Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 6:18 am

+91 90915 01313 , +91 90916 01313

punjabbanni@gmail.com
punjabbani@yahoo.com

ਚੇਅਰਮੈਨ ਵੱਲੋਂ ਪੋਲੋ ਗਰਾਊਂਡ ਦਾ ਦੌਰਾ : ਡੀਐਸਓ ਨੇ ਸਮੱਸਿਆਵਾਂ ਲਿਆਂਦੀਆਂ ਧਿਆਨ ਵਿੱਚ

ਚੇਅਰਮੈਨ ਵੱਲੋਂ ਪੋਲੋ ਗਰਾਊਂਡ ਦਾ ਦੌਰਾ : ਡੀਐਸਓ ਨੇ ਸਮੱਸਿਆਵਾਂ ਲਿਆਂਦੀਆਂ ਧਿਆਨ ਵਿੱਚ

ਪਟਿਆਲਾ । ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਜ਼ਿਲ੍ਹਾ ਯੋਜਨਾ ਕਮੇਟੀ ਪਟਿਆਲਾ ਦੇ ਚੇਅਰਮੈਨ ਤੇਜਿੰਦਰ ਮਹਿਤਾ ਨੇ ਬੁੱਧਵਾਰ ਸਵੇਰੇ ਪਟਿਆਲਾ ਦੇ ਪੋਲੋ ਗਰਾਊਂਡ ਦਾ ਦੌਰਾ ਕਰਕੇ ਉੱਥੇ ਖਿਡਾਰੀਆਂ ਲਈ ਉਪਲਬਧ ਖੇਡ ਸਹੂਲਤਾਂ, ਸਿਖਲਾਈ ਪ੍ਰਬੰਧਾਂ ਅਤੇ ਬੁਨਿਆਦੀ ਢਾਂਚੇ ਦਾ ਜਾਇਜ਼ਾ ਲਿਆ।

ਇਸ ਦੌਰਾਨ ਉਨ੍ਹਾਂ ਫੈਂਸਿੰਗ, ਬਾਕਸਿੰਗ, ਜੂਡੋ, ਬੈਡਮਿੰਟਨ, ਐਥਲੈਟਿਕਸ ਸਮੇਤ ਹੋਰਨਾਂ ਖੇਡਾਂ ਦੀ ਸਿਖਲਾਈ ਦਾ ਨਿਰੀਖਣ ਕੀਤਾ ਅਤੇ ਵੱਖ-ਵੱਖ ਖੇਡਾਂ ਦੇ ਕੋਚਾਂ ਅਤੇ ਖਿਡਾਰੀਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਤੋਂ ਸਿਖਲਾਈ ਅਤੇ ਖੇਡ ਸਹੂਲਤਾਂ ਸਬੰਧੀ ਫੀਡਬੈਕ ਪ੍ਰਾਪਤ ਕੀਤਾ।

ਦੌਰੇ ਦੌਰਾਨ ਜ਼ਿਲ੍ਹਾ ਖੇਡ ਅਧਿਕਾਰੀ (ਡੀਐਸਓ) ਨਵਜੋਤ ਧਾਲੀਵਾਲ ਨੇ ਪੋਲੋ ਗਰਾਊਂਡ ਨਾਲ ਸਬੰਧਤ ਵੱਖ-ਵੱਖ ਸਮੱਸਿਆਵਾਂ ਅਤੇ ਲੋੜਾਂ ਚੇਅਰਮੈਨ ਸ੍ਰੀ ਮਹਿਤਾ ਦੇ ਧਿਆਨ ਵਿੱਚ ਲਿਆਂਦੀਆਂ। ਚੇਅਰਮੈਨ ਮਹਿਤਾ ਨੇ ਭਰੋਸਾ ਦਿੱਤਾ ਕਿ ਖਿਡਾਰੀਆਂ ਅਤੇ ਖੇਡ ਵਿਭਾਗ ਵੱਲੋਂ ਉਠਾਏ ਗਏ ਜਾਇਜ਼ ਮਸਲਿਆਂ ਦਾ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰਕੇ ਜਲਦੀ ਹੱਲ ਕਰਵਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਉਨ੍ਹਾਂ ਇਹ ਵੀ ਕਿਹਾ ਕਿ ਜਿੱਥੇ ਲੋੜ ਪਵੇਗੀ, ਉੱਥੇ ਜ਼ਿਲ੍ਹਾ ਯੋਜਨਾ ਕਮੇਟੀ ਵੱਲੋਂ ਵੀ ਫੰਡ ਉਪਲਬਧ ਕਰਵਾਉਣ ਦੀ ਪੂਰੀ ਕੋਸ਼ਿਸ਼ ਕੀਤੀ ਜਾਵੇਗੀ, ਤਾਂ ਜੋ ਖਿਡਾਰੀਆਂ ਨੂੰ ਹੋਰ ਬਿਹਤਰ ਖੇਡ ਸਹੂਲਤਾਂ ਮਿਲ ਸਕਣ।

ਚੇਅਰਮੈਨ ਸ੍ਰੀ ਮਹਿਤਾ ਨੇ ਕਿਹਾ ਕਿ ਮਾਣਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਖੇਡਾਂ ਨੂੰ ਪ੍ਰਫੁੱਲਤ ਕਰਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਦ੍ਰਿੜ੍ਹ ਇਰਾਦੇ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਨੌਜਵਾਨ ਖੇਡ ਮੈਦਾਨਾਂ ਨਾਲ ਜੁੜਦੇ ਹਨ ਤਾਂ ਉਨ੍ਹਾਂ ਦੀ ਊਰਜਾ ਸਕਾਰਾਤਮਕ ਦਿਸ਼ਾ ਵੱਲ ਲੱਗਦੀ ਹੈ ਅਤੇ ਉਹ ਸਿਹਤਮੰਦ ਤੇ ਨਸ਼ਾ-ਮੁਕਤ ਸਮਾਜ ਦੀ ਸਿਰਜਣਾ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸੇ ਸੋਚ ਨਾਲ ਪੰਜਾਬ ਸਰਕਾਰ ਖੇਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ, ਖਿਡਾਰੀਆਂ ਨੂੰ ਆਧੁਨਿਕ ਸਹੂਲਤਾਂ ਪ੍ਰਦਾਨ ਕਰਨ ਅਤੇ ਪਿੰਡਾਂ ਤੋਂ ਲੈ ਕੇ ਸ਼ਹਿਰਾਂ ਤੱਕ ਖੇਡ ਸੱਭਿਆਚਾਰ ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ।

Advertisement
Advertisement
Advertisement
Advertisement
Scroll to Top