Breaking News ਹਾਦਸਾ : ਸ਼ਰਧਾਂਲੂਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ, 9 ਦੀ ਮੌਤ ਤੇ ਕਈ ਜ਼ਖਮੀਆਪ ਪਾਰਟੀ ਨੇ ਸਵਾ ਦੋ ਸਾਲ ਦੇ ਸਮੇ ਵਿੱਚ ਜਿਤਿਆ ਲੋਕਾਂ ਦਾ ਦਿਲ : ਭਗਵੰਤ ਮਾਨਪ੍ਰਨੀਤ ਕੌਰ ਨੇ ਰਾਜੀਵ ਗਾਂਧੀ ਯੂਨੀਵਰਸਿਟੀ ਆਫ਼ ਲਾਅ ਦੇ ਚਾਰ ਵਿਦਿਆਰਥੀਆਂ ਦੀ ਸੜਕ ਹਾਦਸੇ ਵਿੱਚ ਮੌਤ ’ਤੇ ਡੂੰਘੇ ਦੁੱਖ ਦਾ ਕੀਤਾ ਪ੍ਰਗਟਾਵਾਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟਲੋਕ ਸਭਾ ਚੋਣਾਂ ਦੌਰਾਨ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਦੂਜੀ ਰਿਹਰਸਲ 19 ਮਈ ਨੂੰ ਹੋਵੇਗੀ: ਜ਼ਿਲ੍ਹਾ ਚੋਣ ਅਫ਼ਸਰਜਨਰਲ ਅਬਜਰਵਰ ਦਿਨੇਸ਼ਨ ਐਚ. ਵੱਲੋਂ ਲਹਿਰਾ ਅਤੇ ਖਨੌਰੀ ਵਿਖੇ ਵੱਖ-ਵੱਖ ਪੋਲਿੰਗ ਬੂਥਾਂ ਦਾ ਜਾਇਜ਼ਾਵੋਟਰ ਜਾਗਰੂਕਤਾ ਲਈ ਸਵੀਪ ਗਤੀਵਿਧੀਆਂ ਅਧੀਨ ਕਰਵਾਈ ਸਾਈਕਲ ਰੈਲੀਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ: ਬੀਬਾ ਜੈ ਇੰਦਰ ਕੌਰ

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪੁਰਬ ਨੂੰ ਸਮਰਪਿਤਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਗੁਰਮਤਿ ਸਮਾਗਮ

ਦੁਆਰਾ: Punjab Bani ਪ੍ਰਕਾਸ਼ਿਤ :Monday, 04 September, 2023, 06:37 PM

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪੁਰਬ ਨੂੰ ਸਮਰਪਿਤ

ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਗੁਰਮਤਿ ਸਮਾਗਮ

ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਨੇ ਵਿਸ਼ੇਸ਼ ਤੌਰ ਤੇ ਹਾਜ਼ਰੀ ਭਰੀ

ਅੰਮਿਤਸਰ:- 3 ਸਤੰਬਰ ( ) ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾਤਸ਼ਾਹੀ ਛੇਵੀਂ ਛਾਉਣੀ ਬੁੱਢਾ ਦਲ, ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਸ਼ਬਦ ਕੀਰਤਨ ਨਾਮ ਸਿਮਰਨ ਸਤਿਸੰਗ, ਸ਼੍ਰੋਮਣੀ ਕਮੇਟੀ, ਮੈਨੇਜਰ ਸ੍ਰੀ ਦਰਬਾਰ ਸਾਹਿਬ ਅਤੇ ਬੁੱਢਾ ਦਲ ਦੇ ਸਹਿਯੋਗ ਨਾਲ ਗੁਰਮਤਿ ਸਮਾਗਮ ਕਰਵਾਏ ਗਏ। ਜਿਸ ਦੌਰਾਨ ਗੁ: ਸ਼ਹੀਦ ਗੰਜ ਬਾਬਾ ਦੀਪ ਸਿੰਘ ਦੇ ਮੁੱਖ ਗ੍ਰੰਥੀ ਗਿਆਨੀ ਸਰਜੀਤ ਸਿੰਘ ਸਭਰਾ ਨੇ “ਜਾ ਕਉ ਹਰਿ ਰੰਗ ਲਾਗੋ ਇਸੁ ਜੁਗ ਮਹਿ ਸੋ ਕਹੀਅਤ ਹੈ ਸੂਰਾ॥” ਵਿਸ਼ੇ ਉਪਰ ਗੁਰਬਾਣੀ ਤੇ ਇਤਿਹਾਸਕ ਪ੍ਰਸੰਗਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਕੀਤੀ।

ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਸਮੂਹ ਸੰਗਤਾਂ ਨੂੰ ਜੀ ਆਇਆਂ ਕਿਹਾ ਤੇ ਸਮਾਗਮ ਰਚਾਉਣ ਵਾਲੀਆਂ ਧਾਰਮਿਕ ਸਖ਼ਸ਼ੀਅਤਾਂ ਦਾ ਧੰਨਵਾਦ ਕੀਤਾ। ਉਨ੍ਹਾਂ ਗੁਰਬਾਣੀ ਦੇ ਸੰਦਰਭ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੀ ਸਮੂਹ ਸੰਗਤਾਂ ਨੂੰ ਵਧਾਈ ਦਿੱਤੀ। ਇਸ ਸਮੇਂ ਭਾਈ ਸਾਹਿਬ ਭਾਈ ਗੁਰਇਕਬਾਲ ਸਿੰਘ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ, ਭਾਈ ਸਤਿਬੀਰ ਸਿੰਘ ਚੋਜੀ ਬੈਂਕ ਵਾਲੇ, ਭਾਈ ਹਰਪ੍ਰੀਤ ਸਿੰਘ ਗਿੰਨੀ ਵੀਰ ਜੀ ਨੇ ਗੁਰਬਾਣੀ ਮਨੋਹਰ ਰੰਸ ਭਿੰਨੇ ਕੀਰਤਨ ਦੀ ਛਹਿਬਰ ਲਾਈ ਅਤੇ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਦੀਆਂ ਬੀਬੀਆਂ ਦੇ ਜਥਿਆਂ ਨੇ ਸੰਗਤੀ ਰੂਪ ਵਿੱਚ ਸੁਖਮਨੀ ਸਾਹਿਬ ਦਾ ਪਾਠ ਕੀਤਾ। ਸਟੇਜ ਦੀ ਸੇਵਾ ਭਾਈ ਦੇਵਿੰਦਰ ਸਿੰਘ ਨੇ ਬਾਖੂਬੀ ਨਿਭਾਈ। ਇਸ ਸਮੇਂ ਸ. ਦਿਲਜੀਤ ਸਿੰਘ ਬੇਦੀ ਸਕੱਤਰ ਬੁੱਢਾ ਦਲ, ਸ. ਸਤਿੰਦਰ ਸਿੰਘ ਚਾਵਲਾ, ਸ. ਭਗਵੰਤ ਸਿੰਘ ਧਗੇੜਾ ਮੈਨੇਜਰ ਮੁੱਖ ਮੈਨੇਜਰ ਸ੍ਰੀ ਦਰਬਾਰ ਸਾਹਿਬ, ਸ. ਬਲਵਿੰਦਰ ਸਿੰਘ ਪੱਟੀ ਐਡੀਸ਼ਨਲ ਮੈਨੇਜਰ ਸ੍ਰੀ ਦਰਬਾਰ ਸਾਹਿਬ, ਸ. ਜਸਬੀਰ ਸਿੰਘ ਪੰਜਾਬ ਐਂਡ ਸਿੰਧ ਬੈਂਕ, ਭਾਈ ਕਿਸ਼ਨ ਸਿੰਘ ਸੰਤਨ ਕੀ ਕੁਟੀਆ, ਭਾਈ ਚਰਨਜੀਤ ਸਿੰਘ ਅਖੰਡ ਕੀਰਤਨੀ ਜਥਾ, ਭਾਈ ਭੁਪਿੰਦਰ ਸਿੰਘ, ਭਾਈ ਮਨਜੀਤ ਸਿੰਘ ਸੇਠੀ, ਸ. ਜੋਗਿੰਦਰ ਸਿੰਘ ਟੰਡਨ, ਬਾਬਾ ਭਗਤ ਸਿੰਘ, ਸ. ਪਰਮਜੀਤ ਸਿੰਘ ਬਾਜਵਾ ਮੈਨੇਜਰ, ਸ. ਅਮਰਜੀਤ ਸਿੰਘ ਰੰਧਾਵਾ, ਸ. ਐਸ.ਪੀ ਸਿੰਘ, ਬੀਬੀ ਪਰਮਜੀਤ ਕੌਰ ਪਿੰਕੀ, ਬੀਬੀ ਤੇਜ ਕੌਰ, ਬੀਬੀ ਸੁਖਜੀਤ ਕੌਰ ਤੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰੀ। ਬੁੱਢਾ ਦਲ ਵੱਲੋਂ ਕੀਰਤਨੀ ਜਥਿਆਂ ਤੇ ਹੋਰ ਪ੍ਰਮੁੱਖ ਧਾਰਮਿਕ ਸਖਸ਼ੀਅਤਾਂ ਦਾ ਸਿਰਪਾਓ ਨਾਲ ਸਨਮਾਨ ਕੀਤਾ ਗਿਆ।



Scroll to Top