Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Thursday, 30 Jul 2026 | 1:35 am

+91 90915 01313 , +91 90916 01313

punjabbanni@gmail.com
punjabbani@yahoo.com

ਮੈਨੂੰ ਬਦਨਾਮ ਕਰਨ ਦੀ ਕੋਸਿ਼ਸ਼, ਵੀਡਿਓ ਵਾਲਾ ਵਿਅਕਤੀ ਮੈ ਨਹੀ : ਭਗਵੰਤ ਮਾਨ

ਮੈਨੂੰ ਬਦਨਾਮ ਕਰਨ ਦੀ ਕੋਸਿ਼ਸ਼, ਵੀਡਿਓ ਵਾਲਾ ਵਿਅਕਤੀ ਮੈ ਨਹੀ : ਭਗਵੰਤ ਮਾਨ

ਚੰਡੀਗੜ੍ਹ, 16 ਜੂਨ 2026 : ਸ੍ਰੀ ਅਕਾਲ ਤਖਤ ਸਾਹਿਬ ਵਲੋ ਲਏ ਫੈਸਲੇ ਤੋ ਬਾਅਦ ਅੱਜ ਪੰਜਾਬ ਦੇ ਮੁਖ ਮੰਤਰੀ ਭਗਵੰਤ ਮਾਨ ਨੇ ਆਪਣਾ ਸ਼ਪਸ਼ਟੀਕਰਨ ਦਿੰਦਿਆਂ ਆਖਿਆ ਕਿ ਵਾਇਰਲ ਵੀਡਿਓ ਵਾਲਾ ਵਿਅਕਤੀ ਉਹ ਨਹੀ ਹਨ, ਇਹ ਸਿਰਫ ਉਨਾ ਨੂੰ ਬਦਨਾਮ ਕਰਨ ਦੀ ਕੋਸਿ਼ਸ਼ ਕੀਤੀ ਗਈ ਹੈ।

ਜਾਣਕਾਰੀ ਅਨੁਸਾਰ ਉਨ੍ਹਾਂ ਦਾਅਵਾ ਕੀਤਾ ਕਿ ਇਹ ਸਾਰਾ ਮਾਮਲਾ ਉਨ੍ਹਾਂ ਦੀ ਸਿਆਸੀ ਅਤੇ ਨਿੱਜੀ ਛਵੀ ਨੂੰ ਨੁਕਸਾਨ ਪਹੁੰਚਾਉਣ ਲਈ ਰਚੀ ਗਈ ਸਾਜ਼ਿਸ਼ ਦਾ ਹਿੱਸਾ ਹੈ।

ਦਸ ਦਈਏ ਕਿ ਇਸ ਮਾਮਲੇ ਤੋਂ ਬਾਅਦ ਪੰਜਾਬ ਦੀ ਸਿਆਸਤ ਵਿੱਚ ਚਰਚਾਵਾਂ ਦਾ ਦੌਰ ਤੇਜ਼ ਹੋ ਗਿਆ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਇਸ ਮੁੱਦੇ ‘ਤੇ ਹੋਰ ਸਿਆਸੀ ਪ੍ਰਤੀਕਿਰਿਆਵਾਂ ਸਾਹਮਣੇ ਆਉਣ ਦੀ ਸੰਭਾਵਨਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਉਨ੍ਹਾਂ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਆਪਣਾ ਪੱਖ ਰੱਖਣ ਲਈ ਬੁਲਾਇਆ ਗਿਆ ਸੀ, ਉਸ ਸਮੇਂ ਵੀ ਉਨ੍ਹਾਂ ਨੇ ਸਪੱਸ਼ਟ ਤੌਰ ‘ਤੇ ਕਿਹਾ ਸੀ ਕਿ ਵਾਇਰਲ ਵੀਡੀਓ ਵਿੱਚ ਦਿਖਾਈ ਦੇਣ ਵਾਲਾ ਵਿਅਕਤੀ ਉਹ ਨਹੀਂ ਹਨ। ਉਨ੍ਹਾਂ ਦੇ ਅਨੁਸਾਰ, ਵੀਡੀਓ ਵਿੱਚ ਦਿਖਾਈ ਦੇਣ ਵਾਲੇ ਵਿਅਕਤੀ ਦੀ ਸਰੀਰਕ ਬਣਤਰ ਅਤੇ ਹਾਵ-ਭਾਵ ਉਨ੍ਹਾਂ ਨਾਲ ਮੇਲ ਨਹੀਂ ਖਾਂਦੇ।

ਦੂਜੇ ਪਾਸੇ, ਸੋਮਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਸਬੰਧੀ ਇੱਕ ਅਹਿਮ ਫੈਸਲਾ ਜਾਰੀ ਕੀਤਾ ਗਿਆ। ਇਹ ਫੈਸਲਾ ਕਥਿਤ ਤੌਰ ‘ਤੇ ਸ਼ਰਾਬ ਪੀਣ ਨਾਲ ਸਬੰਧਤ ਵਾਇਰਲ ਵੀਡੀਓ ਦੀ ਜਾਂਚ ਤੋਂ ਬਾਅਦ ਲਿਆ ਗਿਆ। ਇਸ ਦੇ ਨਾਲ ਹੀ ਪੰਜਾਬ ਸਰਕਾਰ ਦੇ ਸਾਰੇ ਸਿੱਖ ਵਿਧਾਇਕਾਂ ਨੂੰ ਵੀ ਆਪਣਾ ਪੱਖ ਰੱਖਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣ ਲਈ ਕਿਹਾ ਗਿਆ ਹੈ।

Scroll to Top