Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 5:32 am

+91 90915 01313 , +91 90916 01313

punjabbanni@gmail.com
punjabbani@yahoo.com

ਸ਼ਹਿਰ ਦੀ ਸਫ਼ਾਈ ਵਿੱਚ ਕੋਈ ਢਿੱਲ ਬਰਦਾਸ਼ਤ ਨਹੀਂ ਹੋਵੇਗੀ: ਮੇਅਰ ਕੁੰਦਨ ਗੋਗੀਆ

ਸ਼ਹਿਰ ਦੀ ਸਫ਼ਾਈ ਵਿੱਚ ਕੋਈ ਢਿੱਲ ਬਰਦਾਸ਼ਤ ਨਹੀਂ ਹੋਵੇਗੀ: ਮੇਅਰ ਕੁੰਦਨ ਗੋਗੀਆ

ਪਟਿਆਲਾ, 2 ਜੁਲਾਈ : ਸ਼ਹਿਰ ਨੂੰ ਸਾਫ਼, ਸੁੰਦਰ ਅਤੇ ਸਿਹਤਮੰਦ ਬਣਾਉਣ ਦੇ ਮਕਸਦ ਨਾਲ ਮੇਅਰ ਕੁੰਦਨ ਗੋਗੀਆ ਨੇ ਅੱਜ ਨਗਰ ਨਿਗਮ ਦੇ ਸੈਨਿਟਰੀ ਵਿਭਾਗ ਦੇ ਸੈਨਿਟਰੀ ਇੰਸਪੈਕਟਰਾਂ, ਕਮਿਊਨਿਟੀ ਫੈਸਿਲੀਟੇਟਰਾਂ ਅਤੇ ਮੋਟੀਵੇਟਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਮੀਟਿੰਗ ਦੌਰਾਨ ਸ਼ਹਿਰ ਦੀ ਸਫ਼ਾਈ ਵਿਵਸਥਾ ਨੂੰ ਹੋਰ ਮਜ਼ਬੂਤ ਅਤੇ ਪ੍ਰਭਾਵਸ਼ਾਲੀ ਬਣਾਉਣ ਲਈ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।
ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਸਾਫ਼-ਸੁਥਰਾ ਸ਼ਹਿਰ ਹਰ ਨਾਗਰਿਕ ਦਾ ਅਧਿਕਾਰ ਹੈ ਅਤੇ ਇਸ ਨੂੰ ਯਕੀਨੀ ਬਣਾਉਣ ਲਈ ਨਗਰ ਨਿਗਮ ਪੂਰੀ ਤਨਦੇਹੀ ਨਾਲ ਕੰਮ ਕਰ ਰਿਹਾ ਹੈ। ਉਨ੍ਹਾਂ ਸੈਨਿਟਰੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਹਰ ਵਾਰਡ ਵਿੱਚ ਸਫ਼ਾਈ ਪ੍ਰਬੰਧ ਦੀ ਲਗਾਤਾਰ ਨਿਗਰਾਨੀ ਕਰਨ ਅਤੇ ਜਿੱਥੇ ਵੀ ਕਿਸੇ ਕਿਸਮ ਦੀ ਕਮੀ ਸਾਹਮਣੇ ਆਵੇ, ਉਸ ਦਾ ਤੁਰੰਤ ਹੱਲ ਕੀਤਾ ਜਾਵੇ।
ਮੀਟਿੰਗ ਦੌਰਾਨ ਘਰ-ਘਰ ਜਾ ਕੇ ਲੋਕਾਂ ਨੂੰ ਸਫ਼ਾਈ ਪ੍ਰਤੀ ਜਾਗਰੂਕ ਕਰਨ, ਗਿੱਲੇ ਅਤੇ ਸੁੱਕੇ ਕੂੜੇ ਦੀ ਵੱਖ-ਵੱਖ ਸੰਭਾਲ ਲਈ ਪ੍ਰੇਰਿਤ ਕਰਨ ਅਤੇ ਜਨਤਕ ਥਾਵਾਂ ‘ਤੇ ਕੂੜਾ ਨਾ ਸੁੱਟਣ ਬਾਰੇ ਵੀ ਵਿਸ਼ੇਸ਼ ਜ਼ੋਰ ਦਿੱਤਾ ਗਿਆ। ਮੇਅਰ ਨੇ ਕਿਹਾ ਕਿ ਜਦੋਂ ਤੱਕ ਲੋਕਾਂ ਦੀ ਭਾਗੀਦਾਰੀ ਨਹੀਂ ਹੋਵੇਗੀ, ਉਦੋਂ ਤੱਕ ਸਫ਼ਾਈ ਮੁਹਿੰਮ ਨੂੰ ਪੂਰੀ ਸਫ਼ਲਤਾ ਨਹੀਂ ਮਿਲ ਸਕਦੀ।
ਉਨ੍ਹਾਂ ਕਿਹਾ ਕਿ ਨਗਰ ਨਿਗਮ ਦਾ ਉਦੇਸ਼ ਸਿਰਫ਼ ਸਫ਼ਾਈ ਕਰਵਾਉਣਾ ਹੀ ਨਹੀਂ, ਸਗੋਂ ਸ਼ਹਿਰ ਵਾਸੀਆਂ ਵਿੱਚ ਸਫ਼ਾਈ ਪ੍ਰਤੀ ਸਥਾਈ ਜਾਗਰੂਕਤਾ ਪੈਦਾ ਕਰਨਾ ਵੀ ਹੈ। ਇਸ ਲਈ ਸੈਨਿਟਰੀ ਵਿਭਾਗ ਦੀਆਂ ਟੀਮਾਂ ਹਰ ਵਾਰਡ ਵਿੱਚ ਲੋਕਾਂ ਨਾਲ ਸਿੱਧਾ ਸੰਪਰਕ ਕਰਕੇ ਉਨ੍ਹਾਂ ਨੂੰ ਸਫ਼ਾਈ ਦੇ ਮਹੱਤਵ ਬਾਰੇ ਜਾਣੂ ਕਰਵਾਉਣਗੀਆਂ।
ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਨਗਰ ਨਿਗਮ ਪਟਿਆਲਾ ਨੂੰ ਸਾਫ਼, ਸੁੰਦਰ ਅਤੇ ਸਿਹਤਮੰਦ ਸ਼ਹਿਰ ਬਣਾਉਣ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਿਹਾ ਹੈ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਸਫ਼ਾਈ ਨੂੰ ਆਪਣੀ ਸਾਂਝੀ ਜ਼ਿੰਮੇਵਾਰੀ ਸਮਝਦਿਆਂ ਨਗਰ ਨਿਗਮ ਦਾ ਪੂਰਾ ਸਹਿਯੋਗ ਦੇਣ, ਤਾਂ ਜੋ ਪਟਿਆਲਾ ਨੂੰ ਸਫ਼ਾਈ ਦੇ ਖੇਤਰ ਵਿੱਚ ਇੱਕ ਮਿਸਾਲੀ ਸ਼ਹਿਰ ਬਣਾਇਆ ਜਾ ਸਕੇ।
Advertisement
Advertisement
Advertisement
Advertisement
Scroll to Top