Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Friday, 14 Aug 2026 | 10:55 pm

+91 90915 01313 , +91 90916 01313

punjabbanni@gmail.com
punjabbani@yahoo.com

ਪਟਿਆਲਾ ਵਿਖੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਲਈ ਸਿਖਲਾਈ ਸੰਪੰਨ

ਪਟਿਆਲਾ ਵਿਖੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਲਈ ਸਿਖਲਾਈ ਸੰਪੰਨ

ਪਟਿਆਲਾ, 15 ਜੂਨ ਭਾਰਤ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਅਤੇ ਮੁੱਖ ਚੋਣ ਅਧਿਕਾਰੀ, ਪੰਜਾਬ ਦੀ ਅਗਵਾਈ ਹੇਠ, ਵੋਟਰ ਸੂਚੀਆਂ ਦੀ ਆਗਾਮੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ ਆਈ ਆੲ) ਲਈ ਸਿਖਲਾਈ ਅੱਜ ਪਟਿਆਲਾ ਵਿਖੇ ਜ਼ਿਲ੍ਹਾ ਚੋਣ ਅਧਿਕਾਰੀ ਪੱਧਰ ‘ਤੇ ਸਮਾਪਤ ਹੋਈ।

ਜ਼ਿਲ੍ਹਾ ਚੋਣ ਅਧਿਕਾਰੀ-ਕਮ- ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ, ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਧਿਕਾਰੀ, ਪੰਜਾਬ ਦੇ ਨਿਰਦੇਸ਼ਾਂ ਅਨੁਸਾਰ, ਜ਼ਿਲ੍ਹਾ ਪ੍ਰਸ਼ਾਸਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦੇ ਸੁਚਾਰੂ ਸੰਚਾਲਨ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ ਅਭਿਆਸ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਚੋਣ ਮਸ਼ੀਨਰੀ ਨੂੰ ਵਿਆਪਕ ਸਿਖਲਾਈ ਦਿੱਤੀ ਗਈ ਹੈ।

ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ ਨੇ ਤਿੰਨੋਂ ਦਿਨਾਂ ਸਿਖਲਾਈ ਪ੍ਰੋਗਰਾਮ ਦੀ ਪ੍ਰਧਾਨਗੀ ਕੀਤੀ ਅਤੇ ਸਾਰੇ ਅਧਿਕਾਰੀਆਂ ਅਤੇ ਸਟਾਫ ਨੂੰ ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਧਿਕਾਰੀ, ਪੰਜਾਬ ਦੁਆਰਾ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ।

ਜ਼ਿਲ੍ਹਾ ਮਾਲ ਅਫ਼ਸਰ ਸੰਦੀਪ ਸਿੰਘ ਅਤੇ ਚੋਣ ਤਹਿਸੀਲਦਾਰ ਵਿਜੇ ਚੌਧਰੀ ਨੇ ਦੱਸਿਆ ਕਿ ਡੀਈਓ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ, ਜ਼ਿਲ੍ਹਾ ਪ੍ਰਸ਼ਾਸਨ ਨੇ ਵਿਸ਼ੇਸ਼ ਇੰਟੈਂਸਿਵ ਰਿਵੀਜ਼ਨ ‘ਤੇ ਤਿੰਨ ਦਿਨਾਂ ਸਿਖਲਾਈ ਪ੍ਰੋਗਰਾਮ ਨੂੰ ਸਫਲਤਾਪੂਰਵਕ ਪੂਰਾ ਕੀਤਾ ਹੈ।

 

Advertisement
Advertisement
Advertisement
Advertisement
Scroll to Top