Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 4:32 pm

+91 90915 01313 , +91 90916 01313

punjabbanni@gmail.com
punjabbani@yahoo.com

ਪੀ.ਡੀ.ਏ. ਅਥਾਰਟੀ ਵਲੋਂ ਅਣ-ਅਧਿਕਾਰਤ ਕਲੋਨੀਆਂ ਨੂੰ ਰੋਕਣ ਦੀ ਕਾਰਵਾਈ

ਪੀ.ਡੀ.ਏ. ਅਥਾਰਟੀ ਵਲੋਂ ਅਣ-ਅਧਿਕਾਰਤ ਕਲੋਨੀਆਂ ਨੂੰ ਰੋਕਣ ਦੀ ਕਾਰਵਾਈ

ਪਟਿਆਲਾ, 5 ਜੂਨ : ਪਟਿਆਲਾ ਡਿਵੈਲਪਮੈਂਟ ਅਥਾਰਿਟੀ, ਪਟਿਆਲਾ (ਪੀ.ਡੀ.ਏ.) ਦੇ ਮੁੱਖ ਪ੍ਰਸ਼ਾਸਕ ਅਪਰਨਾ ਐਮ.ਬੀ. ਨੇ ਦੱਸਿਆ ਹੈ ਕਿ ਪੀ.ਡੀ.ਏ ਵਲੋਂ ਜਿਲ੍ਹਾ ਪਟਿਆਲਾ ਅੰਦਰ ਬਿਨਾਂ ਪ੍ਰਵਾਨਗੀ ਦੇ ਹੋਂਦ ਵਿਚ ਆਈਆਂ ਅਣ-ਅਧਿਕਾਰਤ ਕਲੋਨੀਆਂ ਵਿਰੁੱਧ ਪਾਪਰਾ ਐਕਟ, 1995 ਦੀਆਂ ਧਾਰਾਵਾਂ ਤਹਿਤ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।

ਮੁੱਖ ਪ੍ਰਸ਼ਾਸਕ ਨੇ ਦੱਸਿਆ ਕਿ ਇਸ ਸਬੰਧੀ ਕਈ ਅਣ-ਅਧਿਕਾਰਤ ਕਲੋਨੀਆਂ ਨੂੰ ਢਾਹੁਣ ਦੀ ਕਾਰਵਾਈ ਕੀਤੀ ਗਈ ਹੈ ਅਤੇ ਸਬੰਧਤ ਸਬ-ਰਜਿਸਟਰਾਰਾਂ  ਨੂੰ ਇਨਾਂ 100 ਤੋਂ ਜ਼ਿਆਦਾ ਅਣ-ਅਧਿਕਾਰਤ ਕਲੋਨੀਆਂ ਵਿਚ ਪਲਾਟਾਂ ਦੀਆਂ ਰਜਿਸਟਰੀਆਂ ਦਰਜ ਨਾ ਕਰਨ ਸਬੰਧੀ ਵੀ ਲਿਖਿਆ ਗਿਆ ਹੈ।

ਅਪਰਨਾ ਐਮ.ਬੀ. ਨੇ ਅੱਗੇ ਦੱਸਿਆ ਕਿ ਕਲੋਨੀਕਾਰਾਂ, ਪ੍ਰੋਮੋਟਰਾਂ ਵਲੋਂ ਇਨਾਂ ਅਣ-ਅਧਿਕਾਰਤ ਕਲੋਨੀਆਂ ਵਿਚ ਬੁਨਿਆਦੀ ਸਹੂਲਤਾਂ ਜਿਵੇਂ ਕਿ ਪਾਣੀ, ਸੀਵਰੇਜ, ਬਿਜਲੀ ਦੀ ਸਹੂਲਤਾਂ ਪ੍ਰਦਾਨ ਨਹੀਂ ਕੀਤੀ ਜਾਂਦੀਆਂ।ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਮਿਹਨਤ ਦੀ ਕਮਾਈ ਇਨਾਂ ਅਣ-ਅਧਿਕਾਰਤ ਕਲੋਨੀਆਂ ਵਿਚ ਨਾ ਲਗਾਉਣ ਅਤੇ ਇਨਾਂਅਣ-ਅਧਿਕਾਰਤ ਕਲੋਨੀਆ ਵਿਚ ਪੈਂਦੇ ਪਲਾਟਾਂ ਦੀ ਕੋਈ ਖਰੀਦੋ-ਫਰੋਖਤ ਨਾ ਕਰਨ।

ਪੀ.ਡੀ.ਏ ਦੇ ਮੁੱਖ ਪ੍ਰਸ਼ਾਸਕ ਨੇ ਲੋਕਾਂ ਨੂੰ ਸੂਚਿਤ ਕੀਤਾ ਕਿ ਇਨ੍ਹਾਂ ਅਣ-ਅਧਿਕਾਰਤ ਕਲੋਨੀਆਂ ਵਿਚ ਪੈਂਦੇ ਪਲਾਟਾਂ ਨੂੰ ਪੀਡੀਏ ਦਫਤਰ ਵਲੋਂ ਐਨ.ਓ.ਸੀ. ਜਾਰੀ ਨਹੀਂ ਕੀਤੇ ਜਾਂਦੇ। ਇਹਨਾਂ ਅਣ-ਅਧਿਕਾਰਤ ਕਲੋਨੀਆਂ ਦੀ ਸਾਰੀ  ਸੂਚੀ ਪੀ.ਡੀ.ਏ. ਪਟਿਆਲਾ ਦਫਤਰ ਦੀ ਵੈਬਸਾਈਟ https://www.pdapatiala.in/ ਉਪਰ ਵੀ ਵੇਖੀ ਜਾ ਸਕਦੀ ਹੈ।

ਉਨ੍ਹਾਂ ਨੇ ਅਜਿਹੇ ਕਲੋਨੀਕਾਰਾਂ ਅਤੇ ਪ੍ਰੋਮੋਟਰਾਂ ਨੂੰ ਵੀ ਸੁਚੇਤ ਕੀਤਾ ਹੈ ਕਿ ਉਹ ਕਿਸੇ ਤਰ੍ਹਾਂ ਦੀ ਕਲੋਨੀ ਡਿਵੈਲਪ ਕਰਨ ਤੋਂ ਪਹਿਲਾਂ ਪੁੱਡਾ ਦੇ ਨਿਯਮਾਂ ਅਨੁਸਾਰ ਸਮਰੱਥ ਅਧਿਕਾਰੀ ਤੋਂ ਲਾਇਸੈਂਸ ਪ੍ਰਾਪਤ ਕਰਨ, ਨਹੀਂ ਤਾਂ ਉਨ੍ਹਾਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਅਤੇ ਅਣ-ਅਧਿਕਾਰਤ ਕਲੋਨੀ ਨੂੰ ਢਾਹ ਦਿੱਤਾ ਜਾਵੇਗਾ।

 

Advertisement
Advertisement
Advertisement
Advertisement
Scroll to Top