Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 4:30 pm

+91 90915 01313 , +91 90916 01313

punjabbanni@gmail.com
punjabbani@yahoo.com

 ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਲਈ ਵੋਟਰ ਸੂਚੀਆਂ ਦੀ ਮੈਪਿੰਗ ਦਾ ਜਾਇਜ਼ਾ

 ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਲਈ ਵੋਟਰ ਸੂਚੀਆਂ ਦੀ ਮੈਪਿੰਗ ਦਾ ਜਾਇਜ਼ਾ

ਪਟਿਆਲਾ, 6 ਜੂਨ : ਪਟਿਆਲਾ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ. ਹਿਮਾਂਸ਼ੂ ਅਗਰਵਾਲ ਨੇ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਪਟਿਆਲਾ ਜ਼ਿਲ੍ਹੇ ਅੰਦਰ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਵੀਜ਼ਨ ਤੋਂ ਪਹਿਲਾਂ ਚੱਲ ਰਹੀ ਮੌਜੂਦਾ ਵੋਟਰ ਸੂਚੀਆਂ ਦੀ 2003 ਦੀਆਂ ਵੋਟਰ ਸੂਚੀਆਂ ਨਾਲ ਮੈਪਿੰਗ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਅੰਦਰ 84 ਫ਼ੀਸਦੀ ਮੈਪਿੰਗ ਹੋ ਚੁੱਕੀ ਹੈ ਅਤੇ ਬਾਕੀ ਰਹਿੰਦੀ ਮੈਪਿੰਗ ਜਲਦ ਖ਼ਤਮ ਕਰਨ ਲਈ ਜ਼ਿਲ੍ਹੇ ਭਰ ਦੇ ਸਾਰੇ ਬੂਥਾਂ ‘ਤੇ 7 ਜੂਨ ਐਤਵਾਰ ਨੂੰ ਸਪੈਸ਼ਲ ਕੈਂਪ ਵੀ ਲੱਗਣਗੇ।

ਏ.ਡੀ.ਸੀਜ ਅਨੁਪ੍ਰਿਤਾ ਜੌਹਲ, ਨਵਰੀਤ ਕੌਰ ਸੇਖੋਂ, ਸਾਰੇ ਐਸ.ਡੀ.ਐਮਜ਼-ਕਮ-ਈ.ਆਰ.ਓਜ਼ ਤੇ ਚੋਣ ਤਹਿਸੀਲਦਾਰ ਸਮੇਤ ਸੁਪਰਵਾਈਜ਼ਰਾਂ ਤੇ ਬੀ.ਐਲ.ਓਜ਼ ਨਾਲ ਬੈਠਕ ਕਰਦਿਆਂ ਜ਼ਿਲ੍ਹਾ ਚੋਣ ਅਫ਼ਸਰ ਨੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਡਿਊਟੀ ਨੂੰ ਵਾਧੂ ਡਿਊਟੀ ਨਾ ਸਮਝਿਆ ਜਾਵੇ, ਕਿਉਂਕਿ ਵੋਟਰ ਸੂਚੀਆਂ ਦੀ ਸੁਧਾਈ ਵੀ ਸਰਕਾਰੀ ਮੁਲਾਜਮਾਂ ਦੀ ਆਮ ਡਿਊਟੀ ਦਾ ਹੀ ਹਿੱਸਾ ਹੈ। ਉਨ੍ਹਾਂ ਕਿਹਾ ਕਿ ਬੇਸ਼ੱਕ ਇਹ ਕਾਫ਼ੀ ਔਖਾ ਕੰਮ ਹੈ ਪਰੰਤੂ ਅਸੰਭਵ ਨਹੀਂ ਹੈ, ਇਸ ਲਈ ਮੈਪਿੰਗ ਦੇ ਕੰਮ ਨੂੰ 100 ਫੀਸਦੀ ਮੁਕੰਮਲ ਕਰਨ ਲਈ ਇਸ ਵਿੱਚ ਗ਼ਲਤੀਆਂ (ਅਨਾਮਲੀਜ਼) ਖ਼ਤਮ ਕੀਤੀਆਂ ਜਾਣ ਅਤੇ ਮੈਪਿੰਗ ਵਧਾਈ ਜਾਵੇ।

ਡਾ. ਹਿਮਾਂਸ਼ੂ ਅਗਰਵਾਲ ਨੇ ਹਰ ਹਲਕੇ ਵਾਈਜ਼ ਜਾਇਜ਼ਾ ਲੈਂਦਿਆਂ ਹਦਾਇਤ ਕੀਤੀ ਕਿ ਭਾਰਤ ਚੋਣ ਕਮਿਸ਼ਨ ਦੇ ਕੰਮ ਨੂੰ ਗੰਭੀਰਤਾ ਨਾਲ ਲਿਆ ਜਾਵੇ ਅਤੇ ਸਾਰਾ ਪ੍ਰੋਫ਼ਾਰਮਾ ਧਿਆਨ ਨਾਲ ਭਰਿਆ ਜਾਵੇ, ਕਿਉਂਕਿ ਸੀਨੀਅਰ ਅਧਿਕਾਰੀਆਂ ਤੇ ਚੋਣ ਕਮਿਸ਼ਨ ਵੱਲੋਂ ਕਿਸੇ ਵੀ ਗ਼ਲਤੀ ਦਾ ਗੰਭੀਰ ਨੋਟਿਸ ਲਿਆ ਜਾਵੇਗਾ।

Advertisement
Advertisement
Advertisement
Advertisement
Scroll to Top