Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 10:45 am

+91 90915 01313 , +91 90916 01313

punjabbanni@gmail.com
punjabbani@yahoo.com

ਵਿਦਿਆਰਥੀ ਨਾਲ ਕੁੱਟਮਾਰ ਦੇ ਦੋਸ ਹੇਠ ਅਕੈਡਮੀ ਡਾਇਰੈਕਟਰ 'ਤੇ ਪੁਲਿਸ ਨੇ ਕੀਤਾ ਕੇਸ ਦਰਜ

ਵਿਦਿਆਰਥੀ ਨਾਲ ਕੁੱਟਮਾਰ ਦੇ ਦੋਸ ਹੇਠ ਅਕੈਡਮੀ ਡਾਇਰੈਕਟਰ 'ਤੇ ਪੁਲਿਸ ਨੇ ਕੀਤਾ ਕੇਸ ਦਰਜ

ਬਠਿੰਡਾ, 27 ਜੂਨ 2026 : ਬਠਿੰਡਾ ਪੁਲਸ ਨੇ ਅਕਾਲ ਅਕੈਡਮੀ ਦੇ ਡਾਇਰੈਕਟਰ ਤੇ ਇਕ ਵਿਦਿਆਰਥੀ ਨਾਲ ਕੁੱਟਮਾਰ ਕਰਨ ਦੇ ਦੋਸ਼ ਹੇਠ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦੇ ਅਨੁਸਾਰ ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਦੋਸ਼ੀ ਨੂੰ ਜਲਦ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਬਠਿੰਡਾ ਜ਼ਿਲ੍ਹੇ ਦੇ ਭੁੱਚੋ ਮੰਡੀ ਸਥਿਤ ਅਕਾਲ ਫਿਜ਼ੀਕਲ ਅਕੈਡਮੀ ਦੇ ਡਾਇਰੈਕਟਰ ਖ਼ਿਲਾਫ਼ ਪੁਲਿਸ ਭਰਤੀ ਦੀ ਤਿਆਰੀ ਕਰ ਰਹੇ ਇੱਕ ਨੌਜਵਾਨ ਨਾਲ ਕਥਿਤ ਕੁੱਟਮਾਰ ਕਰਨ ਦੇ ਦੋਸ਼ਾਂ ਹੇਠ ਮਾਮਲਾ ਦਰਜ ਕੀਤਾ ਗਿਆ ਹੈ। ਘਟਨਾ ਦੀ ਸੀਸੀਟੀਵੀ ਵੀਡੀਓ ਸੋਸ਼ਲ ਮੀਡੀਆ ‘ਤੇ ਸਾਹਮਣੇ ਆਉਣ ਤੋਂ ਬਾਅਦ ਨਥਾਣਾ ਪੁਲਿਸ ਨੇ ਪੀੜਤ ਦੀ ਸ਼ਿਕਾਇਤ ਦੇ ਆਧਾਰ ‘ਤੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਫਗਵਾੜਾ ਦੇ ਰਹਿਣ ਵਾਲੇ ਪ੍ਰਭਦੀਪ ਨੇ ਦੱਸਿਆ ਕਿ ਉਹ ਅਕੈਡਮੀ ਵਿੱਚ ਪੁਲਿਸ ਭਰਤੀ ਲਈ ਸਿਖਲਾਈ ਲੈ ਰਿਹਾ ਸੀ, ਜਿਥੇ ਉਸ ਨਾਲ ਕੁੱਟਮਾਰ ਕੀਤੀ ਗਈ ਹੈ। ਦੂਜੇ ਪਾਸੇ, ਪੁਲਿਸ ਦਾ ਕਹਿਣਾ ਹੈ ਕਿ ਸਾਰੇ ਤੱਥਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਸਬੂਤਾਂ ਦੇ ਆਧਾਰ ‘ਤੇ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Advertisement
Advertisement
Advertisement
Advertisement
Scroll to Top