Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 4:08 pm

+91 90915 01313 , +91 90916 01313

punjabbanni@gmail.com
punjabbani@yahoo.com

ਸੰਯੁਕਤ ਕਮਿਸ਼ਨਰ ਮਨਰੀਤ ਰਾਣਾ ਵੱਲੋਂ ਲੋਕ ਮਿਲਣੀ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ

ਸੰਯੁਕਤ ਕਮਿਸ਼ਨਰ ਮਨਰੀਤ ਰਾਣਾ ਵੱਲੋਂ ਲੋਕ ਮਿਲਣੀ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ

ਪਟਿਆਲਾ, 10 ਜੂਨ : ਸੰਯੁਕਤ ਕਮਿਸ਼ਨਰ ਨਗਰ ਨਿਗਮ ਪਟਿਆਲਾ ਸ੍ਰੀਮਤੀ ਮਨਰੀਤ ਰਾਣਾ ਦੀ ਅਗਵਾਈ ਹੇਠ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇਕ ਮੀਟਿੰਗ ਆਯੋਜਿਤ ਕੀਤੀ ਗਈ, ਜਿਸ ਵਿੱਚ ਡੀ ਸੀ ਵੱਲੋਂ ਕੀਤੀ ਜਾਣ ਵਾਲੀ ਲੋਕ ਮਿਲਣੀ ਸਬੰਧੀ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ। ਮੀਟਿੰਗ ਵਿੱਚ ਨਗਰ ਨਿਗਮ ਦੇ ਵੱਖ-ਵੱਖ ਸ਼ਾਖਾਵਾਂ ਦੇ ਅਧਿਕਾਰੀਆਂ ਨੇ ਭਾਗ ਲਿਆ।
ਮੀਟਿੰਗ ਦੌਰਾਨ ਸੰਯੁਕਤ ਕਮਿਸ਼ਨਰ ਮਨਰੀਤ ਰਾਣਾ ਨੇ ਹਦਾਇਤ ਕੀਤੀ ਕਿ ਲੋਕ ਮਿਲਣੀ ਦੌਰਾਨ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਅਤੇ ਮੰਗਾਂ ਦੇ ਨਿਪਟਾਰੇ ਲਈ ਸਬੰਧਤ ਵਿਭਾਗ ਪਹਿਲਾਂ ਤੋਂ ਹੀ ਪੂਰੀ ਤਿਆਰੀ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਸਾਰੇ ਅਧਿਕਾਰੀ ਆਪਣੇ-ਆਪਣੇ ਵਿਭਾਗ ਨਾਲ ਸਬੰਧਤ ਮਾਮਲਿਆਂ ਦੀ ਤਾਜ਼ਾ ਸਥਿਤੀ ਅਤੇ ਲੋੜੀਂਦੀ ਜਾਣਕਾਰੀ ਨਾਲ ਮੀਟਿੰਗ ਵਿੱਚ ਹਾਜ਼ਰ ਹੋਣ।
ਮਨਰੀਤ ਰਾਣਾ ਨੇ ਸਫ਼ਾਈ, ਸੀਵਰੇਜ, ਪੀਣ ਵਾਲੇ ਪਾਣੀ ਦੀ ਸਪਲਾਈ, ਸਟਰੀਟ ਲਾਈਟਾਂ, ਪਾਰਕਾਂ ਦੀ ਸੰਭਾਲ ਅਤੇ ਹੋਰ ਨਾਗਰਿਕ ਸਹੂਲਤਾਂ ਨਾਲ ਸਬੰਧਤ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਲਈ ਵਿਸ਼ੇਸ਼ ਹਦਾਇਤਾਂ ਜਾਰੀ ਕੀਤੀਆਂ। ਉਨ੍ਹਾਂ ਕਿਹਾ ਕਿ ਨਾਗਰਿਕਾਂ ਨੂੰ ਬਿਹਤਰ ਸੇਵਾਵਾਂ ਪ੍ਰਦਾਨ ਕਰਨਾ ਨਗਰ ਨਿਗਮ ਦੀ ਮੁੱਖ ਜ਼ਿੰਮੇਵਾਰੀ ਹੈ ਅਤੇ ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਸੰਯੁਕਤ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਨਿਰਧਾਰਿਤ ਸਮੇਂ ਅੰਦਰ ਹੱਲ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਲੋਕ ਮਿਲਣੀ ਦੌਰਾਨ ਉਠਾਏ ਜਾਣ ਵਾਲੇ ਮੁੱਦਿਆਂ ਸਬੰਧੀ ਲੋੜੀਂਦੇ ਰਿਕਾਰਡ ਅਤੇ ਰਿਪੋਰਟਾਂ ਪਹਿਲਾਂ ਹੀ ਤਿਆਰ ਰੱਖੀਆਂ ਜਾਣ ਤਾਂ ਜੋ ਮੌਕੇ ‘ਤੇ ਹੀ ਪ੍ਰਭਾਵਸ਼ਾਲੀ ਕਾਰਵਾਈ ਕੀਤੀ ਜਾ ਸਕੇ।
Advertisement
Advertisement
Advertisement
Advertisement
Scroll to Top