Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Thursday, 30 Jul 2026 | 5:18 am

+91 90915 01313 , +91 90916 01313

punjabbanni@gmail.com
punjabbani@yahoo.com

ਮਾਨ ਸਰਕਾਰ ਵੱਲੋਂ ਪਟਿਆਲਾ ਵਿੱਚ ਹਾਈਬ੍ਰਿਡ ਸਫ਼ਾਈ ਮਾਡਲ ਦਾ ਆਗ਼ਾਜ਼

ਮਾਨ ਸਰਕਾਰ ਵੱਲੋਂ ਪਟਿਆਲਾ ਵਿੱਚ ਹਾਈਬ੍ਰਿਡ ਸਫ਼ਾਈ ਮਾਡਲ ਦਾ ਆਗ਼ਾਜ਼

ਪਟਿਆਲਾ, 10 ਜੂਨ : ਪੰਜਾਬ ਦੇ ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਅਤੇ ਸਵੱਛਤਾ ਕਾਰਜਾਂ ਵਿੱਚ ਵੱਡਾ ਬਦਲਾਅ ਲਿਆਉਂਦਿਆਂ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਆਪਣੀ ਕਿਸਮ ਦੇ ਪਹਿਲੇ ਹਾਈਬ੍ਰਿਡ ਸਫ਼ਾਈ ਮਾਡਲ ਦਾ ਐਲਾਨ ਕੀਤਾ ਹੈ। ਇਹ ਮਾਡਲ ਇੱਕ ਮਹੀਨੇ ਦੇ ਅੰਦਰ ਪਟਿਆਲਾ ਨੂੰ ਸੂਬੇ ਦਾ ਸਭ ਤੋਂ ਸਾਫ਼ ਸ਼ਹਿਰ ਬਣਾਵੇਗਾ ਅਤੇ ਆਉਣ ਵਾਲੇ ਸਮੇਂ ਵਿੱਚ ਪੰਜਾਬ ਨੂੰ ਭਾਰਤ ਦਾ ਸਭ ਤੋਂ ਸਾਫ਼-ਸੁਥਰਾ ਸੂਬਾ ਬਣਾਇਆ ਜਾਵੇਗਾ।
ਪਟਿਆਲਾ ਦੀਆਂ ਸੜਕਾਂ ‘ਤੇ ਬੁੱਧਵਾਰ ਸਵੇਰੇ ਇਸ ਨਵੇਂ ਮਾਡਲ ਦੀ ਸ਼ੁਰੂਆਤ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਹ ਹਾਈਬ੍ਰਿਡ ਮਾਡਲ ਮਸ਼ੀਨ ਨਾਲ ਘਾਹ-ਫੂਸ ਦੀ ਕਟਾਈ, ਸੁਪਰ-ਸਕਸ਼ਨ ਮਸ਼ੀਨਾਂ, ਸਕਰੱਬਰਜ਼, ਹੱਥੀਂ ਆਰਗੈਨਿਕ ਰਹਿੰਦ-ਖੂੰਹਦ ਇਕੱਠਾ ਕਰਨ ਅਤੇ ਸੜਕਾਂ ਦੀ ਧੁਆਈ ਦੇ ਕੰਮ ਨੂੰ ਆਪਸ ਵਿੱਚ ਜੋੜਦਾ ਹੈ। ਇਹ ਸਿਸਟਮ ਹਰੇਕ ਵਾਰਡ ਲਈ ਪਹਿਲਾਂ ਤੋਂ ਨਿਰਧਾਰਿਤ ਹਫ਼ਤਾਵਾਰੀ ਸਫ਼ਾਈ ਸ਼ਡਿਊਲ ਅਨੁਸਾਰ ਕੰਮ ਕਰੇਗਾ।
ਸ. ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ, ਭਾਰਤ ਦੇ ਸਭ ਤੋਂ ਬਿਹਤਰ ਸਫ਼ਾਈ ਮਾਡਲ ਨੂੰ ਲਾਗੂ ਕਰ ਰਿਹਾ ਹੈ। ਚਹੁੰ-ਪੜਾਵੀਂ ਇਸ ਮਾਡਲ ਵਿੱਚ ਆਟੋਮੈਟਿਕ ਸ਼ਰੱਬ ਕਟਰ (ਝਾੜੀਆਂ ਕੱਟਣ ਵਾਲੀ ਮਸ਼ੀਨ), ਘਾਹ-ਫੂਸ ਅਤੇ ਦਰੱਖਤਾਂ ਦੀਆਂ ਟਾਹਣੀਆਂ ਦੀ ਹੱਥੀਂ ਚੁਕਾਈ, ਸੁਪਰ-ਸਕਸ਼ਨ ਮਸ਼ੀਨ ਤੇ ਸਕਰੱਬਰਜ਼ ਸ਼ਾਮਲ ਹੈ। ਇਸ ਬਾਅਦ ਸੜਕਾਂ ਨੂੰ ਧੋਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਇਹ ਤਾਂ ਅਜੇ ਸ਼ੁਰੂਆਤ ਹੈ। ਅਗਲਾ ਸੋਮਵਾਰ ਇਸ ਤੋਂ ਵੀ ਬਿਹਤਰ ਹੋਵੇਗਾ ਅਤੇ ਹਰ ਹਫ਼ਤੇ ਇਸ ਵਿੱਚ ਹੋਰ ਸੁਧਾਰ ਹੋਵੇਗਾ। ਤੁਹਾਨੂੰ ਹਰੇਕ ਸੜਕ ਚਮਕਦੀ ਦਿਖਾਈ ਦੇਵੇਗੀ, ਉਹ ਇਸੇ ਸਿਸਟਮ ਦਾ ਨਤੀਜਾ ਹੈ।
ਸਥਾਨਕ ਸਰਕਾਰਾਂ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਸਫ਼ਾਈ ਕਰਮਚਾਰੀ ਇਸ ਮੁਹਿੰਮ ਦਾ ਮੁੱਖ ਹਿੱਸਾ ਹਨ। ਦੂਜਾ ਸਟੈੱਪ ਪੂਰੀ ਤਰ੍ਹਾਂ (ਆਰਗੈਨਿਕ ਕੂੜਾ ਇਕੱਠਾ ਕਰਨਾ) ਉਨ੍ਹਾਂ ‘ਤੇ ਨਿਰਭਰ ਕਰਦਾ ਹੈ। ਉਨ੍ਹਾਂ ਕਿਹਾ, “ਸਾਡੇ ਸਫ਼ਾਈ ਸੇਵਕ ਸਾਡੇ ਮੁੱਖ ਭਾਈਵਾਲ ਹਨ। ਮਸ਼ੀਨਾਂ ਭਾਰੀ ਕੰਮ ਕਰਨਗੀਆਂ ਅਤੇ ਉਹ ਬਾਰੀਕੀ ਵਾਲਾ ਕੰਮ ਸੰਭਾਲਣਗੇ। ਇਹ ਸਿਸਟਮ ਹੱਥੀਂ ਕੀਤੀ ਜਾਣ ਵਾਲੀ ਸਖ਼ਤ ਮਿਹਨਤ ਨੂੰ ਘਟਾਉਣ ਅਤੇ ਕਾਰਜਕੁਸ਼ਲਤਾ ਨੂੰ ਵਧਾਉਣ ਲਈ ਤਿਆਰ ਕੀਤਾ ਗਿਆ ਹੈ। ਇੱਕ ਵਾਰ ਜਦੋਂ ਸੜਕਾਂ ਚਮਕਣ ਲੱਗ ਪੈਣਗੀਆਂ ਤਾਂ ਡੀਪ ਕਲੀਨਿੰਗ ਦੀ ਲੋੜ ਕੁਦਰਤੀ ਤੌਰ ‘ਤੇ ਘਟ ਜਾਵੇਗੀ, ਪਰ ਸਿਰਫ਼ ਸਫ਼ਾਈ ਵਧੇਗੀ।”
Scroll to Top