Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 11:50 am

+91 90915 01313 , +91 90916 01313

punjabbanni@gmail.com
punjabbani@yahoo.com

ਬੇਅਦਬੀ ਦੇ ਦੋਸ਼ੀਆਂ ਨੂੰ 15 ਸਾਲ ਤੱਕ ਪਨਾਹ ਦੇਣ ਵਾਲਿਆਂ ਨੂੰ ਸੰਗਤ ਕਦੇ ਮੁਆਫ਼ ਨਹੀਂ ਕਰ ਸਕਦੀ-ਮੁੱਖ ਮੰਤਰੀ

ਬੇਅਦਬੀ ਦੇ ਦੋਸ਼ੀਆਂ ਨੂੰ 15 ਸਾਲ ਤੱਕ ਪਨਾਹ ਦੇਣ ਵਾਲਿਆਂ ਨੂੰ ਸੰਗਤ ਕਦੇ ਮੁਆਫ਼ ਨਹੀਂ ਕਰ ਸਕਦੀ-ਮੁੱਖ ਮੰਤਰੀ

ਪਟਿਆਲਾ, 27 ਜੂਨ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਪੱਸ਼ਟ ਤੌਰ ’ਤੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ੀਆਂ ਨੂੰ 15 ਸਾਲ ਤੱਕ ਪਨਾਹ ਦੇਣ ਵਾਲਿਆਂ ਨੂੰ ਸੰਗਤ ਕਦੇ ਵੀ ਮੁਆਫ਼ ਨਹੀਂ ਕਰ ਸਕਦੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਸ ਘਿਨਾਉਣੇ ਅਪਰਾਧ ਦੇ ਜ਼ਿੰਮੇਵਾਰ ਲੋਕ ਛੇਤੀ ਹੀ ਜੇਲ੍ਹ ਦੀਆਂ ਸ਼ਲਾਖਾਂ ਪਿੱਛੇ ਹੋਣਗੇ।
ਪਟਿਆਲਾ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਸਮਾਣਾ ਦੇ ਪਿੰਡ ਗਾਜੇਵਾਸ ਵਿਖੇ ‘ਲੋਕ ਮਿਲਣੀ’ ਦੌਰਾਨ ਮੁੱਖ ਮੰਤਰੀ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ-2026’ ਬੇਅਦਬੀ ਕਰਨ ਵਾਲੇ ਕਿਸੇ ਵੀ ਵਿਅਕਤੀ ਲਈ ਸਖ਼ਤ ਤੋਂ ਸਖ਼ਤ ਸਜ਼ਾ ਦੀ ਵਿਵਸਥਾ ਕਰੇਗਾ।
ਮੁੱਖ ਮੰਤਰੀ ਨੇ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਲੋਕ-ਪੱਖੀ ਸ਼ਾਸਨ ਦਾ ਜ਼ਿਕਰ ਕਰਦਿਆਂ ਕਿਹਾ ਕਿ ਲੋਕਾਂ ਦਾ ਪੈਸਾ ਵਿਕਾਸ, ਸਕੂਲਾਂ, ਹਸਪਤਾਲਾਂ ਅਤੇ ਸੜਕਾਂ ‘ਤੇ ਖ਼ਰਚ ਕੀਤਾ ਜਾ ਰਹੀ ਹੈ, ਜਦਕਿ 90 ਫੀਸਦੀ ਤੋਂ ਵੱਧ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ ਅਤੇ 68,000 ਤੋਂ ਵੱਧ ਨੌਜਵਾਨਾਂ ਨੇ ਬਿਨਾਂ ਕਿਸੇ ਰਿਸ਼ਵਤ ਜਾਂ ਸਿਫ਼ਾਰਸ਼ ਦੇ ਸਰਕਾਰੀ ਨੌਕਰੀਆਂ ਹਾਸਲ ਕੀਤੀਆਂ ਹਨ।
ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਕੁਝ ਅੰਸ਼ ਸਾਂਝੇ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲਿਖਿਆ: “ਅੱਜ ਸਮਾਣਾ ਵਿਧਾਨ ਸਭਾ ਹਲਕੇ ਦੇ ਪਿੰਡ ਗਾਜੇਵਾਸ ਵਿਖੇ ‘ਲੋਕ ਮਿਲਣੀ’ ਦੌਰਾਨ ਲੋਕਾਂ ਨਾਲ ਰਾਬਤਾ ਕਾਇਮ ਕੀਤਾ। ਲੋਕਾਂ ਵੱਲੋਂ ਭਰਵਾਂ ਹੁੰਗਾਰਾ ਅਤੇ ਅਥਾਹ ਪਿਆਰ ਮਿਲਿਆ। ਪਿੰਡ ਗਾਜੇਵਾਸ ਦੇ ਵਿਕਾਸ ਲਈ ਪਿੰਡ ਦੇ ਸਰਪੰਚ ਨੂੰ 51 ਲੱਖ ਰੁਪਏ ਦੀ ਗ੍ਰਾਂਟ ਦਾ ਚੈੱਕ ਸੌਂਪਿਆ। ਔਰਤਾਂ ਲਈ ਵਿੱਤੀ ਸੁਰੱਖਿਆ, ਮੁਫ਼ਤ ਸਿਹਤ ਸਹੂਲਤਾਂ ਅਤੇ ਹਰ ਪਿੰਡ ਵਿੱਚ ਬਿਹਤਰ ਸਹੂਲਤਾਂ ਯਕੀਨੀ ਬਣਾਉਣਾ ਸਾਡੀ ਮੁੱਖ ਤਰਜੀਹ ਹੈ।”
ਪੋਸਟ ਦੇ ਅੰਤ ਵਿੱਚ ਲਿਖਿਆ, “ਸਾਡਾ ਇੱਕੋ ਇੱਕ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਹਰ ਘਰ ਨੂੰ ਬਿਹਤਰ ਸਹੂਲਤਾਂ ਮਿਲਣ ਅਤੇ ਪੰਜਾਬ ਨੂੰ ਹਰ ਖੇਤਰ ਵਿੱਚ ਨੰਬਰ ਇਕ ਸੂਬਾ ਬਣਾਇਆ ਜਾ ਸਕੇ। ਲੋਕਾਂ ਦੇ ਆਸ਼ੀਰਵਾਦ ਅਤੇ ਸਹਿਯੋਗ ਨਾਲ ਅਸੀਂ ਇੱਕ ਵਾਰ ਫਿਰ ਰੰਗਲਾ ਪੰਜਾਬ ਬਣਾਉਣ ਲਈ ਇਕੱਠੇ ਅੱਗੇ ਵਧ ਰਹੇ ਹਾਂ। ਇਨਕਲਾਬ ਜ਼ਿੰਦਾਬਾਦ।”
ਲੋਕ ਮਿਲਣੀ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਗੁਨਾਹਗਾਰਾਂ ਨੂੰ ਸਿੱਖ ਪੰਥ ਅਤੇ ਗੁਰੂ ਸਾਹਿਬਾਨ ਨਾਲ ਕੀਤੀ ਗੱਦਾਰੀ ਲਈ ਕਦੇ ਵੀ ਮੁਆਫ਼ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ, “ਬਾਦਲਾਂ ਦੇ ਰਾਜ ਦੌਰਾਨ ਬੇਅਦਬੀ ਦੀਆਂ ਸਭ ਤੋਂ ਵੱਧ ਘਟਨਾਵਾਂ ਵਾਪਰੀਆਂ, ਪਰ ਕਿਸੇ ਨੂੰ ਵੀ ਸਜ਼ਾ ਨਹੀਂ ਦਿੱਤੀ ਗਈ। ਦੋਸ਼ੀਆਂ ਖ਼ਿਲਾਫ਼ ਕਾਰਵਾਈ ਕਰਨ ਦੀ ਬਜਾਏ ਨਿਰਦੋਸ਼ ਸਿੱਖ ਸੰਗਤ ‘ਤੇ ਗੋਲੀ ਚਲਾਉਣ ਦੇ ਹੁਕਮ ਦਿੱਤੇ ਗਏ। ਬਾਦਲਾਂ ਤੋਂ ਬਾਅਦ ਸੱਤਾ ਵਿੱਚ ਆਏ ਕੈਪਟਨ ਅਮਰਿੰਦਰ ਸਿੰਘ ਨੇ ਵੀ ਇਸ ਘਿਨਾਉਣੇ ਅਪਰਾਧ ਦੇ ਦੋਸ਼ੀਆਂ ਨੂੰ ਸਜ਼ਾ ਦੇ ਕੇ ਸਿੱਖ ਸੰਗਤ ਦੀਆਂ ਭਾਵਨਾਵਾਂ ਨੂੰ ਸ਼ਾਂਤ ਕਰਨ ਲਈ ਕੁਝ ਨਹੀਂ ਕੀਤਾ।”
ਉਨ੍ਹਾਂ ਕਿਹਾ ਕਿ ਅਸਲ ਵਿੱਚ ਇਹ ਲੋਕ ਮਨੁੱਖਤਾ ਵਿਰੁੱਧ ਨਾ-ਮੁਆਫ਼ੀਯੋਗ ਅਪਰਾਧ ਕਰਨ ਵਾਲੇ ਸਮਾਜ ਵਿਰੋਧੀ ਅਨਸਰਾਂ ਨਾਲ ਮਿਲੇ ਹੋਏ ਸਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹੀ ਕਾਰਨ ਹੈ ਕਿ ਇਹ ਲੋਕ ਅਤੇ ਇਨ੍ਹਾਂ ਦੇ ਹੱਥ-ਠੋਕੇ ਹੁਣ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਦੀ ਮੁਖਾਲਫ਼ਤ ਕਰ ਰਹੇ ਹਨ ਕਿਉਂਕਿ ਉਹ ਜਾਣਦੇ ਹਨ ਕਿ ਉਹ ਆਪਣੇ ਪਾਪਾਂ ਲਈ ਕਾਨੂੰਨ ਦੇ ਕਟਹਿਰੇ ਵਿੱਚ ਬੇਨਕਾਬ ਹੋ ਜਾਣਗੇ। ਇਨ੍ਹਾਂ ਆਗੂਆਂ ਨੂੰ ਆਪਣੇ ਪਾਪਾਂ ਦਾ ਖ਼ਮਿਆਜ਼ਾ ਭੁਗਤਣਾ ਪਵੇਗਾ ਅਤੇ ਉਹ ਜਲਦ ਹੀ ਜੇਲ੍ਹ ਦੀਆਂ ਸ਼ਲਾਖਾਂ ਪਿੱਛੇ ਹੋਣਗੇ।”
Advertisement
Advertisement
Advertisement
Advertisement
Scroll to Top