Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 4:00 am

+91 90915 01313 , +91 90916 01313

punjabbanni@gmail.com
punjabbani@yahoo.com

ਜਨ ਭਵਨ ਵਿਚ ਪੁਰਸਕਾਰ ਸਮਾਰੋਹ ਵਿਚ 51 ਕਲਾਕਾਰਾਂ ਨੂੰ ਮਿਲੇਗਾ ਰਾਜ ਪੱਧਰੀ ਸਨਮਾਨ

ਜਨ ਭਵਨ ਵਿਚ ਪੁਰਸਕਾਰ ਸਮਾਰੋਹ ਵਿਚ 51 ਕਲਾਕਾਰਾਂ ਨੂੰ ਮਿਲੇਗਾ ਰਾਜ ਪੱਧਰੀ ਸਨਮਾਨ

ਲਖਨਊ, 05 ਜੂਨ 2026 : ਜਨ ਭਵਨ ਵਿਚ ਹੋਣ ਜਾ ਰਹੇ ਪੁਰਸਕਾਰ ਸਮਾਰੋਹ ਵਿਚ 51 ਕਲਾਕਾਰਾਂ ਨੂੰ ਰਾਜ ਪੱਧਰੀ ਸਨਮਾਨ ਮਿਲੇਗਾ,ਜਿਸਨੂੰ ਲੈ ਕੇ ਤਿਆਰੀਆਂ ਤੇਜ ਹੋ ਗਈਆਂ ਹਨ। ਜਾਣਕਾਰੀ ਦੇ ਅਨੁਸਾਰ ਸੂਬੇ ਦੇ ਕਲਾ ਅਤੇ ਸਭਿਆਚਾਰ ਖੇਤਰ ਨਾਲ ਜੁੜੇ ਪ੍ਰਤਿਭਾਸ਼ਾਲੀ ਕਲਾਕਾਰਾਂ ਨੂੰ ਸਨਮਾਨਿਤ ਕਰਨ ਲਈ ਸ਼ੁੱਕਰਵਾਰ ਨੂੰ ਜਨ ਭਵਨ ਵਿਖੇ ਵਿਸ਼ੇਸ਼ ਪੁਰਸਕਾਰ ਸਮਾਰੋਹ ਆਯੋਜਿਤ ਕੀਤਾ ਜਾਵੇਗਾ। ਇਸ ਮੌਕੇ ਰਾਜਪਾਲ ਆਨੰਦੀਬੇਨ ਪਟੇਲ ਸਾਲ 2021 ਤੋਂ 2024 ਤੱਕ ਚੁਣੇ ਗਏ 51 ਕਲਾਕਾਰਾਂ ਨੂੰ ਵੱਖ-ਵੱਖ ਪ੍ਰਤਿਸ਼ਠਿਤ ਪੁਰਸਕਾਰਾਂ ਨਾਲ ਨਵਾਜਣਗੇ।

ਸੈਰ-ਸਪਾਟਾ ਅਤੇ ਸਭਿਆਚਾਰ ਮੰਤਰੀ ਜੈਵੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਚੁਣੇ ਗਏ ਕਲਾਕਾਰਾਂ ਨੂੰ ਅਕੈਡਮੀ ਪੁਰਸਕਾਰ, ਸਫਦਰ ਹਾਸ਼ਮੀ ਸਨਮਾਨ ਅਤੇ ਬੀ.ਐਮ. ਸ਼ਾਹ ਪੁਰਸਕਾਰ ਪ੍ਰਦਾਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਹ ਸਨਮਾਨ ਕਲਾ ਖੇਤਰ ਵਿੱਚ ਉਨ੍ਹਾਂ ਦੇ ਵਿਲੱਖਣ ਯੋਗਦਾਨ ਨੂੰ ਮਾਨਤਾ ਦੇਣ ਲਈ ਦਿੱਤੇ ਜਾ ਰਹੇ ਹਨ।

ਉਨ੍ਹਾਂ ਦੱਸਿਆ ਕਿ ਸਨਮਾਨ ਪ੍ਰਾਪਤ ਕਰਨ ਵਾਲੇ ਕਲਾਕਾਰਾਂ ਨੂੰ ਸੱਭਿਆਚਾਰ ਵਿਭਾਗ ਦੇ ਸਮਾਗਮਾਂ ਵਿੱਚ ਭਾਗ ਲੈਣ ਲਈ 70 ਹਜ਼ਾਰ ਰੁਪਏ ਤੱਕ ਦਾ ਮਾਣਭੱਤਾ ਵੀ ਦਿੱਤਾ ਜਾਵੇਗਾ। ਇਨ੍ਹਾਂ ਕਲਾਕਾਰਾਂ ਨੂੰ ਵਿਸ਼ੇਸ਼ ਸ਼੍ਰੇਣੀ ਵਿੱਚ ਸ਼ਾਮਲ ਕਰਕੇ ਵੱਖ-ਵੱਖ ਸੱਭਿਆਚਾਰਕ ਗਤੀਵਿਧੀਆਂ ਨਾਲ ਜੋੜਿਆ ਜਾਵੇਗਾ।

ਮੰਤਰੀ ਨੇ ਦੱਸਿਆ ਕਿ ਵਿਭਾਗ ਦੇ ਆਨਲਾਈਨ ਪੋਰਟਲ ‘ਤੇ ਕਰੀਬ 17 ਹਜ਼ਾਰ ਕਲਾਕਾਰ ਰਜਿਸਟਰ ਹਨ, ਜਿਨ੍ਹਾਂ ਨੂੰ ਉਨ੍ਹਾਂ ਦੀ ਯੋਗਤਾ ਅਤੇ ਕਲਾ ਵਿਧਾ ਅਨੁਸਾਰ ਮੌਕੇ ਪ੍ਰਦਾਨ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਗੁਰੂ-ਸ਼ਿਸ਼ਯ ਪਰੰਪਰਾ ਨੂੰ ਮਜ਼ਬੂਤ ਕਰਨ ਲਈ 75 ਜ਼ਿਲ੍ਹਿਆਂ ਵਿੱਚ ਗਰਮੀਆਂ ਦੀਆਂ ਵਰਕਸ਼ਾਪਾਂ ਵੀ ਕਰਵਾਈਆਂ ਜਾ ਰਹੀਆਂ ਹਨ।

Advertisement
Advertisement
Advertisement
Advertisement
Scroll to Top