Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 6:04 am

+91 90915 01313 , +91 90916 01313

punjabbanni@gmail.com
punjabbani@yahoo.com

ਵਿਸ਼ਵ ਵਾਤਾਵਰਨ ਦਿਵਸ ਮੌਕੇ ਵਿਸ਼ੇਸ਼ ਸਮਾਗਮ 5 ਜੂਨ ਨੂੰ ਪਟਿਆਲਾ ਵਿਖੇ

ਵਿਸ਼ਵ ਵਾਤਾਵਰਨ ਦਿਵਸ ਮੌਕੇ ਵਿਸ਼ੇਸ਼ ਸਮਾਗਮ 5 ਜੂਨ ਨੂੰ ਪਟਿਆਲਾ ਵਿਖੇ

ਪਟਿਆਲਾ 3 ਜੂਨ –  ਨੈਸ਼ਨਲ ਪ੍ਰੋਗਰਾਮ ਫਾਰ ਕਲਾਈਮੇਟ ਚੇਂਜ ਐਂਡ ਹਿਊਮਨ ਹੈਲਥ ਅਧੀਨ ਸਿਹਤ ਵਿਭਾਗ ਵੱਲੋਂ ਸਿਵਲ ਸਰਜਨ ਪਟਿਆਲਾ ਡਾ. ਸ਼ੈਲੀ ਜੇਟਲੀ ਅਤੇ ਜ਼ਿਲ੍ਹਾ ਨੋਡਲ ਅਫ਼ਸਰ ਡਾ. ਸੁਮੀਤ ਸਿੰਘ ਦੇ ਸਹਿਯੋਗ ਨਾਲ ਗਿਆਨ ਜਯੋਤੀ ਐਜੂਕੇਸ਼ਨ ਸੁਸਾਇਟੀ (ਰਜਿ.) ਪਟਿਆਲਾ ਵੱਲੋਂ ਵਿਸ਼ਵ ਵਾਤਾਵਰਨ ਦਿਵਸ ਮਿਤੀ 5 ਜੂਨ 2026 (ਸ਼ੁੱਕਰਵਾਰ) ਨੂੰ ਸਵੇਰੇ 7:30 ਵਜੇ ਨੇਹਰੂ ਪਾਰਕਪੁਰਾਣਾ ਬੱਸ ਸਟੈਂਡਪਟਿਆਲਾ ਵਿਖੇ ਮਨਾਇਆ ਜਾ ਰਿਹਾ ਹੈ।

ਇਸ ਸਮਾਗਮ ਵਿੱਚ ਸ਼ਹਿਰ ਦੀਆਂ ਨਾਮਵਰ ਸ਼ਖਸੀਅਤਾਂਵਾਤਾਵਰਨ ਪ੍ਰੇਮੀਸਮਾਜ ਸੇਵੀ ਸੰਸਥਾਵਾਂ ਅਤੇ ਵੱਖ-ਵੱਖ ਖੇਤਰਾਂ ਨਾਲ ਸੰਬੰਧਤ ਵਿਦਵਾਨ ਸ਼ਮੂਲੀਅਤ ਕਰਨਗੇ। ਇਸ ਮੌਕੇ ਵਾਤਾਵਰਨ ਨੂੰ ਦਰਪੇਸ਼ ਚੁਣੌਤੀਆਂਜਲਵਾਯੂ ਪਰਿਵਰਤਨ ਦੇ ਪ੍ਰਭਾਵਾਂ ਅਤੇ ਉਨ੍ਹਾਂ ਨਾਲ ਨਜਿੱਠਣ ਲਈ ਸੰਭਾਵੀ ਉਪਾਵਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।

ਪਟਿਆਲਾ ਵਿੱਚ ਵਾਤਾਵਰਨ ਸੰਭਾਲ ਲਈ ਕਾਰਜਸ਼ੀਲ ਵੱਖ-ਵੱਖ ਐਨ.ਜੀ.ਓਜ਼ ਅਤੇ ਵਾਤਾਵਰਨ ਪ੍ਰੇਮੀਆਂ ਨੂੰ ਸਨਮਾਨਿਤ ਅਤੇ ਉਤਸ਼ਾਹਿਤ ਕਰਨ ਦੇ ਨਾਲ-ਨਾਲ ਭਵਿੱਖ ਲਈ ਵਾਤਾਵਰਨ ਸੁਰੱਖਿਆ ਸਬੰਧੀ ਯੋਜਨਾਵਾਂ ਵੀ ਉਲੀਕੀਆਂ ਜਾਣਗੀਆਂ।

ਡਾ. ਸੁਮੀਤ ਸਿੰਘ ਨੇ ਕਿਹਾ ਕਿ ਗਲੋਬਲ ਵਾਰਮਿੰਗ ਕਾਰਨ ਮੌਸਮ ਵਿੱਚ ਆ ਰਹੀਆਂ ਤਬਦੀਲੀਆਂ ਦੇ ਮਾੜੇ ਪ੍ਰਭਾਵ ਹੁਣ ਸਪੱਸ਼ਟ ਤੌਰ ਤੇ ਮਹਿਸੂਸ ਕੀਤੇ ਜਾ ਰਹੇ ਹਨ। ਬੇਮੌਸਮੀ ਬਰਸਾਤਅੱਤ ਦੀ ਗਰਮੀ ਅਤੇ ਹੋਰ ਮੌਸਮੀ ਅਸਥਿਰਤਾਵਾਂ ਨਾ ਸਿਰਫ਼ ਮਨੁੱਖੀ ਜੀਵਨਸਗੋਂ ਫ਼ਸਲੀ ਚੱਕਰ ਅਤੇ ਜਾਨਵਰਾਂ ਉੱਤੇ ਵੀ ਨਕਾਰਾਤਮਕ ਪ੍ਰਭਾਵ ਪਾ ਰਹੀਆਂ ਹਨ।

ਉਨ੍ਹਾਂ ਸਮੂਹ ਵਾਤਾਵਰਨ ਪ੍ਰੇਮੀਆਂਸਮਾਜ ਸੇਵੀਆਂ ਅਤੇ ਜਾਗਰੂਕ ਨਾਗਰਿਕਾਂ ਨੂੰ ਇਸ ਮਹੱਤਵਪੂਰਨ ਸਮਾਗਮ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।

Advertisement
Advertisement
Advertisement
Advertisement
Scroll to Top