Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 4:31 pm

+91 90915 01313 , +91 90916 01313

punjabbanni@gmail.com
punjabbani@yahoo.com

ਕ੍ਰਿਸ਼ੀ ਵਿਗਿਆਨ ਕੇਂਦਰ ਪਟਿਆਲਾ ਵੱਲੋਂ ਖੇਤ ਬਚਾਓ ਅਭਿਆਨ ਤਹਿਤ ਖਾਦ ਅਤੇ ਕੀਟਨਾਸ਼ਕ ਵਿਕਰੇਤਾਵਾਂ ਨਾਲ ਵਿਚਾਰ ਗੋਸ਼ਟੀ

ਕ੍ਰਿਸ਼ੀ ਵਿਗਿਆਨ ਕੇਂਦਰ ਪਟਿਆਲਾ ਵੱਲੋਂ ਖੇਤ ਬਚਾਓ ਅਭਿਆਨ ਤਹਿਤ ਖਾਦ ਅਤੇ ਕੀਟਨਾਸ਼ਕ ਵਿਕਰੇਤਾਵਾਂ ਨਾਲ ਵਿਚਾਰ ਗੋਸ਼ਟੀ

ਪਟਿਆਲਾ, 5 ਜੂਨ : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਵੱਲੋਂ ਡਿਪਟੀ ਡਾਇਰੈਕਟਰ (ਸਿਖਲਾਈ) ਡਾ. ਹਰਦੀਪ ਸਿੰਘ ਸਭਿਖੀ ਦੇ ਯਤਨਾਂ ਸਦਕਾ ਅਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪਟਿਆਲਾ ਦੇ ਸਹਿਯੋਗ ਨਾਲ ਕੇ.ਵੀ.ਕੇ ਵਿਖੇ ਟਰੇਨਿੰਗ ਅਤੇ ਵਿਚਾਰ ਗੋਸ਼ਟੀ ਕਰਵਾਈ ਗਈ। ਇਸ ਵਿਚ ਜ਼ਿਲ੍ਹਾ ਪਟਿਆਲਾ ਦੇ 50 ਤੋਂ ਵੱਧ ਖਾਦ ਅਤੇ ਕੀਟਨਾਸ਼ਕ ਵਿਕਰੇਤਾਵਾਂ ਨੇ ਭਾਗ ਲਿਆ। ਇਸ ਪ੍ਰੋਗਰਾਮ ਵਿਚ ਮੁੱਖ ਖੇਤੀਬਾੜੀ ਅਫ਼ਸਰ ਡਾ. ਦਾਰਾ ਸਿੰਘ ਨੇ ਮੁੱਖ ਮਹਿਮਾਨ ਵੱਜੋਂ ਸ਼ਿਰਕੱਤ ਕੀਤੀ ਅਤੇ ਮਿੱਟੀ ਦੀ ਸਿਹਤ ਦੇ ਨਾਲ-ਨਾਲ ਮਨੁੱਖੀ ਸਿਹਤ ਦੀ ਸੰਭਾਲ ਤੇ ਜ਼ੋਰ ਦਿੰਦਿਆਂ ਖਾਦਾਂ ਅਤੇ ਕੀਟਨਾਸ਼ਕਾਂ ਦੀ ਸੁਚੱਜੀ ਵਰਤੋਂ ਦਾ ਸੁਨੇਹਾ ਦਿੱਤਾ।

ਡਾ. ਹਰਦੀਪ ਸਿੰਘ ਸਭਿਖੀ ਨੇ ਕਿਸਾਨਾਂ ਨੂੰ ਝੋਨੇ ਦੇ ਮਧਰੇ ਬੂਟਿਆਂ ਦੇ ਵਿਸ਼ਾਣੂ ਰੋਗ ਤੋਂ ਬਚਾਅ ਲਈ ਨਰਸਰੀ ਅਤੇ ਖੇਤ ਵਿੱਚ ਚਿੱਟੀ ਪਿੱਠ ਵਾਲੇ ਟਿੱਡੇ ਦੀ ਨਿਗਰਾਨੀ ਅਤੇ ਇਸ ਦੇ ਸਮੇਂ ਸਿਰ ਪ੍ਰਬੰਧਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।ਸਹਾਇਕ ਪ੍ਰੋਫੈਸਰ, ਫ਼ਸਲ ਵਿਗਿਆਨ ਡਾ. ਗੁਰਪ੍ਰੀਤ ਸਿੰਘ ਨੇ ਕਿਸਾਨਾਂ ਨੂੰ ਖੇਤੀ ਦੀ ਲਾਗਤ ਘਟਾਉਣ ਅਤੇ ਜ਼ਮੀਨ ਦੀ ਸਿਹਤ ਸੁਧਾਰਨ ਵਾਸਤੇ ਰੂੜੀ, ਫਸਲੀ ਰਹਿੰਦ-ਖੂਹੰਦ, ਜੀਵਾਣੂ ਖਾਦਾਂ ਅਤੇ ਹਰੀ ਖਾਦ ਦੀ ਵਰਤੋਂ ਲਾਜ਼ਮੀ ਤੌਰ ‘ਤੇ ਕਰਨ ਦੀ ਸਲਾਹ ਦਿੱਤੀ।

ਭਾਰਤੀ ਮੱਕੀ ਖੋਜ ਕੇਂਦਰ, ਲੁਧਿਆਣਾ ਦੇ ਵਿਗਿਆਨੀ (ਪੌਦਾ ਰੋਗ) ਡਾ. ਪਰਵੀਨ ਕੁਮਾਰ ਬਾਗੜੀਆ ਨੇ ਮੱਕੀ ਵਿਚ ਕੀੜੇ ਅਤੇ ਬੀਮਾਰੀਆਂ ਦੀ ਰੋਕਥਾਮ ਦੇ ਨਾਲ-ਨਾਲ ਮੱਕੀ ਦੇ ਬੀਜ ਉੱਤਪਾਦਨ ਸਬੰਧੀ ਜਾਣਕਾਰੀ ਦਿੱਤੀ। ਏ. ਡੀ.ਓ, ਐਨਫੋਰਸਮੈਂਟ ਡਾ. ਅਮਨਪ੍ਰੀਤ ਸਿੰਘ ਨੇ ਖਾਦ ਵਿਕਰੇਤਾਵਾਂ ਨੂੰ ਯੂਰੀਆ ਦੀ ਸੁਚੱਜੀ ਵਿਕਰੀ ਅਤੇ ਪ੍ਰਬੰਧ ਬਾਰੇ ਜਾਣਕਾਰੀ ਦਿੱਤੀ। ਪ੍ਰੋਗਰਾਮ ਦੇ ਅੰਤ ਵਿਚ ਖਾਦ ਵਿਕਰੇਤਾਵਾਂ ਨੇ ਸਾਰਿਆ ਨਾਲ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਡਾ. ਗੁਰਪ੍ਰੀਤ ਸਿੰਘ ਨੇ ਆਏ ਹੋਏ ਸਾਰੇ ਮਹਿਮਾਨਾਂ ਅਤੇ ਭਾਗੀਦਾਰਾਂ ਦਾ ਧੰਨਵਾਦ ਕੀਤਾ।

 

Advertisement
Advertisement
Advertisement
Advertisement
Scroll to Top