Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 4:07 pm

+91 90915 01313 , +91 90916 01313

punjabbanni@gmail.com
punjabbani@yahoo.com

ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ 2 ਕਰੋੜ ਦੀ ਲਾਗਤ ਨਾਲ ਘਨੌਰ ਮਾਰਕੀਟ ਕਮੇਟੀ ਦੀ ਨਵੀਂ ਇਮਾਰਤ ਦਾ ਰੱਖਿਆ ਨੀਂਹ ਪੱਥਰ

ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ 2 ਕਰੋੜ ਦੀ ਲਾਗਤ ਨਾਲ ਘਨੌਰ ਮਾਰਕੀਟ ਕਮੇਟੀ ਦੀ ਨਵੀਂ ਇਮਾਰਤ ਦਾ ਰੱਖਿਆ ਨੀਂਹ ਪੱਥਰ

ਘਨੌਰ, 10 ਜੂਨ : ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਭਲਾਈ ਅਤੇ ਖੇਤੀਬਾੜੀ ਖੇਤਰ ਦੇ ਵਿਕਾਸ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ, ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ੍ਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਵਿਧਾਇਕ ਸ੍ਰੀ ਗੁਰਲਾਲ ਘਨੌਰ ਨੇ ਅਨਾਜ ਮੰਡੀ ਘਨੌਰ ਵਿਖੇ ਇੱਕ ਵਿਸ਼ੇਸ਼ ਸਮਾਗਮ ਦੌਰਾਨ ਕਿਸਾਨਾਂ ਦੇ 227 ਲਾਭਪਾਤਰੀ ਪਰਿਵਾਰਾਂ ਨੂੰ ਮੁਆਵਜ਼ੇ ਵਜੋਂ ਲਗਭਗ 86 ਲੱਖ ਰੁਪਏ ਦੀ ਆਖਰੀ ਕਿਸ਼ਤ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ।
ਸਮਾਗਮ ਦੌਰਾਨ ਲਾਭਪਾਤਰੀਆਂ ਨੂੰ ਮੁਆਵਜ਼ੇ ਦੇ ਚੈੱਕ ਸੌਂਪੇ ਗਏ ਅਤੇ ਉਨ੍ਹਾਂ ਦੇ ਖਾਤਿਆਂ ਵਿੱਚ ਰਕਮ ਟਰਾਂਸਫਰ ਕਰਨ ਦੀ ਪ੍ਰਕਿਰਿਆ ਵੀ ਸ਼ੁਰੂ ਕੀਤੀ ਗਈ। ਓਹਨਾ ਦੇ ਨਾਲ ਚੇਅਰਮੈਨ ਪੰਜਾਬ ਮੰਡੀ ਬੋਰਡ ਹਰਚੰਦ ਸਿੰਘ ਬਰਸਟ ਚੇਅਰਮੈਨ ਮਾਰਕੀਟ ਕਮੇਟੀ ਜਰਨੈਲ ਸਿੰਘ ਮੰਨੂ ਚੇਅਰਮੈਨ ਇੰਦਰਜੀਤ ਸਿੰਘ ਸਿਆਲੂ ਵੀ ਮੋਜੂਦ ਸਨ।
ਇਸ ਮੌਕੇ ਮਾਰਕੀਟ ਕਮੇਟੀ ਘਨੌਰ ਦੀ ਨਵੀਂ ਇਮਾਰਤ ਦੀ ਉਸਾਰੀ ਲਈ ਨੀਂਹ ਪੱਥਰ ਵੀ ਰੱਖਿਆ ਗਿਆ। ਲਗਭਗ ਦੋ ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੀ ਇਹ ਇਮਾਰਤ ਕਿਸਾਨਾਂ, ਆੜ੍ਹਤੀਆਂ ਅਤੇ ਹੋਰ ਸਬੰਧਤ ਧਿਰਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਵਿੱਚ ਮਦਦਗਾਰ ਸਾਬਤ ਹੋਵੇਗੀ। ਇਸ ਤੋਂ ਇਲਾਵਾ ਖੇਤਰ ਦੇ ਵਿਕਾਸ ਨਾਲ ਸਬੰਧਤ ਹੋਰ ਕਾਰਜਾਂ ਦਾ ਵੀ ਉਦਘਾਟਨ ਕੀਤਾ ਗਿਆ।
ਇਸ ਮੌਕੇ ਮੰਤਰੀ ਗੁਰਮੀਤ ਸਿੰਘ ਖੁਡੀਆਂ ਨੇ ਕਿਹਾ ਕਿ ਮੌਜੂਦਾ ਸਰਕਾਰ ਲੋਕ-ਹਿਤੈਸ਼ੀ ਨੀਤੀਆਂ ਨੂੰ ਤਰਜੀਹ ਦੇ ਰਹੀ ਹੈ ਅਤੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ, ਜਦਕਿ ਸਿਹਤ ਬੀਮਾ ਯੋਜਨਾ ਤਹਿਤ 10 ਲੱਖ ਦੀ ਸਿਹਤ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ। ਇਸ ਤੋਂ ਇਲਾਵਾ ਘਰੇਲੂ ਖਪਤਕਾਰਾਂ ਲਈ ਮੁਫ਼ਤ ਬਿਜਲੀ ਵਰਗੀਆਂ ਯੋਜਨਾਵਾਂ ਵੀ ਲੋਕਾਂ ਨੂੰ ਵੱਡੀ ਰਾਹਤ ਦੇ ਰਹੀਆਂ ਹਨ।
ਸਮਾਗਮ ਦੌਰਾਨ ਹਲਕੇ ਦੇ ਵਿਕਾਸ ਕਾਰਜਾਂ ਦਾ ਜ਼ਿਕਰ ਕਰਦਿਆਂ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਇਲਾਕੇ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵੱਖ-ਵੱਖ ਪ੍ਰੋਜੈਕਟਾਂ ਉੱਤੇ ਕੰਮ ਕੀਤਾ ਜਾ ਰਿਹਾ ਹੈ। ਖ਼ਾਸ ਤੌਰ ‘ਤੇ ਸੜਕਾਂ ਦੇ ਸੁਧਾਰ ਅਤੇ ਨਵੀਆਂ ਸੜਕਾਂ ਦੀ ਉਸਾਰੀ ਲਈ ਫੰਡਜ਼ ਜਾਰੀ ਕੀਤੇ ਗਏ ਹਨ, ਜਿਸ ਨਾਲ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਦੀ ਆਵਾਜਾਈ ਹੋਰ ਸੁਗਮ ਹੋਵੇਗੀ।
Advertisement
Advertisement
Advertisement
Advertisement
Scroll to Top