Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 4:43 pm

+91 90915 01313 , +91 90916 01313

punjabbanni@gmail.com
punjabbani@yahoo.com

ਵਿਸ਼ਵ ਵਾਤਾਵਰਣ ਦਿਵਸ ਮੌਕੇ ਰੁੱਖ ਲਗਾਉਣ ਦੀ ਮੁਹਿੰਮ ਦਾ ਆਗਾਜ਼

ਵਿਸ਼ਵ ਵਾਤਾਵਰਣ ਦਿਵਸ ਮੌਕੇ ਰੁੱਖ ਲਗਾਉਣ ਦੀ ਮੁਹਿੰਮ ਦਾ ਆਗਾਜ਼

ਪਟਿਆਲਾ, 5 ਜੂਨ 2026 : ਵਿਸ਼ਵ ਭਰ ਵਿੱਚ ਮਨਾਏ ਜਾ ਰਹੇ ਵਿਸ਼ਵ ਵਾਤਾਵਰਣ ਦਿਵਸ ਦੇ ਮੌਕੇ ਯੂਨੀਵਰਸਿਟੀ ਦੇ ਮਾਣਯੋਗ ਉਪ-ਕੁਲਪਤੀ ਪ੍ਰੋ. ਰਤਨ ਸਿੰਘ ਦੀ ਯੋਗ ਅਗਵਾਈ ਹੇਠ ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਅਤੇ ਪੰਜਾਬ ਈਕੋ-ਫ੍ਰੈਂਡਲੀ ਐਸੋਸੀਏਸ਼ਨ ਦੀ ਸਹਿਯੋਗ ਨਾਲ ਵਾਤਾਵਰਣ ਸੰਭਾਲ ਅਤੇ ਕੁਦਰਤ ਦੀ ਰੱਖਿਆ ਪ੍ਰਤੀ ਜਾਗਰੂਕਤਾ ਫੈਲਾਉਣ ਦੇ ਉਦੇਸ਼ ਨਾਲ ਅੱਜ ਯੂਨੀਵਰਸਿਟੀ ਦੇ ਪ੍ਰਸ਼ਾਸਨਿਕ ਬਲਾਕ ਵਿਖੇ ਰੁੱਖ ਲਗਾਉਣ ਮੁਹਿੰਮ ਦਾ ਆਗਾਜ਼ ਕੀਤਾ ਗਿਆ।

ਇਸ ਮੌਕੇ ਤੇ ਯੂਨੀਵਰਸਿਟੀ ਦੇ ਅਧਿਆਪਨ ਅਤੇ ਗੈਰ-ਅਧਿਆਪਨ ਸਟਾਫ਼ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਵੱਖ-ਵੱਖ ਕਿਸਮਾਂ ਦੇ ਪੌਦੇ ਲਗਾ ਕੇ ਵਾਤਾਵਰਣ ਦੀ ਸੰਭਾਲ ਅਤੇ ਹਰਿਆਲੀ ਨੂੰ ਵਧਾਵਾ ਦੇਣ ਦਾ ਸੰਕਲਪ ਲਿਆ ਗਿਆ।

ਇਸ ਮੌਕੇ ਡਾ. ਕੁਲਦੀਪ ਵਾਲੀਆ, ਡਾਇਰੈਕਟਰ CIQA, ਡਾ. ਕੰਵਲਵੀਰ ਸਿੰਘ ਢੀਂਡਸਾ, ਕੰਟਰੋਲਰ ਪ੍ਰੀਖਿਆਵਾਂ, ਅਤੇ ਪੰਜਾਬ ਈਕੋ-ਫ੍ਰੈਂਡਲੀ ਐਸੋਸੀਏਸ਼ਨ ਦੇ ਐਡਵੋਕੇਟ ਪਰਮਵੀਰ ਸਿੰਘ ਅਤੇ ਐਡਵੋਕੇਟ ਜਸ਼ਨਪ੍ਰੀਤ ਸਿੰਘ ਵੀ ਇਸ ਪ੍ਰੋਗਰਾਮ ਵਿੱਚ ਮੌਜੂਦ ਸਨ।

ਸਮਾਗਮ ਦੌਰਾਨ ਯੂਨੀਵਰਸਿਟੀ ਦੇ ਅਧਿਕਾਰੀਆਂ ਨੇ ਵਾਤਾਵਰਣ ਸੁਰੱਖਿਆ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਰੁੱਖ ਲਗਾਉਣਾ ਅਤੇ ਉਨ੍ਹਾਂ ਦੀ ਸੰਭਾਲ ਕਰਨਾ ਸਮੇਂ ਦੀ ਮੁੱਖ ਲੋੜ ਹੈ। ਰੁੱਖ ਨਾ ਸਿਰਫ਼ ਵਾਤਾਵਰਣ ਨੂੰ ਸ਼ੁੱਧ ਰੱਖਦੇ ਹਨ, ਸਗੋਂ ਆਉਣ ਵਾਲੀਆਂ ਪੀੜ੍ਹੀਆਂ ਲਈ ਇੱਕ ਸੁਰੱਖਿਅਤ ਅਤੇ ਸਿਹਤਮੰਦ ਭਵਿੱਖ ਦੀ ਨੀਂਹ ਵੀ ਰੱਖਦੇ ਹਨ।

ਯੂਨੀਵਰਸਿਟੀ ਵੱਲੋਂ ਵਾਤਾਵਰਣ ਪ੍ਰਤੀ ਜ਼ਿੰਮੇਵਾਰੀ ਨਿਭਾਉਣ ਅਤੇ ਸਮਾਜ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਅਜਿਹੇ ਉਪਰਾਲੇ ਭਵਿੱਖ ਵਿੱਚ ਵੀ ਜਾਰੀ ਰੱਖੇ ਜਾਣਗੇ।

Advertisement
Advertisement
Advertisement
Advertisement
Scroll to Top