦਰ ਭਾਰੀ ਖੁਸ਼ੀ ਦਾ ਮਾਹੌਲ ਪਾਇਆ ਜਾ‌ ਰਿਹਾ ਹੈ।

ਜਿਕਰਯੋਗ ਹੈ ਕਿ ਹੁਣ ਇਸ ਯੋਜਨਾ ਤਹਿਤ ਜਨਰਲ ਵਰਗ ਨਾਲ ਸਬੰਧਤ ਯੋਗ ਮਹਿਲਾਵਾਂ ਦੇ ਬੈਂਕ ਖਾਤਿਆਂ ਵਿੱਚ ਹਰ ਮਹੀਨੇ 1,000 ਰੁਪਏ ਦੀ ਵਿੱਤੀ ਸਹਾਇਤਾ ਸਿੱਧੀ ਟਰਾਂਸਫਰ ਕੀਤੀ ਜਾਵੇਗੀ। ਸਰਕਾਰ ਦਾ ਮੰਨਣਾ ਹੈ ਕਿ ਇਹ ਰਾਸ਼ੀ ਮਹਿਲਾਵਾਂ ਦੀਆਂ ਰੋਜ਼ਾਨਾ ਲੋੜਾਂ ਨੂੰ ਪੂਰਾ ਕਰਨ ਅਤੇ ਉਨ੍ਹਾਂ ਨੂੰ ਆਰਥਿਕ ਖੁਦਮੁਖਤਿਆਰੀ ਵੱਲ ਅੱਗੇ ਵਧਾਉਣ ਵਿੱਚ ਸਹਾਇਕ ਸਾਬਤ ਹੋਵੇਗੀ।

ਸਰਕਾਰ ਨੇ ਕਿਹਾ ਕਿ ਯੋਜਨਾ ਦਾ ਲਾਭ ਯੋਗ ਮਹਿਲਾਵਾਂ ਤੱਕ ਪਾਰਦਰਸ਼ੀ ਢੰਗ ਨਾਲ ਪਹੁੰਚਾਇਆ ਜਾਵੇਗਾ ਅਤੇ ਇਸ ਨਾਲ ਸੂਬੇ ਵਿੱਚ ਸਮਾਜਿਕ ਸੁਰੱਖਿਆ ਦੇ ਦਾਇਰੇ ਨੂੰ ਹੋਰ ਮਜ਼ਬੂਤੀ ਮਿਲੇਗੀ। ਇਸ ਤਹਿਤ ਕਈ ਔਰਤਾਂ ਦੇ ਖਾਤਿਆਂ ਵਿਚ ਰਾਸ਼ੀ ਪੈ ਗਈ ਹੈ ਤੇ ਕਈਆਂ ਨੂੰ 24 ਘੰਟੇ ਦੇ ਅੰਦਰ ਰਾਸ਼ੀ ਟਰਾਂਸਫਰ ਹੋਣ ਦੇ ਮੈਸਜ ਆਏ ਹਨ।

Scroll to Top