Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 12 Aug 2026 | 12:31 pm

+91 90915 01313 , +91 90916 01313

punjabbanni@gmail.com
punjabbani@yahoo.com

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਬਦਲ ਰਹੀ ਹੈ ਪੰਜਾਬ ਦੇ ਸਿਹਤ ਢਾਂਚੇ ਦੀ ਤਸਵੀਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਬਦਲ ਰਹੀ ਹੈ ਪੰਜਾਬ ਦੇ ਸਿਹਤ ਢਾਂਚੇ ਦੀ ਤਸਵੀਰ

ਪਟਿਆਲਾ, 25 ਜੂਨ : ਪੰਜਾਬ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਸੂਬੇ ਦੇ ਸਿਹਤ ਖੇਤਰ ਦੀ ਤਸਵੀਰ ਬਦਲ ਰਹੀ ਹੈ। ਸਟੇਟ ਹੈਲਥ ਏਜੰਸੀ (ਐੱਸਐੱਚਏ) ਪੰਜਾਬ ਅਨੁਸਾਰ, ਪਟਿਆਲਾ ਜ਼ਿਲ੍ਹਾ ਇਸ ਯੋਜਨਾ ਨੂੰ ਅਪਣਾਉਣ ਅਤੇ ਇਸਦੀ ਵਰਤੋਂ ਵਿੱਚ ਸਭ ਤੋਂ ਅੱਗੇ ਹੈ ਅਤੇ ਪ੍ਰੋਗਰਾਮ ਅਧੀਨ ਰਾਜ ਵਿੱਚ ਸਭ ਤੋਂ ਵੱਧ ਮਰੀਜ਼ਾਂ ਅਤੇ ਖਰਚ ਦੇ ਮਾਮਲੇ ਵਿੱਚ ਸਿਖ਼ਰ ’ਤੇ ਹੈ। ਪੂਰੇ ਪੰਜਾਬ ਵਿੱਚ 4,43,906 ਤੋਂ ਵੱਧ ਮਰੀਜ਼ ਲਾਭ ਲੈ ਚੁੱਕੇ ਹਨ ਅਤੇ ਜਿਸ ਦੇ ਕੁੱਲ 782.79 ਕਰੋੜ ਤੋਂ ਵੱਧ ਦਾ ਖਰਚ ਹੋਇਆ ਹੈ।
ਸਰਕਾਰੀ ਅਤੇ ਸੂਚੀਬੱਧ ਕੀਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਉਣ ਲਈ ਡਿਜ਼ਾਈਨ ਕੀਤੀ ਗਈ ‘ਮੁੱਖ ਮੰਤਰੀ ਸਿਹਤ ਯੋਜਨਾ’ , ਸੂਬੇ ਦੀਆਂ ਸਭ ਤੋਂ ਵਧੀਆ ਲੋਕ ਭਲਾਈ ਯੋਜਨਾਵਾਂ ਵਿੱਚੋਂ ਇੱਕ ਬਣ ਚੁੱਕੀ ਹੈ। ਐੱਸ.ਐੱਚ.ਏ. ਪੰਜਾਬ ਦੇ ਤਾਜ਼ਾ ਅੰਕੜਿਆਂ ਮੁਤਾਬਿਕ (23 ਜੂਨ ਤੱਕ) ਇਸ ਯੋਜਨਾ ਨੇ ਵੱਡੇ ਪੱਧਰ ’ਤੇ ਤਬਦੀਲੀ ਲਿਆਂਦੀ ਹੈ।
 ਪਟਿਆਲਾ ਯੋਜਨਾ ਦਾ ਲਾਭ ਲੈਣ ਵਿੱਚ ਸਭ ਤੋਂ ਅੱਗੇ ਹੈ, ਜਿੱਥੇ 52,672 ਮਰੀਜ਼ਾਂ ਦੇ ਇਲਾਜ਼ ਉੱਪਰ ਲਗਭਗ 79.15 ਕਰੋੜ ਰੁਪਏ ਖਰਚੇ ਗਏ ਹਨ। ਇਸ ਤੋਂ ਬਾਅਦ ਬਠਿੰਡਾ ਹੈ ਜਿੱਥੇ 30,813 ਮਰੀਜ਼ਾਂ ਉੱਤੇ 76.81 ਕਰੋੜ ਰੁਪਿਆ ਖਰਚਿਆ ਗਿਆ ਹੈ, ਜਦਕਿ ਲੁਧਿਆਣਾ ਵਿੱਚ 44,227 ਮਰੀਜ਼ਾਂ ਉੱਤੇ 60.54 ਕਰੋੜ ਰੁਪਏ ਦਾ ਖਰਚਾ ਦਰਜ ਕੀਤਾ ਗਿਆ ਹੈ। ਪਟਿਆਲਾ ਦੀ ਅਗਵਾਈ ਤੋਂ ਲੱਗਦਾ ਹੈ ਕਿ ਇੱਥੇ ਹਸਪਤਾਲਾਂ ਨਾਲ ਬਿਹਤਰ ਸਬੰਧ ਅਤੇ ਲਾਭਪਾਤਰੀਆਂ ਵਿੱਚ ਯੋਜਨਾ ਬਾਰੇ ਵਧੇਰੇ ਜਾਗਰੂਕਤਾ ਹੈ।
ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਇੱਕ ਬਿਆਨ ਵਿੱਚ ਕਿਹਾ, “ਇਹ ਲੋਕਾਂ ਨੂੰ ਉਨ੍ਹਾਂਦੀ ਜੇਬ ਚੋਂ ਹੋਣ ਵਾਲੇ ਵੱਡੇ ਸਿਹਤ ਖਰਚਿਆਂ ਤੋਂ ਰਾਹਤ ਦਿੱਤੀ ਹੈ।” ਉਨ੍ਹਾਂ ਕਿਹਾ, “ਮੁੱਖ ਮੰਤਰੀ ਸਿਹਤ ਯੋਜਨਾ ਸਿਰਫ਼ ਕਾਗਜ਼ ’ਤੇ ਅਧਾਰਤ ਨੀਤੀ ਨਹੀਂ ਸਗੋਂ ਉਨ੍ਹਾਂ ਪਰਿਵਾਰਾਂ ਲਈ ਜੀਵਨ ਰੇਖਾ ਹੈ ਜਿਨ੍ਹਾਂ ਨੂੰ ਕਿਸੇ ਵੇਲੇ ਹਸਪਤਾਲ ਦੇ ਬਿਲ ਬੀਮਾਰੀ ਤੋਂ ਵੀ ਵੱਧ ਡਰਾਉਂਦੇ ਸਨ। ਪੂਰੇ ਪੰਜਾਬ ਵਿੱਚ ਯੋਜਨਾ ਦਾ ਪ੍ਰਭਾਵ ਸਪੱਸ਼ਟ ਨਜ਼ਰ ਆ ਰਿਹਾ ਹੈ।
ਜਲੰਧਰ (27,682 ਮਰੀਜ਼), ਅੰਮ੍ਰਿਤਸਰ (20,503) ਅਤੇ ਐੱਸ.ਏ.ਐੱਸ. ਨਗਰ (20,085) ਵਰਗੇ ਜ਼ਿਲਿ੍ਹਆਂ ਨੇ ਯੋਜਨਾ ਦਾ ਵਿਆਪਕ ਲਾਭ ਲਿਆ ਹੈ, ਜਦਕਿ ਛੋਟੇ ਜ਼ਿਲ੍ਹੇ ਜਿਵੇਂ ਕਪੂਰਥਲਾ (9,384) ਅਤੇ ਮਲੇਰਕੋਟਲਾ (3,181) ਵਿੱਚ ਵੀ ਯੋਜਨਾ ਦੀ ਪਹੁੰਚ ਅਤੇ ਵਰਤੋਂ ਲਗਾਤਾਰ ਵਧ ਰਹੀ ਹੈ।
Advertisement
Advertisement
Advertisement
Advertisement
Scroll to Top