Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 4:08 pm

+91 90915 01313 , +91 90916 01313

punjabbanni@gmail.com
punjabbani@yahoo.com

ਵਿਸ਼ਵ ਯੋਗਾਸਨ ਚੈਂਪੀਅਨਸ਼ਿਪ 2026 'ਚ ਪੰਜਾਬ ਦੀ ਅਲਕਾ ਪੇਰੀਵਾਲ ਨੇ ਸੋਨ ਤਮਗਾ ਜਿੱਤਿਆ

ਵਿਸ਼ਵ ਯੋਗਾਸਨ ਚੈਂਪੀਅਨਸ਼ਿਪ 2026 'ਚ ਪੰਜਾਬ ਦੀ ਅਲਕਾ ਪੇਰੀਵਾਲ ਨੇ ਸੋਨ ਤਮਗਾ ਜਿੱਤਿਆ

ਅਹਿਮਦਾਬਾਦ, 10 ਜੂਨ 2026: ਅਹਿਮਦਾਬਾਦ ਦੇ ਏਕਾ ਏਰੀਨਾ ਵਿਖੇ 4 ਤੋਂ 8 ਜੂਨ ਤੱਕ ਚੱਲ ਰਹੀ ਪਹਿਲੀ ਵਿਸ਼ਵ ਯੋਗਾਸਨ ਚੈਂਪੀਅਨਸ਼ਿਪ 2026 ਵਿੱਚ ਪੰਜਾਬ ਦੀ ਅਲਕਾ ਪੇਰੀਵਾਲ ਨੇ ਸੋਨ ਤਮਗਾ ਜਿੱਤ ਕੇ ਪੰਜਾਬ ਅਤੇ ਭਾਰਤ ਦਾ ਨਾਮ ਰੌਸ਼ਨ ਕੀਤਾ ਹੈ।

ਇਸ ਇਤਿਹਾਸਕ ਚੈਂਪੀਅਨਸ਼ਿਪ ਦਾ ਉਦਘਾਟਨ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨੇ ਆਨਲਾਈਨ ਕੀਤਾ। ਉਦਘਾਟਨ ਸਮਾਰੋਹ ਵਿੱਚ ਗੁਜਰਾਤ ਦੇ ਮੁੱਖ ਮੰਤਰੀ ਸ਼੍ਰੀ ਭੁਪੇਂਦਰ ਪਟੇਲ, ਕੇਂਦਰੀ ਯੁਵਾ ਮਾਮਲੇ ਅਤੇ ਖੇਡ ਮੰਤਰੀ ਡਾ. ਮਨਸੁਖ ਮਾਂਡਵੀਆ ਅਤੇ ਵਿਸ਼ਵ ਯੋਗਾਸਨ ਦੇ ਪ੍ਰਧਾਨ ਸਵਾਮੀ ਰਾਮਦੇਵ ਮੌਜੂਦ ਸਨ।

ਯੋਗਾਸਨ ਭਾਰਤ ਦੇ ਪ੍ਰਧਾਨ ਸ਼੍ਰੀ ਉਦਿਤ ਸ਼ੇਠ ਅਤੇ ਜਨਰਲ ਸਕੱਤਰ ਡਾ. ਜੈਦੀਪ ਆਰੀਆ ਜੀ ਨੇ ਇਸ ਇਤਿਹਾਸਕ ਸਮਾਗਮ ਨੂੰ ਭਾਰਤ ਲਈ ਰਾਸ਼ਟਰੀ ਮਾਣ ਬਣਾਉਣ ਲਈ ਬਹੁਤ ਮਿਹਨਤ ਕੀਤੀ ਹੈ। ਉਨ੍ਹਾਂ ਦੀ ਦੂਰਦਰਸ਼ਤਾ ਅਤੇ ਸਮਰਪਣ ਯੋਗਾਸਨ ਨੂੰ ਇੱਕ ਵਿਸ਼ਵ ਪੱਧਰੀ ਪ੍ਰਤੀਯੋਗੀ ਖੇਡ ਵਜੋਂ ਸਥਾਪਿਤ ਕਰਨ ਵਿੱਚ ਅਹਿਮ ਰਿਹਾ ਹੈ।

ਇਸ ਪਹਿਲੀ ਗਲੋਬਲ ਯੋਗਾਸਨ ਮੁਕਾਬਲੇ ਵਿੱਚ 78 ਦੇਸ਼ਾਂ ਦੇ 500 ਤੋਂ ਵੱਧ ਖਿਡਾਰੀ ਹਿੱਸਾ ਲੈ ਰਹੇ ਹਨ। ਮੇਜ਼ਬਾਨ ਭਾਰਤ ਨੇ ਸ਼ਾਨਦਾਰ ਸ਼ੁਰੂਆਤ ਕਰਦੇ ਹੋਏ ਤੀਜੇ ਦਿਨ ਤੱਕ 22 ਸੋਨ ਤਮਗੇ ਜਿੱਤ ਲਏ ਹਨ।

ਪੰਜਾਬ ਯੋਗਾਸਨ ਐਸੋਸੀਏਸ਼ਨ ਦੇ ਪ੍ਰਧਾਨ ਡਾ.  ਅਕਲ ਕਲਾ ਸੇਖਵਾਂ ਨੇ ਕਿਹਾ, “ਇਹ ਬਹੁਤ ਵੱਡਾ ਕਦਮ ਹੈ ਕਿ ਇਸ ਵਿਸ਼ਵ ਚੈਂਪੀਅਨਸ਼ਿਪ ਵਿੱਚ 78 ਦੇਸ਼ਾਂ ਨੇ ਹਿੱਸਾ ਲਿਆ। ਸਾਨੂੰ ਪੂਰਾ ਭਰੋਸਾ ਹੈ ਕਿ ਇਹ ਖੇਡ 2030 ਦੀਆਂ ਰਾਸ਼ਟਰਮੰਡਲ ਖੇਡਾਂ ਅਤੇ 2036 ਦੇ ਓਲੰਪਿਕ ਵਿੱਚ ਜ਼ਰੂਰ ਸ਼ਾਮਲ ਹੋਵੇਗੀ।”

Advertisement
Advertisement
Advertisement
Advertisement
Scroll to Top