Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Thursday, 30 Jul 2026 | 9:18 am

+91 90915 01313 , +91 90916 01313

punjabbanni@gmail.com
punjabbani@yahoo.com

18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ  ਵਿਜੀਲੈਂਸ ਬਿਊਰ ਨੇ ਕੀਤਾ ਕਾਬੂ

18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ  ਵਿਜੀਲੈਂਸ ਬਿਊਰ ਨੇ ਕੀਤਾ ਕਾਬੂ

ਪਟਿਆਲਾ  3 ਜੂਨ : ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੁਲਿਸ ਥਾਦਾ ਸ਼ੁਤਰਾਣਾ ਤਹਿਸੀਲ ਪਾਤੜਾਂ ਜ਼ਿਲ੍ਹਾ ਪਟਿਆਲਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ) ਜਸਵਿੰਦਰ ਸਿੰਘ ਨੂੰ 18000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ।

ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਿੰਡ ਬਕਰਾਹਾ ਤਹਿਸੀਲ ਪਾਤੜਾਂ ਜ਼ਿਲ੍ਹਾ ਪਟਿਆਲਾ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਦੇ ਰਿਸ਼ਤੇਦਾਰ ਆਪਣੇ ਗੁਆਂਢੀਆਂ ਨਾਲ ਹੋਈ ਲੜਾਈ ਵਿੱਚ ਜ਼ਖਮੀ ਹੋ ਗਏ ਸਨ। ਇਸ ਸਬੰਧ ਵਿੱਚ ਰਾਜਿੰਦਰਾ ਹਸਪਤਾਲ ਦੇ ਡਾਕਟਰ ਨੇ ਉਨ੍ਹਾਂ ਦਾ ਇਲਾਜ ਕਰਦੇ ਹੋਏ ਮਾਮਲੇ ਦੀ ਸੂਚਨਾ ਪੁਲਿਸ ਸਟੇਸ਼ਨ ਸ਼ੁਤਰਾਣਾ ਨੂੰ ਦਿੱਤੀ ਸੀ ਅਤੇ ਦੋਸ਼ੀ ਅਧਿਕਾਰੀ ਬਾਅਦ ਵਿੱਚ ਜ਼ਖਮੀ ਵਿਅਕਤੀਆਂ ਦੇ ਬਿਆਨ ਦਰਜ ਕਰਨ ਲਈ ਹਸਪਤਾਲ ਪੁੱਜਾ ਸੀ।

ਬੁਲਾਰੇ ਨੇ ਅੱਗੇ ਦੱਸਿਆ ਕਿ ਮੁਲਜ਼ਮ ਏ.ਐਸ.ਆਈ. ਨੇ ਹਮਲਾ ਕਰਨ ਵਾਲੀ ਦੂਜੀ ਧਿਰ ਵਿਰੁੱਧ ਕਾਨੂੰਨੀ ਕਾਰਵਾਈ ਕਰਨ ਦੇ ਬਦਲੇ 20,000/- ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਵੱਲੋਂ ਬੇਨਤੀ ਕਰਨ ’ਤੇ, ਮੁਲਜ਼ਮ ਐ.ਐਸ.ਆਈ 18000 ਰੁਪਏ ਦੀ ਰਿਸ਼ਵਤ ਲੈਣ ਲਈ ਸਹਿਮਤ ਹੋ ਗਿਆ।

ਗੈਰ-ਕਾਨੂੰਨੀ ਰਿਸ਼ਵਤ ਦੇਣ ਲਈ ਤਿਆਰ ਨਾ ਹੋਣ ਕਾਰਨ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਏ.ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 18000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।

Scroll to Top