Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Thursday, 30 Jul 2026 | 9:22 am

+91 90915 01313 , +91 90916 01313

punjabbanni@gmail.com
punjabbani@yahoo.com

ਐਵਰੈਸਟ ਫ਼ਤਿਹ ਕਰਨ ਵਾਲੇ ਪਹਿਲੇ ਕੈਨੇਡੀਅਨ ਸਿੱਖ ਅਜੈਪਾਲ ਸਿੰਘ ਦਾ ਬਾਬਾ ਬਲਬੀਰ ਸਿੰਘ ਵੱਲੋਂ ਸਨਮਾਨ

ਐਵਰੈਸਟ ਫ਼ਤਿਹ ਕਰਨ ਵਾਲੇ ਪਹਿਲੇ ਕੈਨੇਡੀਅਨ ਸਿੱਖ ਅਜੈਪਾਲ ਸਿੰਘ ਦਾ ਬਾਬਾ ਬਲਬੀਰ ਸਿੰਘ ਵੱਲੋਂ ਸਨਮਾਨ

ਅੰਮ੍ਰਿਤਸਰ:- 03 ਜੂਨ – ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ 14 ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਐਵਰੈਸਟ ਫ਼ਤਿਹ ਕਰਨ ਵਾਲੇ ਪਹਿਲੇ ਕੈਨੇਡੀਅਨ ਸਿੱਖ ਸਰੀ ਨਿਵਾਸੀ ਪੰਜਾਬੀ ਵਕੀਲ, ਜੰਮਪਲ ਫ਼ਰੀਦਕੋਟ ਦੇ ਪਿੰਡ ਕਾਸਮ ਭੱਟੀ ਦੇ ਸ. ਅਜੈਪਾਲ ਸਿੰਘ ਧਾਲੀਵਾਲ ਨੂੰ ਸਿਰਪਾਓ, ਦੋਸ਼ਾਲਾ, ਸ੍ਰੀ ਸਾਹਿਬ ਭੇਟ ਕਰਕੇ ਸਨਮਾਨਿਤ ਕੀਤਾ।

ਉਨ੍ਹਾਂ ਇਸ ਸਮੇਂ ਕਿਹਾ ਕਿ ਸ. ਅਜੈਪਾਲ ਸਿੰਘ ਨੇ ਐਵਰੈਸਟ ਚੜ੍ਹ ਕੇ ਪੰਜਾਬੀਆਂ ਦਾ ਸਿਰ ਮਾਣ ਨਾਲ ਉੱਚਾ ਕੀਤਾ ਹੈ, ਇਨ੍ਹਾਂ ਦੀ ਕਾਮਯਾਬੀ ਅਸਾਧਾਰਨ ਹਾਲਾਤ ਵਿੱਚ ਅਟੁੱਟ ਵਿਸ਼ਵਾਸ ਅਤੇ ਜ਼ਿੰਦਾਦਿਲੀ ਦੀ ਮਿਸਾਲ ਹੈ। ਮੂਲ ਰੂਪ ਵਿੱਚ ਅਜੈ ਪਾਲ ਸਿੰਘ ਜਦੋਂ ਐਵਰੈਸਟ ਦੀ ਚੋਟੀ ’ਤੇ ਪਹੁੰਚੇ ਤਾਂ ਉਨ੍ਹਾਂ ਗੁਰੂ ਨਾਨਕ ਦੇਵ ਜੀ ਦੇ ਸੁਨੇਹੇ ‘ਨਾਨਕ ਨਾਮ ਚੜ੍ਹਦੀ ਕਲਾ, ਤੇਰੇ ਭਾਣੇ ਸਰਬੱਤ ਦਾ ਭਲਾ’ ਲਿਖੀ ਤਖ਼ਤੀ ਲਹਿਰਾਈ। ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਸ. ਅਜੈਪਾਲ ਸਿੰਘ ਨੂੰ ਭਵਿੱਖ ਲਈ ਵੀ ਬਹੁਤ-ਬਹੁਤ ਸ਼ੁਭਕਾਮਨਾਵਾਂ ਦਿਤੀਆਂ ਤਾਂ ਜੋ ਤੁਸੀਂ ਕਾਮਯਾਬੀ ਦੇ ਹੋਰ ਲੰਮੇ ਪੈਂਡੇ ਤੈਅ ਕਰ ਸਕੋ। ਇਸ ਮੌਕੇ ਸ. ਕਰਨਰਾਜਬੀਰ ਸਿੰਘ ਐਡਵੋਕੇਟ, ਬਾਬਾ ਗੁਰਮੁਖ ਸਿੰਘ, ਬਾਬਾ ਸੁਖਦੇਵ ਸਿੰਘ ਆਦਿ ਹਾਜ਼ਰ ਸਨ।

Scroll to Top