Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Tuesday, 30 Jun 2026 | 3:43 pm

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

'ਖੇਡਾਂ ਵਤਨ ਪੰਜਾਬ ਦੀਆਂ 2023 ਸੀਜ਼ਨ-2'

ਦੁਆਰਾ: Punjab Bani ਪ੍ਰਕਾਸ਼ਿਤ :Tuesday, 05 September, 2023, 07:54 PM

‘ਖੇਡਾਂ ਵਤਨ ਪੰਜਾਬ ਦੀਆਂ 2023 ਸੀਜ਼ਨ-2’

ਬਲਾਕ ਪੱਧਰੀ ਖੇਡਾਂ ‘ਚ ਭੁਨਰਹੇੜੀ ਬਲਾਕ ਦੇ ਖਿਡਾਰੀਆਂ ਨੇ ਦਿਖਾਏ ਆਪਣੀ ਖੇਡ ਪ੍ਰਤਿਭਾ ਦੇ ਜੌਹਰ

-ਬਲਾਕ ਭੁਨਰਹੇੜੀ ‘ਚ 1500 ਦੇ ਕਰੀਬ ਖਿਡਾਰੀਆਂ ਨੇ ਲਿਆ ਹਿੱਸਾ

ਪਟਿਆਲਾ, 5 ਸਤੰਬਰ:
‘ਖੇਡਾਂ ਵਤਨ ਪੰਜਾਬ ਦੀਆਂ’ ਦੇ ਚੱਲ ਰਹੇ ਬਲਾਕ ਪੱਧਰੀ ਮੁਕਾਬਲਿਆਂ ਦਾ ਅੱਜ ਦੂਜਾ ਪੜਾਅ ਸ਼ੁਰੂ ਹੋਇਆ ਜਿਸ ‘ਚ ਬਲਾਕ ਭੁਨਰਹੇੜੀ ਦੇ ਸ਼ਹੀਦ ਊਧਮ ਸਿੰਘ ਸਟੇਡੀਅਮ ਵਿਖੇ 1500 ਦੇ ਕਰੀਬ ਖਿਡਾਰੀਆਂ ਨੇ ਆਪਣੇ ਖੇਡ ਪ੍ਰਤਿਭਾ ਦੇ ਜੌਹਰ ਦਿਖਾਏ। ਇਸ ਮੌਕੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਲਈ ਸਿਮਰਨਜੀਤ ਕੌਰ ਪਠਾਣਮਾਜਰਾ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ।
ਇਸ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਹਰਪਿੰਦਰ ਸਿੰਘ ਨੇ ਦੱਸਿਆ ਕਿ ਨੈਸ਼ਨਲ ਸਟਾਈਲ ਕਬੱਡੀ ਵਿੱਚ ਅੰਡਰ 14 ਲੜਕਿਆਂ ਦੇ ਸੈਮੀ ਫਾਈਨਲ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਡਾਣਾ ਨੇ ਸਰਕਾਰੀ ਹਾਈ ਸਕੂਲ ਭਸਮੜਾ ਦੀ ਟੀਮ ਨੂੰ 27-20 ਦੇ ਫ਼ਰਕ ਨਾਲ ਹਰਾਇਆ। ਫਾਈਨਲ ਮੈਚ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਡਾਣਾ ਦੀ ਟੀਮ ਨੇ ਜੱਜ ਮਾਡਰਨ ਸਕੂਲ ਦੀ ਟੀਮ ਨੂੰ 32-23 ਦੇ ਫ਼ਰਕ ਨਾਲ ਹਰਾ ਕੇ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ।
ਇਸੇ ਤਰ੍ਹਾਂ ਖੋ-ਖੋ ਅੰਡਰ 14 ਲੜਕਿਆਂ ਵਿੱਚ ਸਰਕਾਰੀ ਮਿਡਲ ਸਕੂਲ ਜੂਲਕਾ ਨੇ ਪਹਿਲਾ ਸਥਾਨ ਅਤੇ ਸਰਕਾਰੀ ਮਿਡਲ ਸਕੂਲ ਕਰਤਾਰਪੁਰ ਚਰਾਸੋਂ ਨੇ ਦੂਸਰਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਅੰਡਰ 14 ਲੜਕੀਆਂ ਵਿੱਚ ਸਰਕਾਰੀ ਹਾਈ ਸਕੂਲ ਦੁਧਨਸਾਧਾਂ ਨੇ ਪਹਿਲਾ ਸਥਾਨ ਅਤੇ ਸਰਕਾਰੀ ਮਿਡਲ ਸਕੂਲ ਕਰਤਾਰਪੁਰ ਚਰਾਸੋਂ ਨੇ ਦੂਸਰਾ ਸਥਾਨ ਪ੍ਰਾਪਤ ਕਰਕੇ ਜਿੱਤ ਹਾਸਲ ਕੀਤੀ।
ਜ਼ਿਲ੍ਹਾ ਖੇਡ ਅਫ਼ਸਰ ਨੇ ਗੁਰਵਿੰਦਰ ਸਿੰਘ ਕਨਵੀਨਰ, ਨਵਿੰਦਰ ਸਿੰਘ ਕੋ-ਕਨਵੀਨਰ, ਨਵਜੋਤਪਾਲ ਸਿੰਘ, ਮੁਹੰਮਦ ਲਤੀਫ, ਸ਼ਹਿਨਾਜ ਖਾਨ ਅਤੇ ਸਿੱਖਿਆ ਵਿਭਾਗ ਦਾ ਇਹਨਾਂ ਟੂਰਨਾਮੈਂਟਾਂ ਨੂੰ ਸਫਲ ਬਣਾਉਣ ਲਈ ਧੰਨਵਾਦ ਕੀਤਾ। ਜ਼ੋਨ ਕਨਵੀਨਰ ਤਰਸੇਮ ਸਿੰਘ, ਸਟੇਟ ਅਵਾਰਡੀ ਲੈਕ. ਨਿਰੰਜਣ ਸਿੰਘ ਨੇ ਸਟੇਜ ਕੰਪੇਅਰ ਕੀਤਾ। ਮੈਚ ਖਿਡਾਉਣ ਲਈ ਜ਼ਿੰਮੇਵਾਰੀ ਇਸ ਬਲਾਕ ਦੇ ਵੱਖ-ਵੱਖ ਸਕੂਲਾਂ ਦੇ ਸਰੀਰਕ ਸਿੱਖਿਆ ਦੇ ਅਧਿਆਪਕਾਂ ਦੀ ਲਗਾਈ ਗਈ ਜਿਨ੍ਹਾਂ ਨੇ ਸੁਚੱਜੇ ਢੰਗ ਨਾਲ ਸਾਰੀਆਂ ਖੇਡਾਂ ਦੇ ਮੈਚ ਕਰਵਾ ਕੇ ਆਪਣੀ ਜ਼ਿੰਮੇਵਾਰੀ ਨਿਭਾਈ।



Scroll to Top