Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 4:44 pm

+91 90915 01313 , +91 90916 01313

punjabbanni@gmail.com
punjabbani@yahoo.com

ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਭਲਕੇ ਹੋਵੇਗਾ ਧਾਰਮਕ ਸਮਾਗਮ : ਮੈਨੇਜਰ

ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਭਲਕੇ ਹੋਵੇਗਾ ਧਾਰਮਕ ਸਮਾਗਮ : ਮੈਨੇਜਰ

ਪਟਿਆਲਾ 4 ਜੂਨ : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨਛੋਹ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਜੂਨ 1984 ਘੱਲੂਘਾਰਾ ਦਿਵਸ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਕਰਵਾਈ ਗਈ, ਜਿਨ੍ਹਾਂ ਦੇ ਭੋਗ ਭਲਕੇ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਧਾਰਮਕ ਸਮਾਗਮ ਵਿਚ ਪਾਏ ਜਾਣਗੇ। ਇਸ ਸਬੰਧੀ ਜਾਣਕਾਰੀ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਮੈਨੇਜਰ ਭਾਗ ਸਿੰਘ ਨੇ ਸਾਂਝੀ ਕੀਤੀ।

ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਵੱਲੋਂ ਕੀਤੀ ਅਰਦਾਸ ਉਪਰੰਤ ਹੋਈ। ਇਸ ਮੌਕੇ ਗੱਲਬਾਤ ਕਰਦਿਆਂ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਦੱਸਿਆ ਕਿ ਜੂਨ 1984 ਘੱਲੂਘਾਰਾ ਸਿੱਖ ਕੌਮ ਨੂੰ ਦਿੱਤਾ ਅਜਿਹਾ ਜਖ਼ਮ ਹੈ, ਜੋ ਅੱਜ ਸਿੱਖ ਮਨਾਂ ਅੰਦਰ ਨਾਸੂਰ ਬਣਿਆ ਪਿਆ ਹੈ।

ਇਸ ਦੌਰਾਨ ਹੋਰਨਾਂ ਤੋਂ ਇਲਾਵਾ ਮੀਤ ਮੈਨੇਜਰ ਨਵਜਿੰਦਰ ਸਿੰਘ, ਮਨਜੀਤ ਸਿੰਘ, ਸੁਪਰਵਾਈ਼ਜਰ ਵਰਿੰਦਰ ਸਿੰਘ ਗੋਲਡੀ, ਅਕਾਊਟੈਂਟ ਗੁਰਮੀਤ ਸਿੰਘ, ਸਰਬਜੀਤ ਸਿੰਘ, ਹਜ਼ੂਰ ਸਿੰਘ, ਰਜਨੀਸ਼ ਸਿੰਘ, ਨਰਿੰਦਰ ਸਿੰਘ ਸੰਧੂ, ਸੁਖਦੇਵ ਸਿੰਘ ਕਾਹਲਵਾਂ ਆਦਿ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਅਧਿਕਾਰੀ ਤੇ ਸੰਗਤ ਆਦਿ ਹਾਜ਼ਰ ਸਨ।

Advertisement
Advertisement
Advertisement
Advertisement
Scroll to Top